Read ਜ਼ਬੂਰ Chapter 17 Online
Read ਜ਼ਬੂਰ Chapter 17 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 17
ਅਧਿਆਇ 17
1. ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇਹ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।
2. ਮੇਰਾ ਫ਼ੈਸਲਾ ਤੇਰੀ ਦਰਗਾਹੋਂ ਨਿੱਕਲੇ, ਤੇਰੀਆਂ ਅੱਖੀਆਂ ਸਿੱਧਿਆਈ ਨੂੰ ਵੇਖਣ।
3. ਤੈਂ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਜੋਹਿਆ ਹੈ, ਤੈਂ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਭਈ ਮੇਰਾ ਮੂੰਹ ਉਲੰਘਣ ਨਾ ਕਰੇ।
4. ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਮੁਖਵਾਕਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।
5. ਮੇਰੇ ਕਦਮਾਂ ਨੇ ਤੇਰੀਆਂ ਲੀਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
6. ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
7. ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
8. ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰੱਛਿਆ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
9. ਉਨ੍ਹਾਂ ਦੁਸ਼ਟਾਂ ਤੋਂ ਜਿਨ੍ਹਾਂ ਨੇ ਮੇਰੇ ਨਾਲ ਹਿੱਕ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
10. ਓਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਓਹ ਆਪਣੇ ਮੂੰਹੋਂ ਘੁੰਮਡ ਨਾਲ ਬੋਲਦੇ ਹਨ।
11. ਹੁਣ ਉਨ੍ਹਾਂ ਨੇ ਪੈਰ ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਭਈ ਸਾਨੂੰ ਧਰਤੀ ਉੱਤੇ ਪਟਕਾ ਦੇਣ।
12. ਉਹ ਬਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਰ ਬਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬਹਿੰਦਾ ਹੈ।
13. ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਜਕੜ ਬੰਦ ਪਾ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਛੁਡਾ ਲੈ,
14. ਫਾਨੀਆਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਫਾਨੀਆਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜੀਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰੇ ਤੋਂ ਭਰ ਦਿੰਦਾ ਹੈਂ। ਓਹ ਬੱਚਿਆਂ ਨਾਲ ਤ੍ਰਿਪਤ ਹੋ ਜਾਂਦੇ ਅਰ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ ਬੱਚਿਆਂ ਲਈ ਛੱਡ ਜਾਂਦੇ ਹਨ।
15. ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦ ਮੈਂ ਜਾਗਾਂਗਾ, ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।
About ਜ਼ਬੂਰ Chapter 17
Read ਜ਼ਬੂਰ Chapter 17 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 17
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 17 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 17?
ਜ਼ਬੂਰ Chapter 17 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 17 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 145
- ਜ਼ਬੂਰ Chapter 99
Explore More from ਪੁਰਾਣਾ ਨੇਮ
- 2 ਸਮੂਏਲ Chapter 9
- ਆਮੋਸ Chapter 3
- ਉਤਪਤ Chapter 19
- ਨਹਮਯਾਹ Chapter 9
- ਨਿਆਂਈਆਂ Chapter 21
- ਯੋਏਲ Chapter 1
- ਯਸਾਯਾਹ Chapter 60