ਜ਼ਬੂਰ Chapter 88

For English

Read ਜ਼ਬੂਰ Chapter 88 Online

Read ਜ਼ਬੂਰ Chapter 88 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 88

ਅਧਿਆਇ 88

1. ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।

2. ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾ ਕਾਰ ਵੱਲ ਕੰਨ ਝੁਕਾ!

3. ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ।

4. ਮੈਂ ਗੋਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਮਰਦ ਵਰਗਾ ਹੋ ਗਿਆ ਹਾਂ।

5. ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆਂ ਹੋਇਆਂ ਵਾਂਙੁ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।

6. ਤੈਂ ਮੈਨੂੰ ਅੱਤ ਡੂੰਘੀ ਗੋਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਂਵਾਂ ਵਿੱਚ ਰੱਖਿਆ ਹੈ।

7. ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੈਂ ਮੈਨੂੰ ਦੁਖ ਦਿੱਤਾ ਹੈ।

8. ਮੇਰੇ ਜਾਣ ਪਛਾਣਾਂ ਨੂੰ ਤੈਂ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦਾ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!

9. ਮੇਰੀਆਂ ਅੱਖਾਂ ਦੁਖ ਦੇ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।

10. ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?

11. ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ?

12. ਕੀ ਤੇਰੇ ਅਚਰਜ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?

13. ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ।

14. ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?

15. ਮੈਂ ਜੁਆਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ।

16. ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।

17. ਉਨ੍ਹਾਂ ਨੇ ਪਾਣੀ ਵਾਂਙੁ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।

18. ਤੈਂ ਪ੍ਰੇਮੀ ਅਤੇ ਮ੍ਰਿੱਤ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ ਪਛਾਣ ਅਨ੍ਹੇਰ ਵਿੱਚ!

About ਜ਼ਬੂਰ Chapter 88

Read ਜ਼ਬੂਰ Chapter 88 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 88
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 88 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 88?

ਜ਼ਬੂਰ Chapter 88 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 88 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਕਹਾਉਤਾਂ Chapter 27
  2. 1 ਸਮੂਏਲ Chapter 23
  3. 2 ਸਮੂਏਲ Chapter 13
  4. ਕੂਚ Chapter 12
  5. ਦਾਨੀਏਲ Chapter 7
  6. ਯਸਾਯਾਹ Chapter 13
  7. ਯਸਾਯਾਹ Chapter 21

Related Chapters & Readings

  1. ਯਿਰਮਿਯਾਹ Chapter 41
  2. ਉਤਪਤ Chapter 21
  3. ਅੱਯੂਬ Chapter 14
  4. 1 ਇਤਹਾਸ Chapter 22
  5. ਕੂਚ Chapter 26
  6. ਹਿਜ਼ਕੀਏਲ Chapter 39
  7. ਯਹੋਸ਼ੁਆ Chapter 20
Share Your Love

Leave a Reply

Your email address will not be published. Required fields are marked *