ਬਿਵਸਥਾ ਸਾਰ Chapter 15

For English

Read ਬਿਵਸਥਾ ਸਾਰ Chapter 15 Online

Read ਬਿਵਸਥਾ ਸਾਰ Chapter 15 online from the Holy Bible. This chapter is part of the Book of ਬਿਵਸਥਾ ਸਾਰ in the Old Testament. Browse every verse with easy chapter navigation, continue to the next chapter, or explore the complete Book of ਬਿਵਸਥਾ ਸਾਰ and the Holy Bible online.

Choose a Chapter

ਬਿਵਸਥਾ ਸਾਰ 15

ਅਧਿਆਇ 15

1. ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਸੀਂ ਛੋਟ ਛੱਡੋ।

2. ਛੋਟ ਦੀ ਰੀਤ ਏਹ ਹੈ, ਹਰ ਲੈਣਦਾਰ ਆਪਣਾ ਕਰਜ਼ ਜਿਹੜਾ ਉਸ ਆਪਣੇ ਗੁਆਂਢੀ ਨੂੰ ਕਰਜ਼ ਦਿੱਤਾ ਹੋਵੇ ਛੱਡ ਦੇਵੇ। ਉਹ ਆਪਣੇ ਗੁਆਂਢੀ ਤੋਂ ਅਤੇ ਆਪਣੇ ਭਰਾ ਤੋਂ ਨਾ ਉਗਰਾਹੇ ਕਿਉਂ ਜੋ ਯਹੋਵਾਹ ਦੀ ਛੋਟ ਦਾ ਢੰਡੋਰਾ ਫਿਰਾਇਆ ਗਿਆ ਹੈ।

3. ਓਪਰੇ ਤੋਂ ਤੁਸੀਂ ਉਗਰਾਹ ਲਵੋ ਪਰ ਜੋ ਕੁਝ ਤੁਹਾਡਾ ਤੁਹਾਡੇ ਭਰਾ ਵੱਲ ਹੈ ਤੁਸੀਂ ਆਪਣੀਂ ਹੱਥੀਂ ਉਸ ਨੂੰ ਛੱਡ ਦਿਓ।

4. ਤਦ ਤੁਹਾਡੇ ਵਿੱਚ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਧਰਤੀ ਵਿੱਚ ਬਰਕਤ ਦੇਵੇਗਾ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰ ਕੇ ਮਿਲਖ ਲਈ ਦੇਣ ਵਾਲਾ ਹੈ।

5. ਜੇ ਕੇਵਲ ਤੁਸੀਂ ਮਨ ਲਾ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ ਅਤੇ ਏਸ ਸਾਰੇ ਹੁਕਮਨਾਮੇ ਨੂੰ ਪੂਰਾ ਕਰਨ ਦੀ ਪਾਲਨਾ ਕਰੋ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ।

6. ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਤੁਹਾਨੂੰ ਬਰਕਤ ਦੇਵੇਗਾ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਸੀਂ ਕਰਜ਼ ਨਾ ਲਓਗੇ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਓਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ।

7. ਜੇ ਤੁਹਾਡੇ ਕੋਲ ਤੁਹਾਡੇ ਭਰਾਵਾਂ ਵਿੱਚੋਂ ਕੋਈ ਤੁਹਾਡੇ ਕਿਸੇ ਫਾਟਕ ਦੇ ਅੰਦਰ ਤੁਹਾਡੀ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੰਗਾਲ ਹੋਵੇ ਤਾਂ ਤੁਸੀਂ ਆਪਣਾ ਮਨ ਕਠੋਰ ਨਾ ਕਰੋ ਨਾ ਆਪਣਾ ਹੱਥ ਆਪਣੇ ਕੰਗਾਲ ਭਰਾ ਤੋਂ ਰੋਕੋ।

8. ਪਰ ਤੁਸੀਂ ਆਪਣਾ ਹੱਥ ਉਸ ਲਈ ਜ਼ਰੂਰ ਖੁਲ੍ਹਾ ਰੱਖੋ ਅਤੇ ਉਸ ਨੂੰ ਉਸ ਦੀ ਲੋੜ ਦੇ ਅਨੁਸਾਰ ਜ਼ਰੂਰ ਚੋਖਾ ਉਧਾਰ ਦਿਓ।

9. ਖਬਰਦਾਰ ਰਹੋ ਮਤੇ ਤੁਹਾਡੇ ਮਨ ਵਿੱਚ ਕੋਈ ਨਿਕੰਮੀ ਵਿਚਾਰ ਆ ਜਾਵੇ ਕਿ ਸੱਤਵਾਂ ਵਰ੍ਹਾ ਅਰਥਾਤ ਛੋਟ ਦਾ ਵਰ੍ਹਾ ਨੇੜੇ ਹੈ ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਅੱਗੇ ਫ਼ਰਿਆਦ ਕਰੇ ਅਤੇ ਏਹ ਤੁਹਾਡੇ ਲਈ ਪਾਪ ਹੋ ਜਾਵੇ।

10. ਤੁਸੀਂ ਉਸ ਨੂੰ ਜ਼ਰੂਰ ਦਿਓ ਅਤੇ ਏਹ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਜਦ ਤੁਸੀਂ ਉਸ ਨੂੰ ਦਿਓ ਕਿਉਂ ਜੋ ਏਸ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਸਾਰੇ ਕੰਮਾਂ ਵਿੱਚ ਜੋ ਤੁਹਾਡਾ ਹੱਥ ਸ਼ੁਰੂ ਕਰੇ ਬਰਕਤ ਦੇਵੇਗਾ।

11. ਕੰਗਾਲ ਤਾਂ ਦੇਸ ਵਿੱਚੋਂ ਬੰਦ ਨਾ ਹੋਣਗੇ ਏਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੀ ਮੁੱਠ ਆਪਣੇ ਭਰਾ ਵੱਲ ਜਿਹੜਾ ਤੁਹਾਡੇ ਦੇਸ ਵਿੱਚ ਲੋੜਵੰਦ ਅਤੇ ਕੰਗਾਲ ਹੋਵੇ ਜ਼ਰੂਰ ਖੁਲ੍ਹੀ ਰੱਖੋ।

12. ਜੇ ਤੁਹਾਡਾ ਇਬਰਾਨੀ ਭਰਾ ਅਥਵਾ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਤੁਹਾਡੀ ਛੇ ਵਰਹੇ ਸੇਵਾ ਕਰੇ ਤਾਂ ਸੱਤਵੇਂ ਵਰਹੇ ਤੁਸੀਂ ਉਸ ਨੂੰ ਆਪਣੀ ਵੱਲੋਂ ਅਜ਼ਾਦ ਕਰ ਦਿਓ।

13. ਜਦ ਤੁਸੀਂ ਉਸ ਨੂੰ ਆਪਣੀ ਵੱਲੋਂ ਅਜ਼ਾਦ ਛੱਡ ਦਿਓ ਤਾਂ ਉਸ ਨੂੰ ਸੱਖਣਾ ਹੀ ਨਾ ਘੱਲੋ।

14. ਆਪਣੇ ਇੱਜੜ, ਆਪਣੇ ਖਲਵਾੜੇ ਅਤੇ ਆਪਣੇ ਦਾਖ ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ। ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ ਤਿਵੇਂ ਤੁਸੀਂ ਉਸ ਨੂੰ ਦਿਓ।

15. ਚੇਤੇ ਰੱਖੋ, ਤੁਸੀਂ ਮਿਸਰ ਦੇਸ ਵਿੱਚ ਗੁਲਾਮ ਸਾਓ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਏਸ ਲਈ ਮੈਂ ਅੱਜ ਤੁਹਾਨੂੰ ਏਸ ਗੱਲ ਦਾ ਹੁਕਮ ਦਿੰਦਾ ਹਾਂ।

16. ਤਾਂ ਐਉਂ ਹੋਵੇਗਾ ਕਿ ਜੇ ਉਹ ਤੁਹਾਨੂੰ ਆਖੇ ਕਿ ਮੈਂ ਤੁਹਾਡੇ ਕੋਲੋਂ ਨਹੀਂ ਜਾਵਾਂਗਾ ਕਿਉਂ ਜੋ ਉਹ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਏਸ ਲਈ ਪ੍ਰੇਮ ਕਰਦਾ ਹੈ ਕਿ ਤੁਹਾਡੇ ਸੰਗ ਉਸ ਦਾ ਭਲਾ ਹੈ।

17. ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦਿਓ ਤਾਂ ਉਹ ਸਦਾ ਤੀਕ ਤੁਹਾਡਾ ਗੁਲਾਮ ਰਹੇਗਾ, ਨਾਲੇ ਤੁਸੀਂ ਆਪਣੀ ਗੋੱਲੀ ਨਾਲ ਵੀ ਏਵੇਂ ਹੀ ਕਰੋ।

18. ਤੁਹਾਡੀ ਨਿਗਾਹ ਵਿੱਚ ਏਹ ਕੰਮ ਔਖਾ ਨਾ ਹੋਵੇ ਜਦ ਤੁਸੀਂ ਉਸ ਨੂੰ ਆਪਣੀ ਵੱਲੋਂ ਅਜ਼ਾਦ ਛੱਡੋ ਕਿਉਂ ਜੋ ਉਸ ਨੇ ਛੇਆਂ ਵਰਿਹਾਂ ਤੀਕ ਮਜ਼ਦੂਰ ਦੀ ਦੁਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।

19. ਤੁਸੀਂ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਲੋਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤ੍ਰ ਰੱਖੋ ਅਤੇ ਆਪਣੇ ਬਲਦ ਦੇ ਕਿਸੇ ਪਲੋਠੇ ਤੋਂ ਕੋਈ ਕੰਮ ਨਾ ਲਓ, ਨਾ ਆਪਣੇ ਇੱਜੜ ਦੇ ਕਿਸੇ ਪਲੋਠੇ ਦੀ ਉੱਨ ਕਤਰਨਾ।

20. ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਵਹਹੇ ਦੇ ਵਰਹੇ ਉਸ ਅਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਚੁਣੇਗਾ।

21. ਜੇ ਉਸ ਵਿੱਚ ਕੋਈ ਬੱਜ ਹੋਵੇ ਅਥਵਾ ਲੰਙਾ ਅਥਵਾ ਅੰਨ੍ਹਾ ਅਰਥਾਤ ਕੋਈ ਭੈੜੀ ਬੱਜ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਚੜ੍ਹਾਓ।

22. ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਓ। ਅਸ਼ੁੱਧ ਅਤੇ ਸ਼ੁੱਧ ਦੋਨੋਂ ਉਸ ਨੂੰ ਖਾਣ ਜਿਵੇਂ ਚਿਕਾਰਾ ਅਤੇ ਹਰਨ।

23. ਕੇਵਲ ਤੁਸੀਂ ਉਸ ਦਾ ਲਹੂ ਨਾ ਪੀਓ, ਤੁਸੀਂ ਉਸ ਨੂੰ ਪਾਣੀ ਵਾਂਙੁ ਧਰਤੀ ਉੱਤੇ ਡੋਹਲ ਦਿਓ।

About ਬਿਵਸਥਾ ਸਾਰ Chapter 15

Read ਬਿਵਸਥਾ ਸਾਰ Chapter 15 online from the Holy Bible. This chapter is part of the Book of ਬਿਵਸਥਾ ਸਾਰ in the Old Testament. Continue reading with the chapter navigation above or explore the complete book.

Book Information

Book: ਬਿਵਸਥਾ ਸਾਰ
Chapter: 15
Testament: Old Testament

How to Read this Chapter

Use the Previous and Next Chapter buttons to continue reading ਬਿਵਸਥਾ ਸਾਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਬਿਵਸਥਾ ਸਾਰ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਬਿਵਸਥਾ ਸਾਰ Chapter 15?

ਬਿਵਸਥਾ ਸਾਰ Chapter 15 is part of the Book of ਬਿਵਸਥਾ ਸਾਰ in the Holy Bible.

Can I read this chapter online?

Yes. You can read the complete ਬਿਵਸਥਾ ਸਾਰ Chapter 15 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਇਤਹਾਸ Chapter 9
  6. ਗਿਣਤੀ Chapter 5
  7. ਯਸਾਯਾਹ Chapter 12

Explore More from ਬਿਵਸਥਾ ਸਾਰ

  1. ਬਿਵਸਥਾ ਸਾਰ Chapter 27
  2. ਬਿਵਸਥਾ ਸਾਰ Chapter 6
  3. ਬਿਵਸਥਾ ਸਾਰ Chapter 30
  4. ਬਿਵਸਥਾ ਸਾਰ Chapter 20
  5. ਬਿਵਸਥਾ ਸਾਰ Chapter 29
  6. ਬਿਵਸਥਾ ਸਾਰ Chapter 21
  7. ਬਿਵਸਥਾ ਸਾਰ Chapter 2

Related Chapters & Readings

  1. 1 ਸਮੂਏਲ Chapter 29
  2. ਜ਼ਬੂਰ Chapter 76
  3. ਜ਼ਬੂਰ Chapter 108
  4. ਯਸਾਯਾਹ Chapter 19
  5. 1 ਇਤਹਾਸ Chapter 23
  6. ਜ਼ਬੂਰ Chapter 118
  7. 2 ਥੱਸਲੁਨੀਕੀਆਂ Chapter 2
Share Your Love

Leave a Reply

Your email address will not be published. Required fields are marked *