ਜ਼ਕਰਯਾਹ Chapter 1

For English

Read ਜ਼ਕਰਯਾਹ Chapter 1 Online

Read ਜ਼ਕਰਯਾਹ Chapter 1 online from the Holy Bible. This chapter is part of the Book of ਜ਼ਕਰਯਾਹ in the Old Testament. Browse every verse with easy chapter navigation, continue to the next chapter, or explore the complete Book of ਜ਼ਕਰਯਾਹ and the Holy Bible online.

Choose a Chapter

ਜ਼ਕਰਯਾਹ 1

ਅਧਿਆਇ 1

1. ਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਯਹੋਵਾਹ ਵੱਲੋਂ ਇਹ ਬਾਣੀ ਹੋਈ। ਇਹ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਦੂਜੇ ਸਾਲ ਦੇ ਵੇਂ ਮਹੀਨੇ ਦੀ ਗੱਲ ਹੈ। (ਜ਼ਕਰਯਾਹ ਬਰਕਯਾਹ ਦਾ ਪੁੱਤਰ ਸੀ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਉਹ ਸੰਦੇਸ਼ ਇਉਂ ਸੀ:

2. ਯਹੋਵਾਹ ਤੁਹਾਡੇ ਪੁਰਖਿਆਂ ਤੇ ਬਹੁਤ ਕ੍ਰੋਧਵਾਨ ਹੋਇਆ।

3. ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, "ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।" ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।

4. ਉਸ ਨੇ ਆਖਿਆ, "ਆਪਣੇ ਪੁਰਖਿਆਂ ਵਾਂਗ ਨਾ ਕਰੋ। ਪਹਿਲਾਂ ਨਬੀਆਂ ਨੇ ਉਨ੍ਹਾਂ ਨੂੰ ਕਿਹਾ ਸੀ, 9 ਯਹੋਵਾਹ ਸਰਬ ਸ਼ਕਤੀਮਾਨ ਆਖਦਾ: ਆਪਣੇ ਜਿਉਣ ਦੇ ਬਦ-ਢੰਗ ਤੋਂ ਹਟ ਜਾਵੋ। ਬਦ ਕਰਤੂਤਾਂ ਕਰਨੀਆਂ ਬੰਦ ਕਰ ਦਿਓ।9 ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਮੇਰਾ ਪਾਲਣ ਨਹੀਂ ਕੀਤਾ।" ਯਹੋਵਾਹ ਨੇ ਇਹ ਗੱਲਾਂ ਆਖੀਆਂ।

5. ਪਰਮੇਸ਼ੁਰ ਨੇ ਆਖਿਆ, "ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ।

6. ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿਖਾੇ। ਉਨ੍ਹਾਂ ਕਿਹਾ, 9 ਯਹੋਵਾਹ ਸਰਬ ਸ਼ਕਤੀਮਾਨ ਨੇ ਸਾਡੀਆਂ ਕਰਨੀਆਂ ਅਤੇ ਰਾਹਾਂ ਅਨੁਸਾਰ ਸਾਨੂੰ ਸਜ਼ਾ ਦਿੱਤੀ।9 ਇਸ ਲਈ ਉਹ ਪਰਮੇਸ਼ੁਰ ਵੱਲ ਵਾਪਸ ਪਰਤੇ।"

7. ਜਦੋਂ ਫ਼ਾਰਸ ਦਾ ਪਾਤਸ਼ਾਹ ਦਾਰਾ ਰਾਜ ਕਰਦਾ ਸੀ ਉਸਦੇ ਰਾਜ ਦੇ ਦੂਜੇ ਵਰ੍ਹੇ ਦੇ 11 ਵੇਂ ਮਹੀਨੇ (ਸਬਾਟ ਦੇ ਮਹੀਨੇ) ਦੇ 24 ਵੇਂ ਦਿਨ, ਯਹੋਵਾਹ ਵੱਲੋਂ ਜ਼ਕਰਯਾਹ ਨੂੰ ਇੱਕ ਹੋਰ ਸੰਦੇਸ਼ ਹੋਇਆ। (ਇਹ ਜ਼ਕਰਯਾਹ ਬਰਕਯਾਹ ਦਾ ਪੁੱਤਰ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਸੰਦੇਸ਼ ਇਉਂ ਹੈ:

8. ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿਚਕਾਰ ਖੜੋਤਾ ਸੀ। ਉਸਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ।

9. ਮੈਂ ਕਿਹਾ, "ਸੁਆਮੀ, ਇੰਨੇ ਘੋੜੇ ਕਾਹਦੇ ਲਈ ਹਨ?"ਤੱਦ ਇੱਕ ਫ਼ਰਿਸ਼ਤੇ ਨੇ ਮੇਰੇ ਨਾਲ ਬੋਲਦਿਆਂ ਕਿਹਾ, "ਮੈਂ ਤੈਨੂੰ ਵਿਖਾਵਾਂਗਾ ਕਿ ਇਹ ਘੋੜੇ ਕਾਹਦੇ ਲਈ ਹਨ।"

10. ਤੱਦ ਮਹਿਂਦੀ ਦੇ ਬੂਟਿਆਂ ਵਿਚਕਾਰ ਖੜੋਤੇ ਮਨੁੱਖ ਨੇ ਕਿਹਾ, "ਯਹੋਵਾਹ ਨੇ ਧਰਤੀ ਤੇ ਇੱਧਰ-ਉਧ੍ਧਰ ਜਾਣ ਲਈ ਇਹ ਘੋੜੇ ਭੇਜੇ ਹਨ।"

11. ਤਦ ਉਨ੍ਹਾਂ ਘੋੜਿਆਂ ਨੇ ਮਹਿਂਦੀ ਦੀਆਂ ਝਾੜੀਆਂ ਵਿਚਕਾਰ ਖੜੇ ਯਹੋਵਾਹ ਦੇ ਦੂਤ ਨੂੰ ਆਖਿਆ, "ਅਸੀਂ ਖੁਦ ਧਰਤੀ ਤੇ ਇੱਧਰ-ਉਧ੍ਧਰ ਜਾਕੇ ਵੇਖਿਆ ਹੈ ਤੇ ਸਾਰੀ ਧਰਤੀ ਸ਼ਾਂਤ ਅਤੇ ਚੁੱਪ ਹੈ।"

12. ਤਦ ਯਹੋਵਾਹ ਦੇ ਦੂਤ ਨੇ ਆਖਿਆ, 9 ਯਹੋਵਾਹ੦ ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।9

13. ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ ਫ਼ਿਰ ਯਹੋਵਾਹ ਨੇ ਉਸ ਦੂਤ ਨੂੰ ਜਵਾਬ ਦਿੱਤਾ। ਯਹੋਵਾਹ ਨੇ ਉਸਨੂੰ ਸੁਖ ਸ਼ਾਂਤੀ ਤੇ ਅਮਨ ਵਾਲੇ ਸ਼ਬਦ ਕਹੇ।

14. ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: "ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ।

15. ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰਖਿਅਤ ਸਮਝਦੀਆਂ ਹਨ ਉਨ੍ਹਾਂ ਤੇ ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ। ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।"

16. ਇਸ ਲਈ ਯਹੋਵਾਹ ਕਹਿੰਦਾ ਹੈ, "ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।" ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, 9 ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।9

17. ਦੂਤ ਨੇ ਇਹ ਵੀ ਕਿਹਾ, "ਯਹੋਵਾਹ ਸ਼ਕਤੀਮਾਨ ਆਖਦਾ ਹੈ, 9 ਮੇਰਾ ਸ਼ਹਿਰ ਮੁੜ ਧਨਾਢ ਹੋਵੇਗਾ। ਮੈਂ ਸੀਯੋਨ ਨੂੰ ਸੁਖ ਦੇਵਾਂਗਾ। ਤੇ ਯਰੂਸ਼ਲਮ ਨੂੰ ਮੁੜ ਮੈਂ ਆਪਣਾ ਖਾਸ ਸ਼ਹਿਰ ਚੁਣਾਂਗਾ।"9

18. ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ।

19. ਤੱਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸਨੂੰ ਪੁਛਿਆ, "ਇਨ੍ਹ੍ਹਾਂ ਸਿੰਗਾਂ ਦਾ ਕੀ ਅਰਬ ਹੈ?" ਉਸ ਨੇ ਕਿਹਾ, "ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।"

20. ਯਹੋਵਾਹ ਨੇ ਮੈਨੂੰ ਚਾਰ ਕਾਮਿਆਂ ਦੇ ਦਰਸ਼ਨ ਕਰਵਾਏ।

21. ਮੈਂ ਉਸਨੂੰ ਪੁਛਿਆ, "ਇਹ ਚਾਰ ਮਜ਼ਦੂਰ ਕੀ ਕਰਨ ਆ ਰਹੇ ਹਨ?"ਉਸ ਨੇ ਕਿਹਾ, "ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।"

About ਜ਼ਕਰਯਾਹ Chapter 1

Read ਜ਼ਕਰਯਾਹ Chapter 1 online from the Holy Bible. This chapter is part of the Book of ਜ਼ਕਰਯਾਹ in the Old Testament. Continue reading with the chapter navigation above or explore the complete book.

Book Information

Book: ਜ਼ਕਰਯਾਹ
Chapter: 1
Testament: Old Testament

How to Read this Chapter

Use the Previous and Next Chapter buttons to continue reading ਜ਼ਕਰਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਕਰਯਾਹ Chapter 1 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਕਰਯਾਹ Chapter 1?

ਜ਼ਕਰਯਾਹ Chapter 1 is part of the Book of ਜ਼ਕਰਯਾਹ in the Holy Bible.

Can I read this chapter online?

Yes. You can read the complete ਜ਼ਕਰਯਾਹ Chapter 1 online for free with easy chapter navigation.

More Chapters from ਜ਼ਕਰਯਾਹ

  1. ਜ਼ਕਰਯਾਹ Chapter 3
  2. ਜ਼ਕਰਯਾਹ Chapter 5
  3. ਜ਼ਕਰਯਾਹ Chapter 12
  4. ਜ਼ਕਰਯਾਹ Chapter 9
  5. ਜ਼ਕਰਯਾਹ Chapter 8
  6. ਜ਼ਕਰਯਾਹ Chapter 7
  7. ਜ਼ਕਰਯਾਹ Chapter 13

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 30
  2. 2 ਇਤਹਾਸ Chapter 4
  3. ਜ਼ਬੂਰ Chapter 70
  4. 2 ਇਤਹਾਸ Chapter 13
  5. ਆਮੋਸ Chapter 6
  6. ਯਸਾਯਾਹ Chapter 1
  7. ਨਹਮਯਾਹ Chapter 2

Related Chapters & Readings

  1. ਮੱਤੀ Chapter 27
  2. ਉਤਪਤ Chapter 9
  3. ਜ਼ਬੂਰ Chapter 18
  4. ਯੂਹੰਨਾ Chapter 14
  5. 1 ਤਿਮੋਥਿਉਸ Chapter 2
  6. ਉਤਪਤ Chapter 39
  7. ਉਤਪਤ Chapter 42
Share Your Love

Leave a Reply

Your email address will not be published. Required fields are marked *