ਬਿਵਸਥਾ ਸਾਰ Chapter 8

For English

Read ਬਿਵਸਥਾ ਸਾਰ Chapter 8 Online

Read ਬਿਵਸਥਾ ਸਾਰ Chapter 8 online from the Holy Bible. This chapter is part of the Book of ਬਿਵਸਥਾ ਸਾਰ in the Old Testament. Browse every verse with easy chapter navigation, continue to the next chapter, or explore the complete Book of ਬਿਵਸਥਾ ਸਾਰ and the Holy Bible online.

Choose a Chapter

ਬਿਵਸਥਾ ਸਾਰ 8

ਅਧਿਆਇ 8

1. ਏਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਉਸ ਨੂੰ ਪੂਰਾ ਕਰਨ ਦੀ ਪਾਲਨਾ ਕਰੋ ਤਾਂ ਜੋ ਤੁਸੀ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ।

2. ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖੋ ਜਿਹ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਵਰਹੇ ਉਜਾੜ ਵਿੱਚ ਲਈ ਫਿਰਦਾ ਰਿਹਾ ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਭਈ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀ?

3. ਉਸ ਨੇ ਤੁਹਾਨੂੰ ਅਧੀਨ ਕੀਤਾ ਅਤੇ ਤਹਾਨੂੰ ਭੁੱਖੇ ਹੋਣ ਦਿੱਤਾ ਅਤੇ ਉਹ ਮੰਨ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ ਤੁਹਾਨੂੰ ਖਿਲਾਇਆ ਤਾਂ ਜੋ ਤੁਹਾਨੂੰ ਸਿਖਾਵੇ ਭਈ ਆਦਮੀ ਨਿਰੀ ਰੋਟੀ ਨਾਲ ਹੀ ਜਿਉਂਦਾ ਨਹੀ ਰਹੇਗਾ ਪਰ ਹਰ ਇੱਕ ਵਾਕ ਨਾਲ ਜਿਹੜਾ ਯਹੋਵਾਹ ਦੇ ਮੂਂਹੋਂ ਨਿੱਕਲਦਾ ਹੈ ਆਦਮੀ ਜੀਉਂਦਾ ਰਹੇਗਾ।

4. ਇਨ੍ਹਾਂ ਚਾਲੀਆਂ ਵਰਿਹਾਂ ਵਿੱਚ ਨਾ ਤੁਹਾਡੇ ਉਪਰਲੇ ਬੱਸਤ੍ਰ ਹੰਢੇ, ਨਾ ਤੁਹਾਡੇ ਪੈਰ ਸੁੱਜੇ।

5. ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤ੍ਰ ਨੂੰ ਤਾੜਦਾ ਹੈ ਤਿਵੇਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਦਾ ਰਿਹਾ।

6. ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ।

7. ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚੰਗੀ ਧਰਤੀ ਵਿੱਚ ਲਿਆ ਰਿਹਾ ਹੈ, ਇੱਕ ਧਰਤੀ ਜਿੱਥੇ ਪਾਣੀ ਦੇ ਨਾਲੇ, ਚਸ਼ਮੇ, ਅਤੇ ਡੂੰਘੇ ਸੋਤੇ ਹਨ ਜਿਹੜੇ ਦੂਣਾਂ ਅਤੇ ਪਹਾੜਾਂ ਵਿੱਚ ਵਗਦੇ ਹਨ।

8. ਇੱਕ ਧਰਤੀ ਜਿੱਥੇ ਕਣਕ, ਜੌ, ਅੰਗੂਰ, ਹਜੀਰ ਅਤੇ ਅਨਾਰ ਹੁੰਦੇ ਹਨ, ਇੱਕ ਧਰਤੀ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ।

9. ਇੱਕ ਧਰਤੀ ਜਿਹ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜੋਂ ਨਾ ਹੋਵੇਗੀ, ਇੱਕ ਧਰਤੀ ਜਿਹ ਦੇ ਪੱਥਰ ਲੋਹੇ ਦੇ ਹਨ ਅਤੇ ਜਿਹ ਦੀਆਂ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ।

10. ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੀ ਧਰਤੀ ਦੇ ਕਾਰਨ ਜਿਹੜੀ ਉਸ ਤੁਹਾਨੂੰ ਦਿੱਤੀ ਮੁਬਾਰਕ ਆਖੋਗੇ।

11. ਚੌਕਸ ਰਹੋ ਮਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿਸਰ ਜਾਓ ਅਤੇ ਉਸ ਦੇ ਹੁਕਮਾਂ, ਕਨੂਨਾਂ ਅਤੇ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਨਾ ਮੰਨੋ।

12. ਅਜੇਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ।

13. ਜਦ ਤੁਹਾਡੇ ਚੌਣੇ ਅਤੇ ਤੁਹਾਡਾ ਇੱਜੜ ਵਧ ਜਾਣ ਅਤੇ ਤੁਹਾਡੀ ਚਾਂਦੀ ਸੋਨਾ ਵਧ ਜਾਵੇ ਸਗੋਂ ਤੁਹਾਡਾ ਸਭ ਕੁਝ ਹੀ ਵਧ ਜਾਵੇ।

14. ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਜਿਹ ਨੇ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢਿਆ।

15. ਅਤੇ ਜਿਹ ਨੇ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਦੀ ਲਿਆਂਦਾ ਜਿੱਥੇ ਅੱਗਨੀ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਜਿੱਥੇ ਪਾਣੀ ਨਹੀਂ ਸੀ, ਜਿਹ ਨੇ ਤੁਹਾਡੇ ਲਈ ਪਥਰੀਲੀ ਢਿੱਗ ਤੋਂ ਪਾਣੀ ਕੱਢਿਆ।

16. ਜਿਹ ਨੇ ਤੁਹਾਨੂੰ ਉਜਾੜ ਵਿੱਚ ਮੰਨ ਖਿਲਾਇਆ ਜਿਹ ਨੂੰ ਤੁਹਾਡੇ ਪਿਓ ਦਾਦਿਆਂ ਨੇ ਨਾ ਜਾਤਾ ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ।

17. ਮਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਏਹ ਧਨ ਕਮਾਇਆ ਹੈ।

18. ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖੋ ਕਿਉਂ ਜੋ ਉਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧੰਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ ਜਿਹ ਦੀ ਸੌਂਹ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਜਿਵੇਂ ਅੱਜ ਦੇ ਦਿਨ ਹੈ।

19. ਤਾਂ ਐਉਂ ਹੋਵੇਗਾ ਭਈ ਜੇ ਤੁਸੀਂ ਸੱਚ ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿਸਰ ਜਾਓ ਅਤੇ ਦੂਜੇ ਦੇਵਤਿਆਂ ਦੇ ਮਗਰ ਚੱਲੋ, ਓਹਨਾਂ ਦੀ ਪੂਜਾ ਕਰੋ, ਅਤੇ ਓਹਨਾਂ ਅੱਗੇ ਮੱਥਾ ਟੇਕੋ ਤਾਂ ਮੈਂ ਤੁਹਾਡੇ ਵਿਰੁੱਧ ਅੱਜ ਹੀ ਸਾਖੀ ਦਿੰਦਾ ਹਾਂ ਭਈ ਤੁਸੀਂ ਜਰੂਰ ਨਾਸ ਹੋ ਜਾਓਗੇ।

20. ਉਨ੍ਹਾਂ ਕੌਮਾਂ ਵਾਂਙੁ ਜਿਹੜੀਆਂ ਯਹੋਵਾਹ ਤੁਹਾਡੇ ਅੱਗੋਂ ਨਾਸ ਕਰਦਾ ਹੈ ਤਿਵੇਂ ਹੀ ਤੁਸੀਂ ਨਾਸ ਹੋ ਜਾਓਗੇ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ।

About ਬਿਵਸਥਾ ਸਾਰ Chapter 8

Read ਬਿਵਸਥਾ ਸਾਰ Chapter 8 online from the Holy Bible. This chapter is part of the Book of ਬਿਵਸਥਾ ਸਾਰ in the Old Testament. Continue reading with the chapter navigation above or explore the complete book.

Book Information

Book: ਬਿਵਸਥਾ ਸਾਰ
Chapter: 8
Testament: Old Testament

How to Read this Chapter

Use the Previous and Next Chapter buttons to continue reading ਬਿਵਸਥਾ ਸਾਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਬਿਵਸਥਾ ਸਾਰ Chapter 8 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਬਿਵਸਥਾ ਸਾਰ Chapter 8?

ਬਿਵਸਥਾ ਸਾਰ Chapter 8 is part of the Book of ਬਿਵਸਥਾ ਸਾਰ in the Holy Bible.

Can I read this chapter online?

Yes. You can read the complete ਬਿਵਸਥਾ ਸਾਰ Chapter 8 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਇਤਹਾਸ Chapter 9
  6. 2 ਸਮੂਏਲ Chapter 9
  7. ਗਿਣਤੀ Chapter 5

Explore More from ਬਿਵਸਥਾ ਸਾਰ

  1. ਬਿਵਸਥਾ ਸਾਰ Chapter 1
  2. ਬਿਵਸਥਾ ਸਾਰ Chapter 33
  3. ਬਿਵਸਥਾ ਸਾਰ Chapter 5
  4. ਬਿਵਸਥਾ ਸਾਰ Chapter 25
  5. ਬਿਵਸਥਾ ਸਾਰ Chapter 17
  6. ਬਿਵਸਥਾ ਸਾਰ Chapter 32
  7. ਬਿਵਸਥਾ ਸਾਰ Chapter 4

Related Chapters & Readings

  1. 2 ਇਤਹਾਸ Chapter 24
  2. ਇਬਰਾਨੀਆਂ Chapter 2
  3. 1 ਸਮੂਏਲ Chapter 12
  4. ਜ਼ਬੂਰ Chapter 26
  5. ਗਿਣਤੀ Chapter 2
  6. ਉਤਪਤ Chapter 2
  7. ਯਸਾਯਾਹ Chapter 47
Share Your Love

Leave a Reply

Your email address will not be published. Required fields are marked *