Read ਬਿਵਸਥਾ ਸਾਰ Chapter 17 Online
Read ਬਿਵਸਥਾ ਸਾਰ Chapter 17 online from the Holy Bible. This chapter is part of the Book of ਬਿਵਸਥਾ ਸਾਰ in the Old Testament. Browse every verse with easy chapter navigation, continue to the next chapter, or explore the complete Book of ਬਿਵਸਥਾ ਸਾਰ and the Holy Bible online.
Choose a Chapter
ਬਿਵਸਥਾ ਸਾਰ 17
ਅਧਿਆਇ 17
1. ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲਦ ਅਥਵਾ ਲੇਲਾ ਜਿਹ ਦੇ ਵਿੱਚ ਕੱਜ ਅਥਵਾ ਕੋਈ ਬੁਰੀ ਗੱਲ ਹੋਵੇ ਨਾ ਚੜ੍ਹਾਓ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।
2. ਜੇ ਤੁਹਾਡੇ ਵਿੱਚ ਤੁਹਾਡੇ ਕਿਸੇ ਫਾਟਕ ਦੇ ਅੰਦਰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੋਈ ਮਨੁੱਖ ਅਥਵਾ ਕੋਈ ਤੀਵੀਂ ਪਾਈ ਜਾਵੇ ਜਿਹ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਉਸ ਦੇ ਨੇਮ ਦੀ ਉਲੰਘਣ ਦੀ ਕੋਈ ਬੁਰਿਆਈ ਕੀਤੀ ਹੋਵੇ।
3. ਅਤੇ ਚੱਲ ਕੇ ਦੂਜਿਆਂ ਦੇਵਤਿਆਂ ਦੀ ਪੂਜਾ ਕੀਤੀ ਹੋਵੇ ਅਤੇ ਓਹਨਾਂ ਦੇ ਅੱਗੇ ਅਥਵਾ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾਂ ਅੱਗੇ ਮੱਥਾ ਟੇਕਿਆ ਹੋਵੇ ਜਿਹ ਦਾ ਮੈਂ ਹੁਕਮ ਨਹੀਂ ਦਿੱਤਾ ਸੀ।
4. ਅਤੇ ਜੇ ਏਹ ਤੁਹਾਨੂੰ ਦੱਸਿਆ ਜਾਵੇ ਅਰ ਤੁਸੀਂ ਸੁਣ ਕੇ ਚੰਗੀ ਤਰਾਂ ਪਤਾ ਕੱਢ ਲਿਆ ਹੋਵੇ ਅਤੇ ਵੇਖੋ, ਜੇ ਉਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਅਜੇਹਾ ਘਿਣਾਉਣਾ ਕੰਮ ਇਸਰਾਏਲ ਵਿੱਚ ਕੀਤਾ ਗਿਆ ਹੈ।
5. ਤਾਂ ਤੁਸੀਂ ਉਸ ਮਨੁੱਖ ਅਥਵਾ ਉਸ ਤੀਵੀਂ ਨੂੰ ਜਿਹ ਨੇ ਏਹ ਬੁਰਾ ਕੰਮ ਕੀਤਾ, ਹਾਂ ਉਸ ਮਨੁੱਖ ਅਥਵਾ ਤੀਵੀਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਪੱਥਰਾਓ ਕਰੋ ਕਿ ਉਹ ਮਰ ਜਾਵੇ।
6. ਦੋਹਾਂ ਅਥਵਾ ਤਿੰਨਾਂ ਗਵਾਹਾਂ ਦੀ ਜ਼ਬਾਨੀ ਮਰਨ ਵਾਲਾ ਮਾਰਿਆ ਜਾਵੇ ਪਰ ਇੱਕੋਈ ਗਵਾਹ ਦੀ ਜ਼ਬਾਨੀ ਉਹ ਨਾ ਮਾਰਿਆ ਜਾਵੇ।
7. ਗਵਾਹਾਂ ਦਾ ਹੱਥ ਮਾਰਨ ਲਈ ਉਸ ਉੱਤੇ ਪਹਿਲ ਕਰੇ ਅਤੇ ਉਸ ਦੇ ਮਗਰੋਂ ਸਾਰੇ ਲੋਕਾਂ ਦੇ ਹੱਥ। ਇਉਂ ਤੁਸੀਂ ਆਪਣੇ ਵਿੱਚੋਂ ਏਹ ਬੁਰਿਆਈ ਮਿਟਾ ਦਿਓ।
8. ਜੇ ਤੁਹਾਡੇ ਵਿੱਚ ਕੋਈ ਨਿਆਉਂ ਦੀ ਗੱਲ ਬਹੁਤ ਕਠਨ ਉੱਠੇ ਅਰਥਾਤ ਆਪੋ ਵਿੱਚ ਦਾ ਖ਼ੂਨ, ਆਪੋ ਵਿੱਚ ਦਾ ਦਾਵਾ, ਆਪੋ ਵਿੱਚ ਦੀ ਮਾਰ ਕੁਟਾਈ ਜਿਹੜੀਆਂ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀਆਂ ਗੱਲਾਂ ਹੋਣ ਤਾਂ ਤੁਸੀਂ ਉੱਠ ਕੇ ਉਸ ਅਸਥਾਨ ਨੂੰ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ।
9. ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਉਕਾਰਾਂ ਦੇ ਕੋਲੋਂ ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣ ਜਾ ਕੇ ਪੁੱਛ ਗਿੱਛ ਕਰੋ। ਓਹ ਤੁਹਾਨੂੰ ਉਸ ਗੱਲ ਦਾ ਫ਼ੈਸਲਾ ਦੱਸਣਗੇ।
10. ਫੇਰ ਤੁਸੀਂ ਉਸ ਫ਼ੈਸਲੇ ਦੇ ਅਨੁਸਾਰ ਕਰੋ ਜਿਹੜਾ ਓਹ ਤੁਹਾਨੂੰ ਉਸ ਅਸਥਾਨ ਤੋਂ ਦੱਸਣਗੇ ਜਿਹੜਾ ਯਹੋਵਾਹ ਚੁਣੇਗਾ। ਤੁਸੀਂ ਸਭ ਕੁਝ ਜੋ ਓਹ ਤੁਹਾਨੂੰ ਦੱਸਣ ਪੂਰਨਤਾਈ ਲਈ ਉਸ ਦੀ ਪਾਲਨਾ ਕਰੋ।
11. ਉਸ ਬਿਵਸਥਾ ਦੇ ਅਨੁਸਾਰ ਜਿਹੜਾ ਓਹ ਤੁਹਾਨੂੰ ਦੱਸਣ, ਉਸ ਨਿਆਉਂ ਦੇ ਅਨੁਸਾਰ ਜਿਹੜਾ ਓਹ ਤੁਹਾਨੂੰ ਆਖਣ ਤੁਸੀਂ ਕਰੋ। ਉਸ ਫ਼ੈਸਲੇ ਤੋਂ ਜਿਹੜਾ ਓਹ ਤੁਹਾਨੂੰ ਦੱਸਣ ਸੱਜੇ ਖੱਬੇ ਨਾ ਮੁੜੋ।
12. ਜਿਹੜਾ ਮਨੁੱਖ ਹਿੱਕ ਧੱਕਾ ਕਰ ਕੇ ਜਾਜਕ ਦੀ ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਉਪਾਸਨਾ ਲਈ ਖੜਾ ਹੈ ਅਥਵਾ ਨਿਆਉਂਕਾਰ ਦੀ ਨਾ ਸੁਣੇ ਉਹ ਮਨੁੱਖ ਮਾਰ ਦਿੱਤਾ ਜਾਵੇ ਇਉਂ ਤੁਸੀਂ ਏਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਉੱਕਾ ਹੀ ਮਿਟਾ ਦਿਓ।
13. ਸਾਰੀ ਪਰਜਾ ਸੁਣੇਗੀ ਅਤੇ ਡਰੇਗੀ ਤਾਂ ਫੇਰ ਹਿੱਕ ਧੱਕਾ ਨਾ ਕਰੇਗੀ।
14. ਜਦ ਤੁਸੀਂ ਉਸ ਦੇਸ ਵਿੱਚ ਆਓ ਅਤੇ ਕਬਜ਼ਾ ਕਰ ਕੇ ਉਸ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਆਖਣ ਲੱਗ ਪਓ ਭਈ ਅਸੀਂ ਆਪਣੇ ਉੱਤੇ ਇੱਕ ਰਾਜਾ ਆਲੇ ਦੁਆਲੇ ਦੀਆਂ ਕੌਮਾਂ ਵਾਂਙੁ ਟਿੱਕ ਲਈਏ।
15. ਤਾਂ ਤੁਸੀਂ ਜ਼ਰੂਰ ਉਸ ਰਾਜੇ ਨੂੰ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਆਪਣੇ ਉੱਤੇ ਟਿੱਕ ਲਓ। ਆਪਣੇ ਭਰਾਵਾਂ ਵਿੱਚੋਂ ਆਪਣੇ ਉੱਤੇ ਰਾਜਾ ਟਿੱਕ ਲਓ। ਤੁਸੀਂ ਆਪਣੇ ਉੱਤੇ ਕੋਈ ਓਪਰਾ ਜਿਹੜਾ ਤੁਹਾਡਾ ਭਰਾ ਨਹੀਂ ਟਿੱਕ ਨਹੀਂ ਸੱਕਦੇ।
16. ਪਰ ਉਹ ਆਪਣੇ ਲਈ ਬਹੁਤੇ ਘੋੜੇ ਨਾ ਵਧਾਵੇ, ਨਾ ਹੀ ਉਹ ਪਰਜਾ ਨੂੰ ਘੋੜੇ ਵਧਾਉਣ ਲਈ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੁੰ ਫੇਰ ਨਾ ਮੁੜਿਓ।
17. ਨਾ ਉਹ ਆਪਣੇ ਲਈ ਤੀਵੀਆਂ ਵਧਾਵੇ ਮਤੇ ਉਸ ਦਾ ਮਨ ਫਿਰ ਜਾਵੇ, ਨਾ ਉਹ ਆਪਣੇ ਲਈ ਚਾਂਦੀ ਸੋਨਾ ਬਹੁਤ ਵਧਾਵੇ।
18. ਐਉਂ ਹੋਵੇ ਕਿ ਜਦ ਉਹ ਆਪਣੀ ਰਾਜ ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਏਸ ਬਿਵਸਥਾ ਦੀ ਨਕਲ ਉਸ ਪੋਥੀ ਵਿੱਚੋਂ ਜਿਹੜੀ ਲੇਵੀ ਜਾਜਕਾਂ ਦੇ ਕੋਲ ਹੈ ਲਿਖ ਲਵੇ।
19. ਉਹ ਉਸ ਦੇ ਕੋਲ ਰਹੇਗੀ। ਉਹ ਜੀਵਨ ਦੇ ਸਾਰੇ ਦਿਨ ਉਸ ਨੂੰ ਪੜ੍ਹੇ ਤਾਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ।
20. ਤਾਂ ਜੋ ਉਸ ਦਾ ਮਨ ਉਸ ਦੇ ਭਰਾਵਾਂ ਉੱਤੇ ਹੰਕਾਰ ਵਿੱਚ ਨਾ ਆ ਜਾਵੇ, ਨਾਲੇ ਉਹ ਏਸ ਹੁਕਮਨਾਮੇ ਤੋਂ ਸੱਜੇ ਖੱਬੇ ਨਾ ਮੁੜੇ ਏਸ ਲਈ ਕਿ ਉਹ ਅਤੇ ਉਸ ਦੇ ਪੁੱਤ੍ਰ ਇਸਰਾਏਲ ਦੇ ਵਿਚਕਾਰ ਆਪਣੇ ਰਾਜ ਵਿੱਚ ਆਪਣੇ ਦਿਨ ਲੰਮੇ ਕਰਨ।
About ਬਿਵਸਥਾ ਸਾਰ Chapter 17
Read ਬਿਵਸਥਾ ਸਾਰ Chapter 17 online from the Holy Bible. This chapter is part of the Book of ਬਿਵਸਥਾ ਸਾਰ in the Old Testament. Continue reading with the chapter navigation above or explore the complete book.
Book Information
Book: ਬਿਵਸਥਾ ਸਾਰ
Chapter: 17
Testament: Old Testament
How to Read this Chapter
Use the Previous and Next Chapter buttons to continue reading ਬਿਵਸਥਾ ਸਾਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਬਿਵਸਥਾ ਸਾਰ Chapter 17 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਬਿਵਸਥਾ ਸਾਰ Chapter 17?
ਬਿਵਸਥਾ ਸਾਰ Chapter 17 is part of the Book of ਬਿਵਸਥਾ ਸਾਰ in the Holy Bible.
Can I read this chapter online?
Yes. You can read the complete ਬਿਵਸਥਾ ਸਾਰ Chapter 17 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਸੁਲੇਮਾਨ ਦਾ ਗੀਤ Chapter 3
- ਵਿਰਲਾਪ Chapter 2
- ਉਪਦੇਸ਼ਕ Chapter 7
- 2 ਇਤਹਾਸ Chapter 9
- ਗਿਣਤੀ Chapter 5
- ਯਸਾਯਾਹ Chapter 12
Explore More from ਬਿਵਸਥਾ ਸਾਰ
- ਬਿਵਸਥਾ ਸਾਰ Chapter 11
- ਬਿਵਸਥਾ ਸਾਰ Chapter 2
- ਬਿਵਸਥਾ ਸਾਰ Chapter 30
- ਬਿਵਸਥਾ ਸਾਰ Chapter 10
- ਬਿਵਸਥਾ ਸਾਰ Chapter 24
- ਬਿਵਸਥਾ ਸਾਰ Chapter 28
- ਬਿਵਸਥਾ ਸਾਰ Chapter 1