ਯਸਾਯਾਹ Chapter 28

For English

Read ਯਸਾਯਾਹ Chapter 28 Online

Read ਯਸਾਯਾਹ Chapter 28 online from the Holy Bible. This chapter is part of the Book of ਯਸਾਯਾਹ in the Old Testament. Browse every verse with easy chapter navigation, continue to the next chapter, or explore the complete Book of ਯਸਾਯਾਹ and the Holy Bible online.

Choose a Chapter

ਯਸਾਯਾਹ 28

ਅਧਿਆਇ 28

1. ਸਾਮਰਿਯਾ ਵੱਲ ਦੇਖੋ! ਇਫ਼ਰਾਈਮ ਦੇ ਸ਼ਰਾਬੀ ਲੋਕ ਉਸ ਸ਼ਹਿਰ ਉੱਤੇ ਗੁਮਾਨ ਕਰਦੇ ਨੇ। ਉਹ ਸ਼ਹਿਰ ਹੈ ਪਹਾੜੀ ਉੱਤੇ ਵਸਿਆ ਹੋਇਆ ਜਿਸਦੇ ਆਲੇ-ਦੁਆਲੇ ਅਮੀਰ ਵਾਦੀ ਹੈ। ਸਾਮਰਿਯਾ ਦੇ ਲੋਕ ਆਪਣੇ ਸ਼ਹਿਰ ਨੂੰ ਖੂਬਸੂਰਤ ਫ਼ੁੱਲਾਂ ਦੇ ਤਾਜ ਵਰਗਾ ਸਮਝਦੇ ਨੇ। ਪਰ ਉਹ ਮੈਅ ਨਾਲ ਸ਼ਰਾਬੀ ਹੋਏ ਹਨ। ਅਤੇ ਇਹ "ਖੂਬਸੂਰਤ ਤਾਜ" ਬਸ ਮਰ ਰਿਹਾ ਪੌਦਾ ਹੈ।

2. ਦੇਖੋ, ਮੇਰੇ ਸੁਆਮੀ ਕੋਲ ਇੱਕ ਬੰਦਾ ਹੈ ਜਿਹੜਾ ਤਾਕਤਵਰ ਤੇ ਬਹਾਦਰ ਹੈ। ਉਹ ਆਦਮੀ ਦੇਸ ਅੰਦਰ ਤੂਫ਼ਾਨ, ਓਲਿਆਂ ਅਤੇ ਬਰਖਾ ਵਾਂਗ ਆਵੇਗਾ। ਉਹ ਤੂਫ਼ਾਨ ਵਾਂਗ ਦੇਸ ਅੰਦਰ ਆਵੇਗਾ। ਉਹ ਪਾਣੀ ਦੀ ਤਾਕਤਵਰ ਨਦੀ ਵਾਂਗ, ਦੇਸ ਅੰਦਰ ਹੜ ਲਿਆਉਂਦਾ ਹੋਵੇਗਾ। ਉਹ ਉਸ ਤਾਜ (ਸਾਮਰਿਯਾ) ਨੂੰ ਧਰਤੀ ਉੱਤੇ ਸੁੱਟ ਦੇਵੇਗਾ।

3. ਇਫ਼ਰਾਈਮ ਦੇ ਸ਼ਰਾਬੀ ਲੋਕ ਆਪਣੇ "ਖੂਬਸੂਰਤ ਤਾਜ" ਬਾਰੇ ਸ਼ੇਖੀ ਮਾਰਦੇ ਹਨ। ਪਰ ਉਹ ਸ਼ਹਿਰ ਪੈਰਾਂ ਨਾਲ ਕੁਚਲਿਆ ਜਾਵੇਗਾ।

4. ਉਹ ਸ਼ਹਿਰ ਪਹਾੜੀ ਉੱਤੇ ਵਸਿਆ ਹੈ ਜਿਸਦੇ ਚੌਗਿਰਦ ਅਮੀਰ ਵਾਦੀ ਹੈ। ਅਤੇ ਉਹ "ਖੂਬਸੂਰਤ ਫ਼ੁੱਲਾਂ ਦਾ ਤਾਜ" ਸਿਰਫ਼ ਮਰ ਰਹੇ ਪੌਦੇ ਵਰਗਾ ਹੈ। ਉਹ ਸ਼ਹਿਰ ਗਰਮੀਆਂ ਦੀਆਂ ਪਹਿਲੀਆਂ ਅੰਜੀਰਾਂ ਵਰਗਾ ਹੋਵੇਗਾ। ਜਦੋਂ ਵੀ ਕੋਈ ਬੰਦਾ ਉਨ੍ਹਾਂ ਅੰਜੀਰਾਂ ਨੂੰ ਦੇਖਦਾ ਹੈ ਉਹ ਉਨ੍ਹਾਂ ਨੂੰ ਛੇਤੀ ਨਾਲ ਚੁੱਕ ਲੈਂਦਾ ਹੈ ਤੇ ਖਾ ਲੈਂਦਾ ਹੈ।

5. ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ "ਖੂਬਸੂਰਤ ਤਾਜ" ਬਣ ਜਾਵੇਗਾ। ਉਹ ਆਪਣੇ ਲੋਕਾਂ ਲਈ "ਫੁੱਲਾਂ ਦਾ ਅਦਭੁਤ ਤਾਜ" ਹੋਵੇਗਾ, ਜਿਹੜੇ ਬਚ ਜਾਣਗੇ।

6. ਯਹੋਵਾਹ ਉਨ੍ਹਾਂ ਨਿਆਂ ਪਾਲਕਾਂ ਨੂੰ ਫ਼ੇਰ ਸਿਆਣਪ ਦੇਵੇਗਾ ਜਿਹੜੇ ਉਸਦੇ ਲੋਕਾਂ ਉੱਤੇ ਹਕੂਮਤ ਕਰਦੇ ਨੇ। ਯਹੋਵਾਹ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਲੜਨ ਵਾਲੇ ਲੋਕਾਂ ਨੂੰ ਸ਼ਕਤੀ ਦੇਵੇਗਾ।

7. ਪਰ ਹੁਣ ਉਹ ਆਗੂ ਸ਼ਰਾਬੀ ਹਨ। ਸਾਰੇ ਜਾਜਕਾਂ ਅਤੇ ਨਬੀਆਂ ਕੋਲ ਪੀਣ ਲਈ ਮੈਅ ਅਤੇ ਬੀਅਰ ਬਹੁਤ ਜ਼ਿਆਦੇ ਹੈ। ਉਹ ਛਛੋਪਂਚ ਵਿੱਚ ਡਗਮਗਾ ਕੇ ਡਿੱਗ ਰਹੇ ਹਨ। ਨਬੀ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਸੁਪਨੇ ਦੇਖਦੇ ਨੇ। ਅਤੇ ਨਿਆਂਕਾਰ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਨਿਰਣੇ ਦਿੰਦੇ ਹਨ।

8. ਹਰ ਮੇਜ਼ ਉੱਤੇ ਉਲਟੀ ਕੀਤੀ ਹੋਈ ਹੈ। ਸਾਫ਼ ਥਾਂ ਕਿਧਰੇ ਵੀ ਨਹੀਂ।

9. ਯਹੋਵਾਹ ਲੋਕਾਂ ਨੂੰ ਸਬਕ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਯਹੋਵਾਹ ਲੋਕਾਂ ਨੂੰ ਆਪਣੀਆਂ ਸਾਖੀਆਂ ਸਮਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਲੋਕ ਅਬੋਧ ਬਾਲਕਾਂ ਵਰਗੇ ਹਨ। ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਥੋੜਾ ਚਿਰ ਪਹਿਲਾਂ ਹੀ ਆਪਣੀ ਮਾਂ ਦਾ ਦੁੱਧ ਚੁਂਘ ਰਹੇ ਸਨ।

10. ਇਸ ਲਈ ਯਹੋਵਾਹ ਉਨ੍ਹਾਂ ਨਾਲ ਇਸ ਤਰ੍ਹਾਂ ਗੱਲ ਕਰਦਾ ਹੈ ਜਿਵੇਂ ਉਹ ਬੱਚੇ ਹੋਣ: ਇੱਥੇ ਆਦੇਸ਼, ਓਥੇ ਆਦੇਸ਼। ਇੱਥੇ ਨੇਮ, ਓਥੇ ਨੇਮ। ਇੱਥੇ ਸਬਕ, ਓਥੇ ਸਬਕ। "

11. ਯਹੋਵਾਹ ਗੱਲ ਕਰਨ ਦੇ ਇਸ ਅਜੀਬ ਢੰਗ ਦੀ ਵਰਤੋਂ ਕਰੇਗਾ ਅਤੇ ਉਹ ਇਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਹੋਰ-ਹੋਰ ਭਾਸ਼ਾਵਾਂ ਦੀ ਵਰਤੋਂ ਕਰੇਗਾ।

12. ਅਤੀਤ ਵਿੱਚ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਸੀ ਅਤੇ ਉਸਨੇ ਆਖਿਆ ਸੀ, "ਇਹ ਅਰਾਮ ਕਰਨ ਦੀ ਥਾਂ ਹੈ। ਇਹ ਅਮਨ ਚੈਨ ਵਾਲੀ ਥਾਂ ਹੈ। ਬਕ੍ਕੇ ਹੋਏ ਲੋਕ ਇੱਥੇ ਆਉਣ ਅਤੇ ਆਰਾਮ ਕਰਨ। ਇਹ ਅਮਨ ਵਾਲੀ ਥਾਂ ਹੈ।"ਪਰ ਲੋਕ ਪਰਮੇਸ਼ੁਰ ਦੀ ਗੱਲ ਨਹੀਂ ਸੁਣਨਾ ਚਾਹੁੰਦੇ ਸਨ।

13. ਇਸ ਲਈ ਪਰਮੇਸ਼ੁਰ ਦੇ ਸ਼ਬਦ ਸਾਧਾਰਣ ਹੋਣੇ ਚਾਹੀਦੇ ਹਨ: "ਇੱਥੇ ਆਦੇਸ਼, ਓਥੇ ਆਦੇਸ਼। ਇੱਥੇ ਨੇਮ, ਓਥੇ ਨੇਮ। ਇੱਥੇ ਸਬਕ, ਓਥੇ ਸਬਕ।ਲੋਕਾਂ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਉਹ ਕਰਨਾ ਚਾਹੁੰਦੇ ਸਨ। ਇਸ ਲਈ ਲੋਕ ਪਿਛਾਂਹ ਡਿੱਗ ਪਏ ਅਤੇ ਫ਼ਸ ਗਏ। ਲੋਕਾਂ ਨੂੰ ਫ਼ਾਹ ਲਿਆ ਗਿਆ ਅਤੇ ਫ਼ੜ ਲਿਆ ਗਿਆ।

14. ਤੁਸੀਂ ਮਖੌਲੀਓ ਜੋ ਯਰੂਸ਼ਲਮ ਦੇ ਲੋਕਾਂ ਉੱਪਰ ਸ਼ਾਸ਼ਨ ਕਰਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।

15. ਤੁਸੀਂ ਲੋਕੀ ਆਖਦੇ ਹੋ, "ਅਸੀਂ ਮੌਤ ਨਾਲ ਇਕਰਾਰਨਾਮਾ ਕੀਤਾ ਹੋਇਆ ਹੈ। ਅਸੀਂ ਸ਼ਿਓਲ (ਮੌਤ ਦੇ ਸਬਾਨ) ਨਾਲ ਇੱਕ ਸਮਝੌਤਾ ਕੀਤਾ ਹੈ। ਇਸ ਲਈ ਸਾਨੂੰ ਸਜ਼ਾ ਨਹੀਂ ਮਿਲੇਗੀ। ਸਜ਼ਾ ਸਾਡੇ ਕੋਲੋਂ ਬਿਨਾ ਨੁਕਸਾਨ ਕੀਤੇ ਲੰਘ ਜਾਵੇਗੀ। ਅਸੀਂ ਆਪਣੀਆਂ ਚੁਸਤ ਚਲਾਕੀਆਂ ਅਤੇ ਝੂਠਾਂ ਦੇ ਓਹਲੇ ਛੁਪ ਜਾਵਾਂਗੇ।"

16. ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, "ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ।

17. "ਲੋਕੀ ਸਾਹਲ ਦਾ ਇਸਤੇਮਾਲ ਕਰਦੇ ਹਨ ਇਹ ਦਰਸਾਉਣ ਲਈ ਕਿ ਦੀਵਾਰ ਸਿੱਧੀ ਹੈ। ਇਸੇ ਤਰ੍ਹਾਂ ਹੀ ਮੈਂ ਇਨਸਾਫ਼ ਅਤੇ ਚੰਗਿਆਈ ਦੀ ਵਰਤੋਂ ਕਰਾਂਗਾ ਇਹ ਦਰਸਾਉਣ ਲਈ ਕਿ ਕੀ ਸਹੀ ਹੈ।"ਤੁਸੀਂ ਮੰਦੇ ਲੋਕ ਆਪਣੇ ਝੂਠਾਂ ਅਤੇ ਚਲਾਕੀਆਂ ਦੇ ਉਹਲੇ ਛੁਪਣ ਦੀ ਕੋਸ਼ਿਸ਼ ਕਰ ਰਹੇ ਹੋ। ਪਰ ਤੁਹਾਨੂੰ ਸਜ਼ਾ ਮਿਲੇਗੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਕੋਈ ਤੂਫ਼ਾਨ ਜਾਂ ਹੜ ਤੁਹਾਡੀਆਂ ਛੁਪਣਗਾਹਾਂ ਨੂੰ ਤਬਾਹ ਕਰਨ ਲਈ ਆ ਰਿਹਾ ਹੈ।

18. ਤੁਹਾਡਾ ਮੌਤ ਨਾਲ ਇਕਰਾਰਨਾਮਾ ਮਿਟ ਜਾਵੇਗਾ। ਤੁਹਾਡਾ ਸ਼ਿਓਲ ਨਾਲ ਸਮਝੌਤਾ ਤੁਹਾਨੂੰ ਕੋਈ ਸਹਾਇਤਾ ਨਹੀਂ ਦੇਵੇਗਾ।"ਕੋਈ ਬੰਦਾ ਆਵੇਗਾ ਅਤੇ ਤੁਹਾਨੂੰ ਸਜ਼ਾ ਦੇਵੇਗਾ। ਉਹ ਤੁਹਾਨੂੰ ਉਸ ਧੂੜ ਵਾਂਗ ਬਣਾ ਦੇਵੇਗਾ ਜਿਸ ਉੱਤੇ ਉਹ ਤੁਰਦਾ ਹੈ।

19. ਉਹ ਬੰਦਾ ਆਵੇਗਾ ਅਤੇ ਤੁਹਾਨੂੰ ਦੂਰ ਲੈ ਜਾਵੇਗਾ। ਤੁਹਾਡੀ ਸਜ਼ਾ ਭਿਆਨਕ ਹੋਵੇਗੀ। ਤੁਹਾਡੀ ਸਜ਼ਾ ਬਹੁਤ ਸਵੇਰੇ ਆਵੇਗੀ ਅਤੇ ਇਹ ਦੇਰ ਰਾਤ ਤੱਕ ਰਹੇਗੀ।

20. "ਫ਼ੇਰ ਤੁਸੀਂ ਇਸ ਕਹਾਣੀ ਨੂੰ ਸਮਝ ਸਕੋਗੇ: ਇੱਕ ਬੰਦੇ ਨੇ ਉਸ ਮੰਜੇ ਉੱਤੇ ਸੌਣ ਦੀ ਕੋਸ਼ਿਸ਼ ਕੀਤੀ ਜਿਹੜਾ ਉਸਦੇ ਮੇਚ ਦਾ ਨਹੀਂ ਸੀ। ਅਤੇ ਉਸ ਕੋਲ ਇੱਕ ਕੰਬਲ ਸੀ ਜਿਹੜਾ ਉਸਨੂੰ ਪੂਰੀ ਤਰ੍ਹਾਂ ਕੱਜ ਨਹੀਂ ਸੀ ਸਕਦਾ। ਮਂਜਾ ਅਤੇ ਕੰਬਲ ਬੇਕਾਰ ਸਨ, ਅਤੇ ਇਸੇ ਤਰ੍ਹਾਂ ਤੁਹਾਡੇ ਇਕਰਾਰਨਾਮੇ ਵੀ।"

21. ਯਹੋਵਾਹ ਉਸੇ ਤਰ੍ਹਾਂ ਲੜੇਗਾ ਜਿਵੇਂ ਉਹ ਫਰਾਸੀਮ ਦੇ ਪਰਬਤ ਉੱਤੇ ਲੜਿਆ ਸੀ। ਯਹੋਵਾਹ ਉਸੇ ਤਰ੍ਹਾਂ ਕਹਿਰਵਾਨ ਹੋਵੇਗਾ ਜਿਵੇਂ ਉਹ ਗਿਬਓਨ ਵਾਦੀ ਵਿੱਚ ਹੋਇਆ ਸੀ। ਫ਼ੇਰ ਯਹੋਵਾਹ ਉਹੀ ਗੱਲਾਂ ਕਰੇਗਾ ਜੋ ਉਸਨੇ ਅਵੱਸ਼ ਕਰਨੀਆਂ ਹਨ। ਯਹੋਵਾਹ ਕੁਝ ਅਜੀਬ ਗੱਲਾਂ ਕਰੇਗਾ। ਪਰ ਉਹ ਆਪਣਾ ਕੰਮ ਖਤਮ ਕਰੇਗਾ। ਉਸਦਾ ਕੰਮ ਇੱਕ ਅਜਨਬੀ ਦਾ ਕੰਮ ਹੈ।

22. ਹੁਣ, ਤੁਹਾਨੂੰ ਉਨ੍ਹਾਂ ਗੱਲਾਂ ਦੇ ਵਿਰੁੱਧ ਨਹੀਂ ਲੜਨਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਗੇ, ਤਾਂ ਤੁਹਾਡੇ ਆਲੇ-ਦੁਆਲੇ ਦੇ ਰੱਸੇ ਹੋਰ ਕਸੇ ਜਾਣਗੇ। ਜਿਹੜੇ ਸ਼ਬਦ ਮੈਂ ਸੁਣੇ ਸਨ ਉਹ ਨਹੀਂ ਬਦਲਣਗੇ। ਉਹ ਸ਼ਬਦ ਸਰਬ ਸ਼ਕਤੀਮਾਨ ਯਹੋਵਾਹ ਦੇ ਸਨ, ਸਾਰੀ ਧਰਤੀ ਦੇ ਹਾਕਮ ਦੇ। ਅਤੇ ਉਹ ਗੱਲਾਂ ਹੋ ਕੇ ਰਹਿਣਗੀਆਂ।

23. ਧਿਆਨ ਨਾਲ ਉਸ ਸੰਦੇਸ਼ ਨੂੰ ਸੁਣੋ ਜਿਹੜਾ ਮੈਂ ਤੁਹਾਨੂੰ ਦੇ ਰਿਹਾ ਹਾਂ।

24. ਕੀ ਕੋਈ ਕਿਸਾਨ ਹਰ ਵੇਲੇ ਹਲ ਚਲਾਉਂਦਾ ਹੈ? ਨਹੀਂ! ਕੀ ਉਹ ਹਰ ਵੇਲੇ ਜ਼ਮੀਨ ਉੱਤੇ ਕੰਮ ਕਰਦਾ ਹੈ? ਨਹੀਂ!

25. ਕਿਸਾਨ ਧਰਤੀ ਤਿਆਰ ਕਰਦਾ ਹੈ, ਅਤੇ ਫ਼ੇਰ ਉਹ ਬੀਜ ਬੀਜਦਾ ਹੈ। ਕਿਸਾਨ ਵੱਖੋ ਵੱਖਰੇ ਬੀਜ ਵੱਖੋ ਵੱਖਰੇ ਢਂਗਾਂ ਨਾਲ ਬੀਜਦਾ ਹੈ। ਕਿਸਾਨ ਸੌਁਫ਼ ਦੇ ਬੀਜਾਂ ਦਾ ਛਿਟ੍ਟਾ ਦਿੰਦਾ ਹੈ। ਕਿਸਾਨ ਜੀਰਾ ਦੇ ਬੀਜਾਂ ਨੂੰ ਧਰਤੀ ਉੱਤੇ ਖਿਲਾਰਦਾ ਹੈ। ਅਤੇ ਕਿਸਾਨ ਕਣਕ ਦੇ ਬੀਜਾਂ ਨੂੰ ਕਤਾਰਾਂ ਵਿੱਚ ਬੀਜਦਾ ਹੈ। ਕਿਸਾਨ ਜੌਆਂ ਨੂੰ ਖਾਸ ਥਾਂ ਉੱਤੇ ਬੀਜਦਾ ਹੈ ਅਤੇ ਮਸਰਾਂ ਦੇ ਬੀਜਾਂ ਨੂੰ ਖੇਤ ਦੇ ਕੰਢੇ ਉੱਤੇ ਬੀਜਦਾ ਹੈ।

26. ਪਰਮੇਸ਼ੁਰ ਉਸਨੂੰ ਤਸੀਹਿਆਂ ਨਾਲ ਕਸ਼ਟ ਦੇਕੇ ਉਸਨੂੰ ਇੱਕ ਸਬਕ ਸਿਖਾਉਂਦਾ ਹੈ ਅਤੇ ਉਸਨੂੰ ਸਹੀ ਰਾਹ ਦਰਸਾਉਂਦਾ ਹੈ।

27. ਕੀ ਕਿਸਾਨ ਤਿਖ੍ਖੇ ਦੰਦਿਆਂ ਵਾਲੇ ਲੰਮੇ ਫ਼ਟਿਆਂ ਨੂੰ ਸੌਁਫ਼ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕੀ ਕੋਈ ਕਿਸਾਨ ਗਡ੍ਡੇ ਨੂੰ ਜੀਰਾ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕਿਸਾਨ ਇਨ੍ਹਾਂ ਬੀਜਾਂ ਦਾ ਛਿੜਕਾ ਉਤਾਰਨ ਲਈ ਛੋਟੇ ਜਿਹੇ ਡੰਡੇ ਦੀ ਵਰਤੋਂ ਕਰਦਾ ਹੈ।

28. ਰੋਟੀ ਬਨਾਉਣ ਲਗਿਆਂ, ਅਨਾਜ਼ ਗਾਹੁਣਾ ਖਤਮ ਹੋ ਜਾਂਦਾ ਹੈ। ਪਰ ਅਨਾਜ਼ ਲਗਾਤਾਰ ਹਮੇਸ਼ਾ ਲਈ ਨਹੀਂ ਪੀਸਿਆ ਜਾਂਦਾ ਕਿਉਂ ਕਿ ਗਡ੍ਡੇ ਦੇ ਪਹੀੇ ਇਸਨੂੰ ਖਰਾਬ ਕਰ ਸਕਦੇ ਹਨ।

29. ਇਹ ਸਬਕ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਆਇਆ ਹੈ। ਯਹੋਵਾਹ ਅਦਭੁਤ ਸਲਾਹ ਦਿੰਦਾ ਹੈ। ਯਹੋਵਾਹ ਸੱਚਮੁੱਚ ਸਿਆਣਾ ਹੈ।

About ਯਸਾਯਾਹ Chapter 28

Read ਯਸਾਯਾਹ Chapter 28 online from the Holy Bible. This chapter is part of the Book of ਯਸਾਯਾਹ in the Old Testament. Continue reading with the chapter navigation above or explore the complete book.

Book Information

Book: ਯਸਾਯਾਹ
Chapter: 28
Testament: Old Testament

How to Read this Chapter

Use the Previous and Next Chapter buttons to continue reading ਯਸਾਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਸਾਯਾਹ Chapter 28 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਸਾਯਾਹ Chapter 28?

ਯਸਾਯਾਹ Chapter 28 is part of the Book of ਯਸਾਯਾਹ in the Holy Bible.

Can I read this chapter online?

Yes. You can read the complete ਯਸਾਯਾਹ Chapter 28 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਇਤਹਾਸ Chapter 32
  6. 2 ਸਮੂਏਲ Chapter 9
  7. ਜ਼ਕਰਯਾਹ Chapter 3

Explore More from ਯਸਾਯਾਹ

  1. ਯਸਾਯਾਹ Chapter 24
  2. ਯਸਾਯਾਹ Chapter 29
  3. ਯਸਾਯਾਹ Chapter 66
  4. ਯਸਾਯਾਹ Chapter 12
  5. ਯਸਾਯਾਹ Chapter 8
  6. ਯਸਾਯਾਹ Chapter 27
  7. ਯਸਾਯਾਹ Chapter 35

Related Chapters & Readings

  1. ਆਮੋਸ Chapter 9
  2. 2 ਇਤਹਾਸ Chapter 18
  3. ਜ਼ਬੂਰ Chapter 26
  4. 1 ਇਤਹਾਸ Chapter 3
  5. ਕੂਚ Chapter 15
  6. ਜ਼ਕਰਯਾਹ Chapter 3
  7. ਯਸਾਯਾਹ Chapter 36
Share Your Love

Leave a Reply

Your email address will not be published. Required fields are marked *