ਪਰਕਾਸ਼ ਦੀ ਪੋਥੀ Chapter 11

For English

Read ਪਰਕਾਸ਼ ਦੀ ਪੋਥੀ Chapter 11 Online

Read ਪਰਕਾਸ਼ ਦੀ ਪੋਥੀ Chapter 11 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Browse every verse with easy chapter navigation, continue to the next chapter, or explore the complete Book of ਪਰਕਾਸ਼ ਦੀ ਪੋਥੀ and the Holy Bible online.

Choose a Chapter

ਪਰਕਾਸ਼ ਦੀ ਪੋਥੀ 11

ਅਧਿਆਇ 11

1. ਤਾਂ ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਭਈ ਉੱਠ, ਪਰਮੇਸ਼ੁਰ ਦੀ ਹੈਕਲ ਨੂੰ ਅਤੇ ਜਗਵੇਦੀ ਨੂੰ ਅਤੇ ਓਹਨਾਂ ਨੂੰ ਜਿਹੜੇ ਉੱਥੇ ਭਜਨ ਕਰਦੇ ਹਨ ਮਿਣ ਲੈ।

2. ਅਤੇ ਓਸ ਵਿਹੜੇ ਨੂੰ ਜਿਹੜਾ ਹੈਕਲੋਂ ਬਾਹਰ ਹੈ ਛੱਡ ਲੈ ਅਤੇ ਉਹ ਨੂੰ ਨਾ ਮਿਣ ਇਸ ਲਈ ਜੋ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਓਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੀਕ ਲਤਾੜਨਗੀਆਂ।

3. ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਦਾਨ ਕਰਾਂਗਾ ਭਈ ਓਹ ਤਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।

4. ਏਹ ਓਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੁ ਦੀ ਦਰਗਾਹੇ ਖਲੋਤੇ ਰਹਿੰਦੇ ਹਨ।

5. ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਓਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਓਹਨਾਂ ਦੇ ਵੈਰੀਆਂ ਨੂੰ ਚੱਟ ਕਰ ਜਾਂਦੀ ਹੈ। ਸੋ ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਅਵੱਸ਼ ਹੈ ਜੋ ਉਹ ਇਸੇ ਪਰਕਾਰ ਮਾਰਿਆ ਜਾਵੇ।

6. ਅਕਾਸ਼ ਬੰਦ ਕਰਨਾ ਓਹਨਾਂ ਦੇ ਵੱਸ ਹੈ ਭਈ ਓਹਨਾਂ ਦੇ ਅਗੰਮ ਵਾਕ ਦੇ ਦਿਨੀਂ ਵਰਖਾ ਨਾ ਪਵੇ, ਅਤੇ ਪਾਣੀ ਓਹਨਾਂ ਦੇ ਵੱਸ ਵਿੱਚ ਹਨ ਭਈ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦ ਕਦੇ ਓਹਨਾਂ ਦਾ ਜੀ ਕਰੇ ਧਰਤੀ ਨੂੰ ਸਭ ਪਰਕਾਰ ਦੀਆਂ ਬਵਾਂ ਨਾਲ ਮਾਰਨ।

7. ਜਦ ਓਹ ਆਪਣੀ ਸਾਖੀ ਭਰ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਚੜ੍ਹ ਆਉਂਦਾ ਹੈ ਓਹਨਾਂ ਨਾਲ ਜੁੱਧ ਕਰੇਗਾ ਅਤੇ ਓਹਨਾਂ ਨੂੰ ਜਿੱਤ ਲਵੇਗਾ ਅਤੇ ਓਹਨਾਂ ਨੂੰ ਮਾਰ ਸੁੱਟੇਗਾ।

8. ਅਤੇ ਓਹਨਾਂ ਦੀਆਂ ਲੋਥਾਂ ਓਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਹੜੀ ਆਤਮਕ ਬਿਧ ਨਾਲ ਸਦੂਮ ਅਤੇ ਮਿਸਰ ਕਰਕੇ ਸਦਾਉਂਦੀ ਹੈ ਜਿੱਥੇ ਓਹਨਾਂ ਦਾ ਪ੍ਰਭੁ ਵੀ ਸਲੀਬ ਦਿੱਤਾ ਗਿਆ ਸੀ।

9. ਉੱਮਤਾਂ, ਗੋਤਾਂ, ਭਾਖਿਆਂ ਅਤੇ ਕੌਮਾਂ ਵਿੱਚੋਂ ਕਈਕੁ ਓਹਨਾਂ ਦੀਆਂ ਲੋਥਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਅਤੇ ਓਹਨਾਂ ਦੀਆਂ ਲੋਥਾਂ ਕਬਰ ਵਿੱਚ ਰੱਖਣ ਨਾ ਦੇਣਗੇ।

10. ਅਤੇ ਧਰਤੀ ਦੇ ਵਾਸੀ ਓਹਨਾਂ ਉੱਤੇ ਅਨੰਦ ਕਰਨਗੇ ਅਤੇ ਮਗਨ ਹੋਣਗੇ ਅਤੇ ਇੱਕ ਦੂਏ ਦੇ ਕੋਲ ਸੁਗਾਤਾਂ ਭੇਜਣਗੇ ਇਸ ਲਈ ਜੋ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਿਆਂ ਕੀਤਾ ਹੋਇਆ ਸੀ।

11. ਸਾਢੇ ਤਿੰਨਾਂ ਦਿਨਾਂ ਦੇ ਪਿੱਛੋਂ ਜੀਵਨ ਦਾ ਆਤਮਾ ਪਰਮੇਸ਼ੁਰ ਦੀ ਵੱਲੋਂ ਓਹਨਾਂ ਵਿੱਚ ਆ ਗਿਆ ਅਤੇ ਓਹ ਆਪਣਿਆਂ ਪੈਰਾਂ ਉੱਤੇ ਖਲੋ ਗਏ ਅਤੇ ਜਿਨ੍ਹਾਂ ਓਹਨਾਂ ਨੂੰ ਵੇਖਿਆ ਉਨ੍ਹਾਂ ਨੂੰ ਵੱਡਾ ਡਹਿਲ ਪੈ ਗਿਆ।

12. ਅਤੇ ਉਨ੍ਹਾਂ ਨੇ ਅਕਾਸ਼ੋਂ ਇੱਕ ਵੱਡੀ ਅਵਾਜ਼ ਓਹਨਾਂ ਨੂੰ ਇਹ ਆਖਦੇ ਸੁਣੀ ਭਈ ਐਧਰ ਉਤਾਹਾਂ ਨੂੰ ਆ ਜਾਓ ! ਤਾਂ ਓਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਓਹਨਾਂ ਦੇ ਵੈਰੀਆਂ ਨੇ ਓਹਨਾਂ ਨੂੰ ਡਿੱਠਾ।

13. ਓਸੇ ਘੜੀ ਵੱਡਾ ਭੁਚਾਲ ਆਇਆ ਅਤੇ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਓਸ ਭੁਚਾਲ ਨਾਲ ਸੱਤ ਹਜ਼ਾਰ ਆਦਮੀ ਮਾਰੇ ਗਏ ਅਤੇ ਰਹਿੰਦੇ ਡਹਿਲ ਗਏ ਅਤੇ ਸੁਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ।

14. ਦੂਜਾ ਅਫ਼ਸੋਸ ਬੀਤ ਗਿਆ। ਵੇਖੋ, ਤੀਜਾ ਅਫ਼ਸੋਸ ਝਬਦੇ ਆਉਂਦਾ ਹੈ !

15. ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸੁਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਆਈ, — ਜਗਤ ਦਾ ਰਾਜ ਸਾਡੇ ਪ੍ਰਭੁ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ ਜੁੱਗ ਰਾਜ ਕਰੇਗਾ !

16. ਓਹ ਚੱਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੀਆਂ ਗੱਦੀਆਂ ਉੱਤੇ ਬੈਠੇ ਹੋਏ ਸਨ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਇਹ ਕਹਿਣ ਲੱਗੇ, —

17. ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਹੈਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੈਂ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,

18. ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾ ਆ ਪਹੁੰਚਾ ਭਈ ਓਹਨਾਂ ਦਾ ਨਿਆਉਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਓਹਨਾਂ ਨੂੰ ਜੋ ਤੇਰੇ ਨਾਮ ਤੋਂ ਭੈ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਓਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ !

19. ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿੱਸ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੁਚਾਲ ਆਇਆ ਅਤੇ ਵੱਡੇ ਵੱਡੇ ਗੜੇ ਪਏ।

About ਪਰਕਾਸ਼ ਦੀ ਪੋਥੀ Chapter 11

Read ਪਰਕਾਸ਼ ਦੀ ਪੋਥੀ Chapter 11 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Continue reading with the chapter navigation above or explore the complete book.

Book Information

Book: ਪਰਕਾਸ਼ ਦੀ ਪੋਥੀ
Chapter: 11
Testament: New Testament

How to Read this Chapter

Use the Previous and Next Chapter buttons to continue reading ਪਰਕਾਸ਼ ਦੀ ਪੋਥੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਪਰਕਾਸ਼ ਦੀ ਪੋਥੀ Chapter 11 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਪਰਕਾਸ਼ ਦੀ ਪੋਥੀ Chapter 11?

ਪਰਕਾਸ਼ ਦੀ ਪੋਥੀ Chapter 11 is part of the Book of ਪਰਕਾਸ਼ ਦੀ ਪੋਥੀ in the Holy Bible.

Can I read this chapter online?

Yes. You can read the complete ਪਰਕਾਸ਼ ਦੀ ਪੋਥੀ Chapter 11 online for free with easy chapter navigation.

More Chapters from ਨਵਾਂ ਨੇਮ

  1. ਇਬਰਾਨੀਆਂ Chapter 2
  2. ਮੱਤੀ Chapter 10
  3. ਮੱਤੀ Chapter 27
  4. ਲੂਕਾ Chapter 24
  5. ਲੂਕਾ Chapter 15
  6. ਲੂਕਾ Chapter 16
  7. ਲੂਕਾ Chapter 11

Explore More from ਪਰਕਾਸ਼ ਦੀ ਪੋਥੀ

  1. ਪਰਕਾਸ਼ ਦੀ ਪੋਥੀ Chapter 10
  2. ਪਰਕਾਸ਼ ਦੀ ਪੋਥੀ Chapter 1
  3. ਪਰਕਾਸ਼ ਦੀ ਪੋਥੀ Chapter 12
  4. ਪਰਕਾਸ਼ ਦੀ ਪੋਥੀ Chapter 6
  5. ਪਰਕਾਸ਼ ਦੀ ਪੋਥੀ Chapter 22
  6. ਪਰਕਾਸ਼ ਦੀ ਪੋਥੀ Chapter 13
  7. ਪਰਕਾਸ਼ ਦੀ ਪੋਥੀ Chapter 14

Related Chapters & Readings

  1. ਜ਼ਬੂਰ Chapter 117
  2. ਨਹੂਮ Chapter 1
  3. ਯਸਾਯਾਹ Chapter 22
  4. ਯਿਰਮਿਯਾਹ Chapter 13
  5. ਉਤਪਤ Chapter 15
  6. ਨਿਆਂਈਆਂ Chapter 1
  7. 2 ਰਾਜਿਆਂ Chapter 15
Share Your Love

Leave a Reply

Your email address will not be published. Required fields are marked *