ਮੱਤੀ Chapter 17

For English

Read ਮੱਤੀ Chapter 17 Online

Read ਮੱਤੀ Chapter 17 online from the Holy Bible. This chapter is part of the Book of ਮੱਤੀ in the New Testament. Browse every verse with easy chapter navigation, continue to the next chapter, or explore the complete Book of ਮੱਤੀ and the Holy Bible online.

Choose a Chapter

ਮੱਤੀ 17

ਅਧਿਆਇ 17

1. ਛਿਆਂ ਦਿਨਾਂ ਪਿੱਛੋਂ ਯਿਸੂ ਪਤਰਸ ਅਤੇ ਯਾਕੂਬ ਅਤੇ ਉਹ ਦੇ ਭਾਈ ਯੂਹੰਨਾ ਨੂੰ ਨਾਲ ਲੈਕੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।

2. ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਅਰ ਉਹ ਦਾ ਮੂੰਹ ਸੂਰਜ ਵਾਂਙੁ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜੇਹੇ ਚਿੱਟੇ ਹੋ ਗਏ।

3. ਅਰ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਵਿਖਾਲੀ ਦਿੱਤੇ।

4. ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੁ ਜੀ ਸਾਡਾ ਐਥੇ ਹੋਣਾ ਚੰਗਾ ਹੈ। ਜੇ ਤੂੰ ਚਾਹੇਂ ਤਾਂ ਐਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।

5. ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਜੋ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ। ਉਹ ਦੀ ਸੁਣੋ।

6. ਅਤੇ ਚੇਲੇ ਇਹ ਸੁਣ ਕੇ ਮੂੰਧੇ ਮੂੰਹ ਡਿੱਗ ਪਏ ਅਤੇ ਬਹੁਤ ਡਰੇ।

7. ਪਰ ਯਿਸੂ ਨੇ ਨੇੜੇ ਆਣ ਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ।

8. ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਡਿੱਠਾ।

9. ਜਾਂ ਓਹ ਪਹਾੜੋਂ ਉੱਤਰਦੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਕੀਤਾ ਭਈ ਜਦ ਤੀਕ ਮਨੁੱਖ ਦਾ ਪੁੱਤ੍ਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।

10. ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਗ੍ਰੰਥੀ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜਰੂਰ ਹੈ?

11. ਉਸ ਨੇ ਉੱਤਰ ਦਿੱਤਾ ਜੋ ਏਲੀਯਾਹ ਠੀਕ ਆਉਂਦਾ ਹੈ ਅਤੇ ਸੱਭੋ ਕੁਝ ਬਹਾਲ ਕਰੇਗਾ।

12. ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਹ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਹ ਦੇ ਨਾਲ ਕੀਤਾ। ਇਸੇ ਤਰਾਂ ਮਨੁੱਖ ਦਾ ਪੁੱਤ੍ਰ ਵੀ ਉਨ੍ਹਾਂ ਦੇ ਹੱਥੋਂ ਦੁਖ ਪਾਵੇਗਾ।

13. ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।

14. ਜਦ ਉਹ ਭੀੜ ਦੇ ਕੋਲ ਪਹੁੰਚੇ ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,

15. ਪ੍ਰਭੁ ਜੀ ਮੇਰੇ ਪੁੱਤ੍ਰ ਉੱਤੇ ਦਯਾ ਕਰੋ ਕਿਉਂ ਜੋ ਉਹ ਮਿਰਗੀ ਦੇ ਮਾਰੇ ਬਹੁਤ ਦੁਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਅਤੇ ਬਹੁਤ ਵਾਰੀ ਪਾਣੀ ਵਿੱਚ ਡਿੱਗ ਪੈਂਦਾ ਹੈ।

16. ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ ਪਰ ਓਹ ਉਸ ਨੂੰ ਚੰਗਾ ਨਾ ਕਰ ਸੱਕੇ।

17. ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪੀੜ੍ਹੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਐਥੇ ਮੇਰੇ ਕੋਲ ਲਿਆ।

18. ਤਾਂ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਰ ਮੁੰਡਾ ਉਸੇ ਘੜੀਓਂ ਚੰਗਾ ਹੋ ਗਿਆ।

19. ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆਣ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ ?

20. ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।

22. ਜਦ ਓਹ ਗਲੀਲ ਵਿੱਚ ਇਕੱਠੇ ਹੋਏ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।

23. ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਜੀ ਉੱਠੇਗਾ। ਤਾਂ ਓਹ ਬਹੁਤ ਉਦਾਸ ਹੋਏ।

24. ਜਾਂ ਓਹ ਕਫ਼ਰਨਾਹੂਮ ਵਿੱਚ ਆਏ ਤਾਂ ਅਠੰਨੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆਣ ਕੇ ਕਿਹਾ, ਕੀ ਤੁਹਾਡਾ ਗੁਰੂ ਅਠੰਨੀ ਨਹੀਂ ਦਿੰਦਾ? ਉਹ ਨੇ ਕਿਹਾ, ਹਾਂ, ਦਿੰਦਾ ਹੈ।

25. ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਯਾ ਮਹਸੂਲ ਲੈਂਦੇ ਹਨ, ਆਪਣੇ ਪੁੱਤ੍ਰਾਂ ਤੋਂ ਯਾ ਪਰਾਇਆਂ ਤੋਂ?

26. ਜਦ ਉਹ ਬੋਲਿਆ, ਪਰਾਇਆਂ ਤੋਂ ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤ੍ਰ ਤਾਂ ਮਾਫ਼ ਹੋਏ।

27. ਪਰ ਇਸ ਲਈ ਜੋ ਅਸੀਂ ਉਨ੍ਹਾਂ ਨੂੰ ਠੋਕਰ ਨਾ ਖੁਆਈਏ ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਰ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਉਹ ਦਾ ਮੂੰਹ ਖੋਲ੍ਹ ਕੇ ਇੱਕ ਰੁਪਿਆ ਪਾਏਂਗਾ ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਈਂ।

About ਮੱਤੀ Chapter 17

Read ਮੱਤੀ Chapter 17 online from the Holy Bible. This chapter is part of the Book of ਮੱਤੀ in the New Testament. Continue reading with the chapter navigation above or explore the complete book.

Book Information

Book: ਮੱਤੀ
Chapter: 17
Testament: New Testament

How to Read this Chapter

Use the Previous and Next Chapter buttons to continue reading ਮੱਤੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਮੱਤੀ Chapter 17 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਮੱਤੀ Chapter 17?

ਮੱਤੀ Chapter 17 is part of the Book of ਮੱਤੀ in the Holy Bible.

Can I read this chapter online?

Yes. You can read the complete ਮੱਤੀ Chapter 17 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. ਮੱਤੀ Chapter 2
  5. 1 ਕੁਰਿੰਥੀਆਂ Chapter 12
  6. ਰੋਮੀਆਂ Chapter 13
  7. 1 ਯੂਹੰਨਾ Chapter 4

Explore More from ਮੱਤੀ

  1. ਮੱਤੀ Chapter 8
  2. ਮੱਤੀ Chapter 11
  3. ਮੱਤੀ Chapter 19
  4. ਮੱਤੀ Chapter 18
  5. ਮੱਤੀ Chapter 15
  6. ਮੱਤੀ Chapter 4
  7. ਮੱਤੀ Chapter 13

Related Chapters & Readings

  1. ਗਿਣਤੀ Chapter 7
  2. ਕੂਚ Chapter 33
  3. ਪਰਕਾਸ਼ ਦੀ ਪੋਥੀ Chapter 2
  4. ਯਹੋਸ਼ੁਆ Chapter 12
  5. ਮੱਤੀ Chapter 20
  6. ਯੂਹੰਨਾ Chapter 6
  7. 1 ਸਮੂਏਲ Chapter 25
Share Your Love

Leave a Reply

Your email address will not be published. Required fields are marked *