Read ਜ਼ਬੂਰ Chapter 22 Online
Read ਜ਼ਬੂਰ Chapter 22 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 22
ਅਧਿਆਇ 22
1. ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦਿਆਂ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈਂ?
2. ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।
3. ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।
4. ਸਾਡੇ ਪਿਉ ਦਾਦਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੈਂ ਉਨ੍ਹਾਂ ਨੂੰ ਛੁਡਾਇਆ।
5. ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।
6. ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।
7. ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖੌਲ ਵਿੱਚ ਉਡਾਉਂਦੇ ਹਨ, ਓਹ ਬੁੱਲ੍ਹ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,—
8. “ਯਹੋਵਾਹ ਗੋਚਰਾ ਹੋ ਜਾ, ਉਹੋ ਉਸ ਨੂੰ ਛੁਡਾਵੇ, ਉਹੋ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ”।
9. ਪਰ ਤੂੰ ਹੀ ਮੈਨੂੰ ਕੁੱਖੋ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
10. ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਸੁੱਟਿਆ ਗਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
11. ਮੈਥੋਂ ਦੂਰ ਨਾ ਰਹੁ ਕਿਉਂ ਜੋ ਬਿਪਤਾ ਆਨ ਢੁੱਕੀ ਹੈ, ਅਤੇ ਕੋਈ ਸਹਾਇਕ ਨਹੀਂ।
12. ਬਹੁਤੇ ਸਾਹਨਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇ ਬਲਵੰਤ ਬਲਦਾਂ ਨੇ ਮੈਨੂੰ ਵਲ ਲਿਆ ਹੈ,
13. ਓਹ ਪਾੜਨ ਅਰ ਗੱਜਣ ਵਾਲੇ ਬਬਰ ਸ਼ੇਰ ਵਾਂਙੁ ਮੇਰੇ ਉੱਤੇ ਮੂੰਹ ਟੱਡਦੇ ਹਨ।
14. ਮੈਂ ਪਾਣੀ ਵਾਂਙੁ ਡੋਹਲਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪੰਘਰ ਗਿਆ ਹੈ।
15. ਮੇਰੀ ਸ਼ਕਤੀ ਠੀਕਰੇ ਵਾਂਙੁ ਸੁੱਕ ਗਈ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਧਰ ਛੱਡਿਆ।
16. ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ ਪੈਰ ਵਿੰਨ੍ਹ ਸੁੱਟੇ ਹਨ,
17. ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸੱਕਦਾ ਹਾਂ, ਓਹ ਮੈਨੂੰ ਘੂਰ ਘੂਰ ਵੇਖਦੇ ਹਨ।
18. ਓਹ ਮੇਰੇ ਕੱਪੜੇ ਆਪੋ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਗੁਣਾ ਪਾਉਂਦੇ ਹਨ।
19. ਪਰ ਤੂੰ ਯਹੋਵਾਹ, ਦੂਰ ਨਾ ਰਹੁ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
20. ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।
21. ਬਬਰ ਸ਼ੇਰ ਦੇ ਮੂੰਹ ਤੋਂ ਮੈਨੂੰ ਬਚਾ, ਅਤੇ ਜੰਗਲੀ ਸਾਹਨਾਂ ਦੇ ਸਿੰਙਾਂ ਤੋਂ,—ਤੈਂ ਮੈਨੂੰ ਉੱਤਰ ਦਿੱਤਾ ਹੈ।
22. ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
23. ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ, ਉਸ ਤੋਂ ਡਰੋ,
24. ਕਿਉਂ ਜੋ ਉਹ ਨੇ ਦੁਖੀਏ ਦੇ ਦੁਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਸਗੋਂ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
25. ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
26. ਅਧੀਨ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਤਾਲਿਬ ਉਸ ਦੀ ਉਸਤਤ ਕਰਨਗੇ, ਤੁਹਾਡਾ ਮਨ ਸਦਾ ਜੀਉਂਦਾ ਰਹੇ!
27. ਧਰਤੀ ਦੀਆਂ ਸਾਰੀਆਂ ਕੂੰਟਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
28. ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।
29. ਧਰਤੀ ਦੇ ਸਾਰੇ ਮੋਟੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਖ਼ਾਕ ਵਿੱਚ ਉਤਰਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜੀਉਂਦੀ ਨਹੀਂ ਰੱਖ ਸੱਕਦਾ।
30. ਇੱਕ ਵੰਸ ਉਹ ਦੀ ਸੇਵਾ ਕਰੇਗਾ, ਉਹ ਪ੍ਰਭੁ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।
31. ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਭਈ ਉਹ ਨੇ ਹੀ ਇਹ ਕੀਤਾ ਹੈ।
About ਜ਼ਬੂਰ Chapter 22
Read ਜ਼ਬੂਰ Chapter 22 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 22
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 22 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 22?
ਜ਼ਬੂਰ Chapter 22 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 22 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 111
- ਜ਼ਬੂਰ Chapter 145
- ਜ਼ਬੂਰ Chapter 97
- ਜ਼ਬੂਰ Chapter 117
Explore More from ਪੁਰਾਣਾ ਨੇਮ
- ਯਿਰਮਿਯਾਹ Chapter 51
- ਯਿਰਮਿਯਾਹ Chapter 23
- ਜ਼ਬੂਰ Chapter 62
- ਉਪਦੇਸ਼ਕ Chapter 12
- ਯਸਾਯਾਹ Chapter 66
- ਯਹੋਸ਼ੁਆ Chapter 8
- ਯਸਾਯਾਹ Chapter 51