Read ਬਿਵਸਥਾ ਸਾਰ Chapter 6 Online
Read ਬਿਵਸਥਾ ਸਾਰ Chapter 6 online from the Holy Bible. This chapter is part of the Book of ਬਿਵਸਥਾ ਸਾਰ in the Old Testament. Browse every verse with easy chapter navigation, continue to the next chapter, or explore the complete Book of ਬਿਵਸਥਾ ਸਾਰ and the Holy Bible online.
Choose a Chapter
ਬਿਵਸਥਾ ਸਾਰ 6
ਅਧਿਆਇ 6
1. ਏਹ ਓਹ ਹੁਕਮਨਾਮਾ, ਬਿਧੀਆਂ, ਅਤੇ ਕਨੂਨ ਹਨ ਜਿਨ੍ਹਾਂ ਦਾ ਤੁਹਾਨੂੰ ਸਿਖਾਲਣ ਦਾ ਹੁਕਮ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਤਾਂ ਜੋ ਤੁਸੀਂ ਏਹਨਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੇ ਨੂੰ ਤੁਸੀਂ ਉਹ ਦੇ ਉੱਤੇ ਕਬਜ਼ਾ ਕਰਨ ਲਈ ਲੰਘਦੇ ਹੋ।
2. ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਜੀਵਨ ਭਰ ਮੰਨੋ, ਤੁਸੀਂ, ਤੁਹਾਡੇ ਪੁੱਤ੍ਰ ਅਤੇ ਤੁਹਾਡੇ ਪੋਤ੍ਰੇ ਤਾਂ ਜੋ ਤੁਹਾਡੇ ਦਿਨ ਲੰਮੇ ਹੋਣ।
3. ਹੇ ਇਸਰਾਏਲ, ਸੁਣੋ ਅਤੇ ਏਵੇਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਬਹੁਤ ਵਧੋ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਉਸ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਬਚਨ ਕੀਤਾ।
4. ਹੇ ਇਸਰਾਏਲ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ।
5. ਤੁਸੀਂ ਯਹੋਵਾਹ ਆਪਣੇ ਪਰਮੇਸ਼ਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ।
6. ਅਤੇ ਏਹ ਗੱਲਾਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਤੁਹਾਡੇ ਹਿਰਦੇ ਉੱਤੇ ਹੋਣ।
7. ਤੁਸੀਂ ਓਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਲਾਓ। ਤੁਸੀਂ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਰ ਉੱਠਦਿਆਂ ਓਹਨਾਂ ਦਾ ਚਰਚਾ ਕਰੋ।
8. ਤੁਸੀਂ ਓਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹੋ ਅਤੇ ਓਹ ਤੁਹਾਡਿਆਂ ਨੇਤ੍ਰਾਂ ਦੇ ਵਿਚਕਾਰ ਤਵੀਤ ਜਿਹੀਆਂ ਹੋਣ।
9. ਤੁਸੀਂ ਉਨ੍ਹਾਂ ਨੂੰ ਆਪਣੇ ਘਰ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖੋ।
10. ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿਹ ਦੇ ਤੁਹਾਨੂੰ ਦੇਣ ਦੀ ਸੌਂਹ ਤੁਹਾਡੇ ਪਿਓ ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਲਿਆਵੇਗਾ, ਨਾਲੇ ਵੱਡੇ ਅਤੇ ਚੰਗੇ ਸ਼ਹਿਰ ਦੇਵੇਗਾ ਜਿਹੜੇ ਤੁਸਾਂ ਨਹੀ ਬਣਾਏ।
11. ਅਤੇ ਚੰਗੀਆਂ ਚੀਜ਼ਾ ਨਾਲ ਭਰੇ ਹੋਏ ਘਰ ਜਿਹੜੇ ਤੁਸਾਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸਾਂ ਨਹੀਂ ਪੁੱਟੇ, ਅੰਗੂਰੀ ਬਾਗ ਅਤੇ ਜ਼ੈਤੂਨ ਦੇ ਬਿਰਛ ਜਿਹੜੇ ਤੁਸਾਂ ਨਹੀਂ ਲਾਏ ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ।
12. ਤਾਂ ਤੁਸੀਂ ਚੌਕਸ ਰਹਿਓ, ਮਤੇ ਤੁਸੀਂ ਯਹੋਵਾਹ ਨੂੰ ਵਿੱਸਰ ਜਾਓ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ।
13. ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਉਪਾਸਨਾ ਕਰੋ ਅਤੇ ਉਸ ਦੇ ਨਾਮ ਦੀ ਸੌਂਹ ਖਾਓ।
14. ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ ਦੁਆਲੇ ਹਨ।
15. ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਜਿਹੜਾ ਤੁਹਾਡੇ ਵਿੱਚ ਹੈ ਇੱਕ ਅਣਖ ਵਾਲਾ ਪਰਮੇਸ਼ੁਰ ਹੈ ਅਜੇਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਜ਼ਮੀਨ ਉੱਤੋਂ ਮਿਟਾ ਦੇਵੇ।
16. ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਨਾ ਪਰਤਾਓ ਜਿਵੇਂ ਤੁਸਾਂ ਮੱਸਾਹ ਵਿੱਚ ਕੀਤਾ ਸੀ।
17. ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ, ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰੋਂ ਜਿਨ੍ਹਾਂ ਦਾ ਉਸ ਤੁਹਾਨੂੰ ਹੁਕਮ ਦਿੱਤਾ ਸੀ।
18. ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਸਤ ਅਤੇ ਸ਼ੁੱਭ ਕੰਮ ਹੈ ਉਹੀ ਤੁਸੀਂ ਕਰੋਂ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੀ ਧਰਤੀ ਦੇ ਵਿੱਚ ਜਾ ਕੇ ਉਸ ਉੱਤੇ ਕਬਜ਼ਾ ਕਰੋ ਜਿਸ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ।
19. ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।
20. ਜਦ ਅੱਗੇ ਨੂੰ ਤੁਹਾਡੇ ਪੁੱਤ੍ਰ ਤੁਹਾਥੋਂ ਪੁੱਛਣ ਕਿ ਓਹ ਸਾਖੀਆਂ, ਬਿਧੀਆਂ ਅਤੇ ਕਨੂਨ ਕਿਹੜੇ ਹਨ ਜਿਨ੍ਹਾਂ ਦਾ ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ?
21. ਤਾਂ ਤੁਸੀਂ ਆਪਣੇ ਪੁੱਤ੍ਰਾਂ ਨੂੰ ਆਖੋ ਭਈ ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ।
22. ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ ਤੇ ਵੱਡੇ ਅਤੇ ਦੁੱਖ ਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ ਸਨ।
23. ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਅੰਦਰ ਲਿਆਵੇ ਅਤੇ ਉਹ ਧਰਤੀ ਸਾਨੂੰ ਦੇਵੇ ਜਿਹ ਦੀ ਸੌਂਹ ਉਸ ਨੇ ਸਾਡੇ ਪਿਉ ਦਾਦਿਆਂ ਨਾਲ ਖਾਧੀ ਸੀ।
24. ਯਹੋਵਾਹ ਨੇ ਏਹਨਾਂ ਸਾਰੀਆਂ ਬਿਧੀਆਂ ਦੇ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਆਪਣੀ ਭਲਿਆਈ ਦੇ ਕਾਰਨ ਜੀਵਨ ਭਰ ਡਰੀਏ ਤਾਂ ਜੋ ਉਹ ਸਾਨੂੰ ਜੀਉਂਦਾ ਰੱਖੇ ਜਿਵੇਂ ਅੱਜ ਦੇ ਦਿਨ ਰੱਖਿਆ ਹੈ।
25. ਏਹ ਸਾਡਾ ਧਰਮ ਹੋਵੇਗਾ ਕਿ ਅਸੀਂ ਏਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰਾਂ ਮੰਨੀਏ।
About ਬਿਵਸਥਾ ਸਾਰ Chapter 6
Read ਬਿਵਸਥਾ ਸਾਰ Chapter 6 online from the Holy Bible. This chapter is part of the Book of ਬਿਵਸਥਾ ਸਾਰ in the Old Testament. Continue reading with the chapter navigation above or explore the complete book.
Book Information
Book: ਬਿਵਸਥਾ ਸਾਰ
Chapter: 6
Testament: Old Testament
How to Read this Chapter
Use the Previous and Next Chapter buttons to continue reading ਬਿਵਸਥਾ ਸਾਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਬਿਵਸਥਾ ਸਾਰ Chapter 6 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਬਿਵਸਥਾ ਸਾਰ Chapter 6?
ਬਿਵਸਥਾ ਸਾਰ Chapter 6 is part of the Book of ਬਿਵਸਥਾ ਸਾਰ in the Holy Bible.
Can I read this chapter online?
Yes. You can read the complete ਬਿਵਸਥਾ ਸਾਰ Chapter 6 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਸੁਲੇਮਾਨ ਦਾ ਗੀਤ Chapter 3
- ਵਿਰਲਾਪ Chapter 2
- ਉਪਦੇਸ਼ਕ Chapter 7
- 2 ਇਤਹਾਸ Chapter 9
- ਗਿਣਤੀ Chapter 5
- ਯਸਾਯਾਹ Chapter 12
Explore More from ਬਿਵਸਥਾ ਸਾਰ
- ਬਿਵਸਥਾ ਸਾਰ Chapter 26
- ਬਿਵਸਥਾ ਸਾਰ Chapter 23
- ਬਿਵਸਥਾ ਸਾਰ Chapter 4
- ਬਿਵਸਥਾ ਸਾਰ Chapter 12
- ਬਿਵਸਥਾ ਸਾਰ Chapter 10
- ਬਿਵਸਥਾ ਸਾਰ Chapter 27
- ਬਿਵਸਥਾ ਸਾਰ Chapter 1