Read ਜ਼ਬੂਰ Chapter 118 Online
Read ਜ਼ਬੂਰ Chapter 118 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 118
ਅਧਿਆਇ 118
1. ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!
2. ਇਸਰਾਏਲ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ।
3. ਹਾਰੂਨ ਦਾ ਘਰਾਣਾ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ।
4. ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਭਈ ਉਹ ਦੀ ਦਯਾ ਸਦੀਪਕ ਹੈ!।
5. ਮੈਂ ਦੁਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁਲ੍ਹੇ ਥਾਂ ਵਿੱਚ ਰੱਖਿਆ।
6. ਯਹੋਵਾਹ ਮੇਰੀ ਵੱਲ ਹੈ, ਮੈਂ ਨਹੀਂ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈ?
7. ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਨਾਂ ਨੂੰ ਵੇਖ ਲਵਾਂਗਾ।
8. ਆਦਮੀ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
9. ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
10. ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
11. ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
12. ਉਨ੍ਹਾਂ ਨੇ ਸ਼ਹਿਤ ਦੀਆਂ ਮੱਖੀਆਂ ਵਾਂਙੁ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਙੁ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ
13. ਤੈਂ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
14. ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ।
15. ਧਰਮੀਆਂ ਦਿਆਂ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
16. ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
17. ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ।
18. ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ।
19. ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ।
20. ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।
21. ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੈਂ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।
22. ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
23. ਏਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।
24. ਏਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ ਬਾਗ ਤੇ ਅਨੰਦ ਹੋਈਏ!
25. ਹੇ ਯਹੋਵਾਹ, ਬਿਨਤੀ ਹੈ, ਬਚਾ ਲੈ, ਹੇ ਯਹੋਵਾਹ, ਬਿਨਤੀ ਹੈ, ਨਿਹਾਲ ਕਰ!
26. ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸਾਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
27. ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ,— ਜਗਵੇਦੀ ਦੇ ਸਿੰਙਾਂ ਤੀਕ।
28. ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ, ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।
29. ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।
About ਜ਼ਬੂਰ Chapter 118
Read ਜ਼ਬੂਰ Chapter 118 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 118
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 118 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 118?
ਜ਼ਬੂਰ Chapter 118 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 118 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 127
- ਜ਼ਬੂਰ Chapter 3
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 91
- ਜ਼ਬੂਰ Chapter 145
Explore More from ਪੁਰਾਣਾ ਨੇਮ
- 1 ਇਤਹਾਸ Chapter 9
- ਯਿਰਮਿਯਾਹ Chapter 21
- ਗਿਣਤੀ Chapter 25
- ਉਤਪਤ Chapter 13
- ਦਾਨੀਏਲ Chapter 4
- ਜ਼ਬੂਰ Chapter 122
- ਜ਼ਬੂਰ Chapter 49