Read ਜ਼ਬੂਰ Chapter 86 Online
Read ਜ਼ਬੂਰ Chapter 86 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 86
ਅਧਿਆਇ 86
1. ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇਹ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
2. ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲੈ, ਮੈਂ ਤੇਰੇ ਉੱਤੇ ਪਤੀਜਦਾ ਹਾਂ।
3. ਹੇ ਪ੍ਰਭੁ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
4. ਆਪਣੇ ਸੇਵਕ ਦੇ ਜੀ ਨੂੰ ਅਨੰਦ ਕਰ, ਹੇ ਪ੍ਰਭੁ, ਮੈਂ ਤਾਂ ਆਪਣਾ ਜੀ ਤੇਰੇ ਵੱਲ ਲਾਉਂਦਾ ਹਾਂ।
5. ਹੇ ਪ੍ਰਭੁ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
6. ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7. ਮੈਂ ਆਪਣੀ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8. ਹੇ ਪ੍ਰਭੁ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9. ਹੇ ਪ੍ਰਭੁ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੈਂ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
10. ਤੂੰ ਤਾਂ ਮਹਾਨ ਹੈਂ ਅਤੇ ਅਚਰਜ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
11. ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈ ਮੰਨਾਂ।
12. ਹੇ ਪ੍ਰਭੁ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੀਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
13. ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੈਂ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।
14. ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
15. ਪਰ ਤੂੰ, ਹੇ ਪ੍ਰਭੁ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫਾਦਾਰੀ ਨਾਲ ਭਰਪੂਰ ਹੈਂ।
16. ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇਹ, ਆਪਣੀ ਗੋੱਲੀ ਦੇ ਪੁੱਤ੍ਰ ਨੂੰ ਬਚਾ ਲੈ!
17. ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੈਂ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।
About ਜ਼ਬੂਰ Chapter 86
Read ਜ਼ਬੂਰ Chapter 86 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 86
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 86 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 86?
ਜ਼ਬੂਰ Chapter 86 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 86 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 127
- ਜ਼ਬੂਰ Chapter 3
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 91
- ਜ਼ਬੂਰ Chapter 58
Explore More from ਪੁਰਾਣਾ ਨੇਮ
- 1 ਸਮੂਏਲ Chapter 23
- ਜ਼ਬੂਰ Chapter 85
- ਯਸਾਯਾਹ Chapter 29
- 2 ਸਮੂਏਲ Chapter 5
- ਉਤਪਤ Chapter 19
- 2 ਸਮੂਏਲ Chapter 2
- ਬਿਵਸਥਾ ਸਾਰ Chapter 5