ਬਿਵਸਥਾ ਸਾਰ Chapter 7

For English

Read ਬਿਵਸਥਾ ਸਾਰ Chapter 7 Online

Read ਬਿਵਸਥਾ ਸਾਰ Chapter 7 online from the Holy Bible. This chapter is part of the Book of ਬਿਵਸਥਾ ਸਾਰ in the Old Testament. Browse every verse with easy chapter navigation, continue to the next chapter, or explore the complete Book of ਬਿਵਸਥਾ ਸਾਰ and the Holy Bible online.

Choose a Chapter

ਬਿਵਸਥਾ ਸਾਰ 7

ਅਧਿਆਇ 7

1. ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਅੰਦਰ ਲੈ ਜਾਵੇ ਅਤੇ ਤੁਹਾਡੇ ਅੱਗਿਓਂ ਬਹੁਤ ਸਾਰਿਆ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਸੱਤ ਕੌਮਾਂ ਨੂੰ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜ਼ੀ, ਹਿੱਵੀ ਅਤੇ ਯਬੂਸੀ ਜਿਹੜੀਆਂ ਤੁਹਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ।

2. ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੇ ਲਾ ਦੇਵੇ ਤਾਂ ਤੁਸੀਂ ਓਹਨਾਂ ਨੂੰ ਮਾਰ ਸੁੱਟਿਓ। ਤੁਸੀਂ ਓਹਨਾਂ ਦਾ ਮੂਲੋਂ ਮੁੱਢੋਂ ਸੱਤਿਆ ਨਾਸ ਕਰ ਦੇਇਓ, ਨਾ ਤੁਸੀਂ ਓਹਨਾਂ ਨਾਲ ਨੇਮ ਬੰਨ੍ਹੋ, ਨਾ ਓਹਨਾਂ ਉੱਤੇ ਤਰਸ ਖਾਓ,

3. ਨਾ ਓਹਨਾਂ ਨਾਲ ਵਿਆਹ ਕਰੋ, ਨਾ ਕੋਈ ਉਸ ਦੇ ਪੁੱਤ੍ਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤ੍ਰ ਲਈ ਉਸ ਦੀ ਧੀ ਲਵੇ।

4. ਕਿਉਂ ਜੋ ਓਹ ਤੁਹਾਡੇ ਪੁੱਤ੍ਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ ਤਾਂ ਜੋ ਓਹ ਹੋਰਨਾਂ ਦੇਵਤਿਆਂ ਦੀ ਪੂਜਾ ਕਰਨ ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਝੱਟ ਪੱਟ ਨਾਸ ਕਰ ਦੇਵੇ।

5. ਪਰ ਤੁਸੀਂ ਓਹਨਾਂ ਨਾਲ ਐਉਂ ਕਰਿਓ, ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਓਹਨਾਂ ਦੇ ਥੰਮ੍ਹਾਂ ਨੂੰ ਚੂਰ ਚੂਰ ਕਰ ਦੇਇਓ, ਓਹਨਾਂ ਦੇ ਟੁੰਡਾਂ ਨੂੰ ਵੱਡ ਸੁੱਟਿਓ ਅਤੇ ਉਨ੍ਹਾਂ ਦੀਆਂ ਉੱਕਰੀਆਂ ਹੋਇਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਇਓ।

6. ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤ੍ਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਕਿ ਤੁਸੀਂ ਸਾਰੀ ਜ਼ਮੀਨ ਦੇ ਉੱਪਰ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜੀ ਪਰਜਾ ਹੋਵੋ।

7. ਯਹੋਵਾਹ ਨੇ ਤੁਹਾਡੇ ਨਾਲ ਏਸ ਕਾਰਨ ਪ੍ਰੀਤ ਕਰ ਕੇ ਨਹੀਂ ਚੁਣਿਆਂ ਕਿ ਤੁਸੀਂ ਸਾਰਿਆਂ ਲੋਕਾਂ ਨਾਲੋਂ ਬਹੁਤੇ ਸਾਓ, ਤੁਸੀਂ ਤਾਂ ਸਾਰੇ ਲੋਕਾਂ ਵਿੱਚੋਂ ਥੋੜੇ ਜਿਹੇ ਸਾਓ।

8. ਪਰ ਏਸ ਲਈ ਕਿ ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਉਸ ਨੇ ਉਸ ਸੌਂਹ ਦੀ ਪਾਲਣਾ ਕੀਤੀ ਜਿਹੜੀ ਉਸ ਨੇ ਤੁਹਾਡੇ ਪਿਓ ਦਾਦਿਆਂ ਨਾਲ ਖਾਧੀ ਸੀ ਤਾਂ ਜੋ ਯਹੋਵਾਹ ਤੁਹਾਨੂੰ ਬਲਵੰਤ ਹੱਥ ਨਾਲ ਕੱਢ ਕੇ ਬਾਹਰ ਲੈ ਆਇਆ ਅਤੇ ਤੁਹਾਨੂੰ ਗੁਲਾਮੀ ਦੇ ਘਰ ਤੋਂ ਮਿਸਰ ਦੇ ਰਾਜੇ ਫ਼ਿਰਊਨ ਦੇ ਹੱਥੋਂ ਛੁਟਕਾਰਾ ਦਿੱਤਾ।

9. ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਓਹੀ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਣਾ ਕਰਨਾ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੀਕ ਉਨ੍ਹਾਂ ਉੱਤੇ ਦਯਾਵਾਨ ਹੈ ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ।

10. ਉਹ ਆਪਣੇ ਵੈਰੀਆਂ ਦੇ ਵੇਖਦਿਆਂ ਤੇ ਓਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਓਹਨਾਂ ਨੂੰ ਬਦਲਾ ਦੇਵੇਗਾ।

11. ਸੋ ਤੁਸੀਂ ਉਸ ਹੁਕਮਨਾਮੇ, ਬਿਧੀਆਂ, ਅਤੇ ਕਨੂਨਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ ਪੂਰਾ ਕਰ ਕੇ ਪਾਲਣਾ ਕਰੋ।

12. ਤਾਂ ਐਉਂ ਹੋਵੇਗਾ ਕਿ ਏਸ ਕਾਰਨ ਕਿ ਤੁਸੀਂ ਏਹਨਾਂ ਕਨੂਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਓਹਨਾਂ ਦੀ ਪਾਲਣਾ ਕਰਦੇ ਹੋ ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪਿਓ ਦਾਦਿਆਂ ਨਾਲ ਸੌਂਹ ਖਾ ਕੇ ਕੀਤੀ ਸੀ ਕਾਇਮ ਰੱਖੇਗਾ।

13. ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ, ਤੁਹਾਡਾ ਵਾਧਾ ਕਰੇਗਾ ਅਤੇ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮੈਂ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਦੇ ਦੇਣ ਦੀ ਸੌਂਹ ਉਸ ਤੁਹਾਡੇ ਪਿਓ ਦਾਦਿਆਂ ਨਾਲ ਖਾਧੀ ਸੀ ਬਰਕਤ ਦੇਵੇਗਾ।

14. ਤੁਸੀਂ ਸਾਰਿਆਂ ਲੋਕਾਂ ਵਿੱਚੋਂ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਨਾ ਕੋਈ ਨਰ ਨਾ ਕੋਈ ਨਾਰੀ ਬੇ ਫਲ ਰਹੇਗਾ ਅਤੇ ਨਾ ਤੁਹਾਡੇ ਡੰਗਰਾਂ ਵਿੱਚੋਂ ਕੋਈ।

15. ਯਹੋਵਾਹ ਤੁਹਾਡੀਆਂ ਸਾਰੀਆਂ ਬਿਮਾਰੀਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਮਿਸਰ ਦੇ ਸਾਰੇ ਬੁਰੇ ਰੋਗ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਤੁਹਾਨੂੰ ਨਾ ਲਾਵੇਗਾ ਸਗੋਂ ਓਹ ਓਹਨਾਂ ਉੱਤੇ ਪਾਵੇਗਾ ਜਿਹੜੇ ਤੁਹਾਡੇ ਵੈਰੀ ਹਨ।

16. ਤੁਸੀਂ ਓਹਨਾਂ ਸਾਰਿਆਂ ਲੋਕਾਂ ਨੂੰ ਭਸਮ ਕਰ ਸੁੱਟੋਗੇ ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਨਾ ਤੁਹਾਡੀ ਅੱਖ ਵਿੱਚ ਓਹਨਾਂ ਉੱਤੇ ਤਰਸ ਆਵੇ, ਨਾ ਤੁਸੀਂ ਓਹਨਾਂ ਦੇ ਦੇਵਤਿਆਂ ਦੀ ਪੂਜਾ ਕਰੋ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੀ ਹੋਵੇਗਾ।

17. ਜੇ ਤੁਸੀਂ ਆਪਣੇ ਮਨਾਂ ਵਿੱਚ ਆਖੋ ਕਿ ਏਹ ਕੌਮਾਂ ਸਾਡੇ ਨਾਲੋ ਬਹੁਤੀਆਂ ਹਨ, ਅਸੀਂ ਓਹਨਾਂ ਨੂੰ ਕਿਵੇਂ ਕਾਬੂ ਕਰ ਸਕੀਏ?

18. ਤੁਸੀਂ ਓਹਨਾਂ ਤੋਂ ਨਾ ਡਰੋ। ਤੁਸੀਂ ਅੱਛੀ ਤਰਾਂ ਯਾਦ ਕਰੋ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤਾ ਸੀ।

19. ਨਾਲੇ ਓਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਓਹ ਨਿਸ਼ਾਨ, ਅਚਰਜ ਕੰਮ, ਬਲਵੰਤ ਹੱਥ ਅਤੇ ਲੰਮੀ ਬਾਂਹ ਜਿਹ ਦੇ ਨਾਲ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕੱਢ ਲਿਆਇਆ, ਇਉਂ ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਲੋਕਾਂ ਨਾਲ ਕਰੇਗਾ ਜਿਨ੍ਹਾਂ ਦੇ ਅੱਗੋਂ ਤੁਸੀਂ ਡਰਦੇ ਹੋ।

20. ਨਾਲੇ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਵਿੱਚ ਡੇਹਮੂ ਘੱਲੇਗਾ ਜਦ ਤੀਕ ਓਹ ਜਿਹੜੇ ਬਚ ਰਹਿਣਗੇ ਅਤੇ ਓਹ ਜਿਹੜੇ ਤੁਹਾਡੇ ਅੱਗੋਂ ਆਪ ਨੂੰ ਲੁਕਾਉਣਗੇ ਨਾਸ ਨਾ ਹੋ ਜਾਣ।

21. ਤੁਸੀਂ ਓਹਨਾਂ ਦੇ ਅੱਗੋਂ ਭੈ ਨਾ ਖਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚਕਾਰ ਹੈ। ਉਹ ਇੱਕ ਵੱਡਾ ਅਤੇ ਭੈ ਦਾਇਕ ਪਰਮੇਸ਼ੁਰ ਹੈ।

22. ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗੋ ਹੌਲੀ ਹੌਲੀ ਕੱਢੇਗਾ। ਤੁਸੀਂ ਇਨ੍ਹਾਂ ਨੂੰ ਝੱਟ ਪੱਟ ਭਸਮ ਨਾ ਕਰੋ ਮਤੇ ਜੰਗਲੀ ਜਾਨਵਰ ਤੁਹਾਡੇ ਉੱਤੇ ਵਧੀਕ ਹੋ ਜਾਣ।

23. ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੇ ਲਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਓਹਨਾਂ ਨੂੰ ਘਬਰਾ ਦੇਵੇਗਾ ਜਦ ਤੀਕ ਓਹਨਾਂ ਦਾ ਸੱਤਿਆ ਨਾਸ ਨਾ ਹੋ ਜਾਵੇ।

24. ਉਹ ਓਹਨਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ। ਤੁਸੀਂ ਓਹਨਾਂ ਦਾ ਨਾਉਂ ਅਕਾਸ਼ ਦੇ ਹੇਠੋਂ ਮਿੱਟਾ ਦਿਓਗੇ ਅਤੇ ਕੋਈ ਮਨੁੱਖ ਤੁਹਾਡੇ ਸਾਹਮਣੇ ਠਹਿਰ ਨਾ ਸਕੇਗਾ ਐਥੋਂ ਤੀਕ ਕਿ ਤੁਸੀਂ ਓਹਨਾਂ ਦਾ ਸੱਤਿਆ ਨਾਸ ਕਰ ਸੱਟੋਗੇ।।

25. ਤੁਸੀਂ ਓਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਇਆ ਮੂਰਤੀਆਂ ਨੂੰ ਅੱਗ ਵਿੱਚ ਸਾੜ ਸੁੱਟੋ ਪਰ ਤੁਸੀਂ ਉਸ ਚਾਂਦੀ ਸੋਨੇ ਦਾ ਜਿਹੜਾ ਓਹਨਾਂ ਦੇ ਉੱਤੇ ਹੈ ਲੋਭ ਨਾ ਕਰੋ, ਨਾ ਉਹ ਆਪਣੇ ਲਈ ਲਓ ਮਤੇ ਤੁਸੀਂ ਓਹਨਾਂ ਦੇ ਫੰਦੇ ਵਿੱਚ ਫਸ ਜਾਓ ਕਿਉਂ ਜੋ ਏਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਘਿਣਾਉਣੀ ਚੀਜ਼ ਹੈ।

26. ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਮਤੇ ਤੁਸੀਂ ਉਸ ਵਾਂਙੁ ਹਰਾਮ ਹੋ ਜਾਓ। ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰੋ ਕਿਉਂ ਜੋ ਉਹ ਇੱਕ ਹਰਾਮ ਚੀਜ਼ ਹੈ।

About ਬਿਵਸਥਾ ਸਾਰ Chapter 7

Read ਬਿਵਸਥਾ ਸਾਰ Chapter 7 online from the Holy Bible. This chapter is part of the Book of ਬਿਵਸਥਾ ਸਾਰ in the Old Testament. Continue reading with the chapter navigation above or explore the complete book.

Book Information

Book: ਬਿਵਸਥਾ ਸਾਰ
Chapter: 7
Testament: Old Testament

How to Read this Chapter

Use the Previous and Next Chapter buttons to continue reading ਬਿਵਸਥਾ ਸਾਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਬਿਵਸਥਾ ਸਾਰ Chapter 7 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਬਿਵਸਥਾ ਸਾਰ Chapter 7?

ਬਿਵਸਥਾ ਸਾਰ Chapter 7 is part of the Book of ਬਿਵਸਥਾ ਸਾਰ in the Holy Bible.

Can I read this chapter online?

Yes. You can read the complete ਬਿਵਸਥਾ ਸਾਰ Chapter 7 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਇਤਹਾਸ Chapter 9
  6. 2 ਸਮੂਏਲ Chapter 9
  7. ਗਿਣਤੀ Chapter 5

Explore More from ਬਿਵਸਥਾ ਸਾਰ

  1. ਬਿਵਸਥਾ ਸਾਰ Chapter 8
  2. ਬਿਵਸਥਾ ਸਾਰ Chapter 34
  3. ਬਿਵਸਥਾ ਸਾਰ Chapter 21
  4. ਬਿਵਸਥਾ ਸਾਰ Chapter 12
  5. ਬਿਵਸਥਾ ਸਾਰ Chapter 3
  6. ਬਿਵਸਥਾ ਸਾਰ Chapter 11
  7. ਬਿਵਸਥਾ ਸਾਰ Chapter 24

Related Chapters & Readings

  1. ਯਸਾਯਾਹ Chapter 53
  2. ਜ਼ਬੂਰ Chapter 70
  3. ਜ਼ਕਰਯਾਹ Chapter 8
  4. ਬਿਵਸਥਾ ਸਾਰ Chapter 2
  5. 2 ਰਾਜਿਆਂ Chapter 20
  6. 2 ਇਤਹਾਸ Chapter 8
  7. ਲੂਕਾ Chapter 1
Share Your Love

Leave a Reply

Your email address will not be published. Required fields are marked *