ਜ਼ਬੂਰ Chapter 145

For English

Read ਜ਼ਬੂਰ Chapter 145 Online

Read ਜ਼ਬੂਰ Chapter 145 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 145

ਅਧਿਆਇ 145

1. ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੈਨੂੰ ਸਲਾਹਾਂਗਾ, ਤੇਰੇ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਾਂਗਾ!

2. ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!

3. ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।

4. ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੀ ਕਾਰ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।

5. ਮੈਂ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ।

6. ਓਹ ਤੇਰੇ ਭਿਆਣਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਨਣ ਕਰਾਂਗਾ।

7. ਓਹ ਤੇਰੀ ਬਹੁਤੀ ਭਲਿਆਈ ਨੂੰ ਚੇਤੇ ਕਰ ਕੇ ਉੱਬਲ ਉੱਠਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।

8. ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ।

9. ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।

10. ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।

11. ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,

12. ਭਈ ਓਹ ਆਦਮੀ ਦੇ ਵੰਸ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।

13. ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਪਾਤਸ਼ਾਹੀ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੀਕ।

14. ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।

15. ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈਂ।

16. ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਪੂਰੀ ਕਰਦਾ ਹੈਂ।

17. ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।

18. ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।

19. ਉਹ ਆਪਣਾ ਭੈ ਮੰਨਣ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਨੂੰ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।

20. ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਨਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।

21. ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਣ!।

About ਜ਼ਬੂਰ Chapter 145

Read ਜ਼ਬੂਰ Chapter 145 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 145
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 145 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 145?

ਜ਼ਬੂਰ Chapter 145 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 145 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 94
  6. ਜ਼ਬੂਰ Chapter 91
  7. ਜ਼ਬੂਰ Chapter 51

Explore More from ਪੁਰਾਣਾ ਨੇਮ

  1. ਲੇਵੀਆਂ Chapter 15
  2. 1 ਰਾਜਿਆਂ Chapter 18
  3. ਯਿਰਮਿਯਾਹ Chapter 6
  4. ਨਹਮਯਾਹ Chapter 5
  5. ਨਹੂਮ Chapter 1
  6. ਲੇਵੀਆਂ Chapter 24
  7. ਉਤਪਤ Chapter 1

Related Chapters & Readings

  1. ਹਿਜ਼ਕੀਏਲ Chapter 19
  2. ਨਹਮਯਾਹ Chapter 4
  3. 2 ਰਾਜਿਆਂ Chapter 11
  4. ਜ਼ਬੂਰ Chapter 149
  5. ਰੋਮੀਆਂ Chapter 11
  6. ਗਿਣਤੀ Chapter 34
  7. ਜ਼ਬੂਰ Chapter 60
Share Your Love

Leave a Reply

Your email address will not be published. Required fields are marked *