ਜ਼ਬੂਰ Chapter 102

For English

Read ਜ਼ਬੂਰ Chapter 102 Online

Read ਜ਼ਬੂਰ Chapter 102 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 102

ਅਧਿਆਇ 102

1. ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੀਕ ਅੱਪੜੇ!

2. ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇਹ!

3. ਮੇਰੇ ਦਿਨ ਤਾਂ ਧੂੰਏਂ ਵਾਂਙੁ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਙੁ ਬਲਦੀਆਂ ਹਨ।

4. ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।

5. ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।

6. ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!

7. ਮੈਂ ਜਾਗਦਾ ਰਿਹਾ ਅਤੇ ਉਸ ਚਿੜੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।

8. ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਨ ਮੇਰਾ ਨਾਉਂ ਲੈ ਕੇ ਫਿਟਕਾਰਾਂ ਪਾਉਂਦੇ ਹਨ।

9. ਮੈਂ ਤਾਂ ਰੋਟੀ ਵਾਂਙੁ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹਾਂ।

10. ਇਹ ਤੇਰੇ ਗੁੱਸੇ ਤੇ ਕਹਿਰ ਦੇ ਕਾਰਨ ਹੋਇਆ, ਕਿਉਂ ਜੋ ਤੈਂ ਚੁੱਕ ਕੇ ਮੈਨੂੰ ਫੇਰ ਪਟਕਾ ਕੇ ਸੁੱਟ ਦਿੱਤਾ!

11. ਮੇਰੇ ਦਿਨ ਢਲਦੇ ਸਾਯੇ ਵਾਂਙੁ ਹਨ, ਮੈਂ ਘਾਹ ਵਾਂਙੁ ਸੁੱਕ ਜਾਂਦਾ ਹਾਂ।

12. ਪਰ ਤੂੰ ਹੇ ਯਹੋਵਾਹ, ਸਦਾ ਤੀਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓਂ ਪੀੜ੍ਹੀ ਤੀਕ!

13. ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।

14. ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।

15. ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।

16. ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪਰਗਟ ਹੋਇਆ।

17. ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਤਾ।

18. ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।

19. ਉਸ ਨੇ ਤਾਂ ਆਪਣੇ ਪਵਿੱਤਰ ਅਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸੁਰਗ ਤੋਂ ਧਰਤੀ ਨੂੰ ਡਿੱਠਾ ਹੈ,

20. ਭਈ ਅਸੀਰ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,

21. ਤਾਂ ਜੋ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,

22. ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇੱਕਠੇ ਹੋਣ।

23. ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਆਯੂ ਨੂੰ ਘਟਾਇਆ।

24. ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!

25. ਮੁੱਢੋਂ ਹੀ ਤੈਂ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ।

26. ਓਹ ਨਾਸ ਹੋ ਜਾਣਗੇ, ਪਰ ਤੂੰ ਅੱਟਲ ਰਹੇਂਗਾ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ!

27. ਪਰ ਤੂੰ ਉਹੀ ਹੈਂ, ਅਤੇ ਤੇਰੇ ਵਰ੍ਹੇ ਮੁੱਕਣਗੇ ਨਹੀਂ।

28. ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।

About ਜ਼ਬੂਰ Chapter 102

Read ਜ਼ਬੂਰ Chapter 102 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 102
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 102 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 102?

ਜ਼ਬੂਰ Chapter 102 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 102 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 73
  5. ਜ਼ਬੂਰ Chapter 99
  6. ਜ਼ਬੂਰ Chapter 79
  7. ਜ਼ਬੂਰ Chapter 42

Explore More from ਪੁਰਾਣਾ ਨੇਮ

  1. ਯਹੋਸ਼ੁਆ Chapter 20
  2. ਹਬੱਕੂਕ Chapter 1
  3. 2 ਰਾਜਿਆਂ Chapter 12
  4. ਯਸਾਯਾਹ Chapter 11
  5. ਅੱਯੂਬ Chapter 37
  6. ਬਿਵਸਥਾ ਸਾਰ Chapter 31
  7. ਰੂਥ Chapter 1

Related Chapters & Readings

  1. ਫ਼ਿਲਿੱਪੀਆਂ Chapter 4
  2. 2 ਰਾਜਿਆਂ Chapter 18
  3. 2 ਰਾਜਿਆਂ Chapter 23
  4. ਜ਼ਬੂਰ Chapter 38
  5. 2 ਇਤਹਾਸ Chapter 2
  6. ਅੱਯੂਬ Chapter 17
  7. 1 ਯੂਹੰਨਾ Chapter 1
Share Your Love

Leave a Reply

Your email address will not be published. Required fields are marked *