Read ਜ਼ਬੂਰ Chapter 135 Online
Read ਜ਼ਬੂਰ Chapter 135 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 135
ਅਧਿਆਇ 135
1. ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
2. ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਬਾਰਗਾਹਾਂ ਵਿੱਚ ਖੜੇ ਰਹਿੰਦੇ ਹੋ,
3. ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਏਹ ਸੋਹਣਾ ਹੈ!
4. ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ।
5. ਸੱਚ ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੁ ਸਾਰਿਆਂ ਦੇਵਤਿਆਂ ਨਾਲੋਂ ਵੀ ਮਹਾਨ ਹੈ।
6. ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
7. ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
8. ਜਿਹ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੀਕ।
9. ਹੇ ਮਿਸਰ, ਉਹ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਘੱਲੇ, ਫਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,—
10. ਜਿਹ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
11. ਅਰਥਾਤ ਅੰਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਸਾਰੇ ਰਜਵਾੜਿਆਂ ਨੂੰ।
12. ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
13. ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੀਕ ਹੈ!
14. ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਉਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।
15. ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।
16. ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
17. ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਕੰਨ ਨਹੀਂ ਲਾਉਂਦੇ,— ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
18. ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।
19. ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
20. ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
21. ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ,— ਹਲਲੂਯਾਹ!।
About ਜ਼ਬੂਰ Chapter 135
Read ਜ਼ਬੂਰ Chapter 135 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 135
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 135 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 135?
ਜ਼ਬੂਰ Chapter 135 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 135 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 127
- ਜ਼ਬੂਰ Chapter 3
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 91
- ਜ਼ਬੂਰ Chapter 58
Explore More from ਪੁਰਾਣਾ ਨੇਮ
- ਯਸਾਯਾਹ Chapter 16
- ਯਹੋਸ਼ੁਆ Chapter 13
- ਜ਼ਬੂਰ Chapter 34
- ਉਤਪਤ Chapter 36
- ਜ਼ਬੂਰ Chapter 109
- ਅੱਯੂਬ Chapter 18
- ਮੀਕਾਹ Chapter 5