ਜ਼ਬੂਰ Chapter 49

For English

Read ਜ਼ਬੂਰ Chapter 49 Online

Read ਜ਼ਬੂਰ Chapter 49 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 49

ਅਧਿਆਇ 49

1. ਹੇ ਸਾਰੇ ਲੋਕੋ, ਏਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ, ਕੰਨ ਲਾਓ!

2. ਕੀ ਉੱਚ ਕੀ ਨੀਚ, ਧਨੀ ਅਤੇ ਕੰਗਾਲ ਇਕੱਠੇ।

3. ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ, ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।

4. ਮੈਂ ਆਪਣਾ ਕੰਨ ਦਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।

5. ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾਂ, ਜਦ ਧੋਖੇ ਬਾਜਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ?

6. ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬੁਹਤਾਇਤ ਉੱਤੇ ਫੁੱਲਦੇ ਹਨ,

7. ਉਨ੍ਹਾਂ ਵਿੱਚੋਂ ਕੋਈ ਆਪਣੇ ਭਰਾ ਦਾ ਨਿਸਤਾਰਾ ਕਰ ਨਹੀਂ ਸੱਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪਰਾਸਚਿਤ ਦੇ ਸੱਕਦਾ ਹੈ,

8. ਕਿਉਂ ਜੋ ਉਨ੍ਹਾਂ ਦੀ ਜਾਨ ਦਾ ਨਿਸਤਾਰਾ ਮਹਿੰਗਾ ਹੈ, ਅਤੇ ਉਹ ਸਦਾ ਤੀਕ ਅਸਾਧ ਹੈ,

9. ਭਈ ਉਹ ਅਨੰਤ ਕਾਲ ਤੀਕ ਜੀਉਂਦਾ ਰਹੇ, ਅਤੇ ਗੋਰ ਨੂੰ ਨਾ ਵੇਖੇ।

10. ਉਹ ਤਾਂ ਵੇਖਦਾ ਹੈ ਭਈ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।

11. ਉਨ੍ਹਾਂ ਦੇ ਅੰਦਰ ਇਹ ਫੁਰਨਾ ਹੈ ਭਈ ਸਾਡੇ ਘਰ ਸਦਾ ਤੀਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਉਂ ਰੱਖਦੇ ਹਨ।

12. ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ।

13. ਉਨ੍ਹਾਂ ਦੀ ਏਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ।

14. ਇੱਜੜ ਵਾਂਙੁ ਓਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦਾ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।

15. ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਨਿਸਤਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ।

16. ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,

17. ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲੈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉਤਰੇਗਾ,

18. ਭਾਵੇਂ ਉਹ ਆਪਣੇ ਜੀਉਂਦੇ ਜੀ ਆਪਣੀ ਜਾਨ ਨੂੰ ਮੁਬਾਰਕ ਆਖਦਾ,—ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ,—

19. ਤਦ ਵੀ ਉਹ ਆਪਣੇ ਪਿਉ ਦਾਦਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੀ ਵੀ ਚਾਨਣ ਨਾ ਵੇਖਣਗੇ।

20. ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!

About ਜ਼ਬੂਰ Chapter 49

Read ਜ਼ਬੂਰ Chapter 49 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 49
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 49 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 49?

ਜ਼ਬੂਰ Chapter 49 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 49 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 3
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 58

Explore More from ਪੁਰਾਣਾ ਨੇਮ

  1. ਜ਼ਬੂਰ Chapter 8
  2. ਨਿਆਂਈਆਂ Chapter 15
  3. ਉਤਪਤ Chapter 25
  4. ਯਸਾਯਾਹ Chapter 38
  5. ਯਿਰਮਿਯਾਹ Chapter 6
  6. ਯਸਾਯਾਹ Chapter 41
  7. ਉਤਪਤ Chapter 28

Related Chapters & Readings

  1. ਯਿਰਮਿਯਾਹ Chapter 51
  2. 1 ਇਤਹਾਸ Chapter 29
  3. ਜ਼ਬੂਰ Chapter 12
  4. ਅੱਯੂਬ Chapter 21
  5. ਜ਼ਬੂਰ Chapter 70
  6. ਨਹਮਯਾਹ Chapter 1
  7. ਹਿਜ਼ਕੀਏਲ Chapter 38
Share Your Love

Leave a Reply

Your email address will not be published. Required fields are marked *