ਯਹੋਸ਼ੁਆ Chapter 1

For English

Read ਯਹੋਸ਼ੁਆ Chapter 1 Online

Read ਯਹੋਸ਼ੁਆ Chapter 1 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.

Choose a Chapter

ਯਹੋਸ਼ੁਆ 1

ਅਧਿਆਇ 1

1. ਯਹੋਵਾਹ ਦੇ ਦਾਸ ਮੂਸਾ ਦੇ ਮਰਨ ਪਿੱਛੋਂ ਐਉਂ ਹੋਇਆ ਕਿ ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਖਿਆ।

2. ਕਿ ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਏਸ ਯਰਦਨ ਦੇ ਪਾਰ ਲੰਘ, ਤੂੰ ਅਤੇ ਏਹ ਸਾਰੇ ਲੋਕ ਉਸ ਦੇਸ ਨੂੰ ਜਾਓ ਜਿਹੜਾ ਮੈਂ ਉਨ੍ਹਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ।

3. ਸਾਰਾ ਥਾਂ ਜਿੱਥੇ ਤੇਰੇ ਪੈਰ ਦੀ ਤਲੀ ਰੱਖੀ ਜਾਵੇ ਉਹ ਸਭ ਮੈਂ ਤੁਹਾਨੂੰ ਦਿੱਤਾ, ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ।

4. ਉਜਾੜ ਅਤੇ ਏਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੀਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ ਸੂਰਜ ਦੇ ਲਹਿਣ ਦੇ ਪਾਸੇ ਵੱਡੇ ਸਮੁੰਦਰ ਤੀਕ ਤੁਹਾਡੀ ਹੱਦ ਹੋਵੇਗੀ।

5. ਤੇਰੀ ਸਾਰੀ ਅਵਸਥਾ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਾ ਆਕੜੇਗਾ। ਜਿਵੇਂ ਮੈਂ ਮੂਸਾ ਦੇ ਸੰਗ ਰਿਹਾਂ ਤਿਵੇਂ ਮੈਂ ਤੇਰੇ ਸੰਗ ਵੀ ਰਹਾਂਗਾ। ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।

6. ਤਕੜਾ ਹੋ ਅਤੇ ਹੌਸਲਾ ਰੱਖ ਕਿਉਂ ਜੋ ਏਹ ਦੇਸ ਜਿਹ ਦੀ ਮੈਂ ਇਨ੍ਹਾਂ ਦੇ ਪਿਉ ਦਾਦਿਆਂ ਨਾਲ ਦੇਣ ਦੀ ਸੌਂਹ ਖਾਧੀ ਹੈ ਤੂੰ ਇਨ੍ਹਾਂ ਲੋਕਾਂ ਨੂੰ ਮਿਲਖ ਲਈ ਦੁਆਵੇਂਗਾ।

7. ਤੂੰ ਨਿਰਾ ਤਕੜਾ ਹੋ ਅਤੇ ਵੱਡਾ ਹੌਸਲਾ ਰੱਖ ਤਾਂ ਜੋ ਤੂੰ ਉਸ ਸਾਰੀ ਬਿਵਸਥਾ ਅਨੁਸਾਰ ਜਿਸ ਦਾ ਮੇਰੇ ਦਾਸ ਮੂਸਾ ਨੇ ਤੈਨੂੰ ਹੁਕਮ ਦਿੱਤਾ ਹੈ ਪਾਲਨਾ ਕਰ ਕੇ ਪੂਰਾ ਕਰੇਂ, ਉਸ ਤੋਂ ਸੱਜੇ ਅਥਵਾ ਖੱਬੇ ਨਾ ਮੁੜੇਂ ਤਾਂ ਜੋ ਤੂੰ ਜਿੱਥੇ ਜਾਵੇਂ ਤੇਰਾ ਬੋਲ ਬਾਲਾ ਹੋਵੇ।

8. ਏਹ ਬਿਵਸਥਾ ਦੀ ਪੋਥੀ ਤੇਰੇ ਮੂੰਹ ਤੋਂ ਕਦੀ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਉਸ ਉੱਤੇ ਧਿਆਨ ਰੱਖ ਤਾਂ ਜੋ ਤੂੰ ਉਸ ਸਾਰੇ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ ਚੱਲੇਂ ਤੇ ਉਸ ਨੂੰ ਪੂਰਾ ਕਰੇ ਤਾਂ ਤੂੰ ਆਪਣੇ ਮਾਰਗ ਨੂੰ ਸੁਫਲ ਬਣਾਵੇਂਗਾ ਅਤੇ ਤੇਰਾ ਬੋਲ ਬਾਲਾ ਹੋਵੇਗਾ।

9. ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ਭਈ ਤਕੜਾ ਹੋ ਅਤੇ ਹੌਸਲਾ ਰੱਖ? ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਸੰਗ ਹੈ।

10. ਤਾਂ ਯਹੋਸ਼ੁਆ ਨੇ ਲੋਕਾਂ ਦੇ ਹੁੱਦੇਦਾਰਾਂ ਨੂੰ ਹੁਕਮ ਦਿੱਤਾ।

11. ਕਿ ਡੇਰੀਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਏਹ ਹੁਕਮ ਦਿਓ ਭਈ ਤੁਸੀਂ ਆਪਣੇ ਲਈ ਰਸਤ ਤਿਆਰ ਕਰੋ ਕਿਉਂ ਜੋ ਤਿੰਨਾਂ ਦਿਨਾਂ ਦੇ ਪਿੱਛੋਂ ਤੁਸੀਂ ਏਸ ਯਰਦਨ ਤੋਂ ਪਾਰ ਲੰਘੋਗੇ ਤਾਂ ਜੋ ਜਾ ਕੇ ਉਸ ਦੇਸ ਉੱਤੇ ਕਬਜ਼ਾ ਕਰੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ।

12. ਤਾਂ ਰਊਬੇਨੀਆਂ ਅਤੇ ਗਾਦੀਆ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇ ਆਖਿਆ।

13. ਯਹੋਵਾਹ ਦੇ ਦਾਸ ਮੂਸਾ ਦੀ ਗੱਲ ਨੂੰ ਚੇਤੇ ਰੱਖੋ ਜਿਹ ਦਾ ਉਸ ਤੁਹਾਨੂੰ ਹੁਕਮ ਦਿੱਤਾ ਸੀ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸੁਖ ਵੀ ਅਤੇ ਏਹ ਦੇਸ ਵੀ ਦੇਵੇਗਾ।

14. ਤੁਹਾਡੀਆਂ ਤੀਵੀਆਂ, ਤੁਹਾਡੇ ਬਾਲ ਅਤੇ ਤੁਹਾਡੇ ਵੱਗ ਏਸ ਧਰਤੀ ਵਿੱਚ ਵੱਸਣਗੇ ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨੇ ਸੂਰ ਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਨ੍ਹਾਂ ਦੀ ਸਹਾਇਤਾ ਕਰੋ।

15. ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁਖ ਨਾ ਦੇਵੇ ਜਿਵੇਂ ਉਸ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਏਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜਿਓ ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ।

16. ਤਾਂ ਉਨ੍ਹਾਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਜਿਵੇਂ ਤੈਂ ਸਾਨੂੰ ਆਗਿਆ ਦਿੱਤੀ ਓਵੇਂ ਹੀ ਅਸੀਂ ਕਰਾਂਗੇ ਅਤੇ ਜਿੱਥੇ ਤੂੰ ਸਾਨੂੰ ਘੱਲੇਂਗਾ ਅਸੀਂ ਉੱਥੇ ਹੀ ਜਾਵਾਂਗੇ।

17. ਜਿਵੇਂ ਅਸਾਂ ਮੂਸਾ ਦੀਆਂ ਸਾਰੀਆਂ ਗੱਲਾਂ ਸੁਣੀਆਂ ਓਵੇਂ ਹੀ ਅਸੀਂ ਤੇਰੀਆਂ ਗੱਲਾਂ ਨੂੰ ਵੀ ਸੁਣਾਂਗੇ। ਜਿਵੇਂ ਯਹੋਵਾਹ ਤੇਰਾ ਪਰਮੇਸ਼ੁਰ ਮੂਸਾ ਦੇ ਅੰਗ ਸੰਗ ਸੀ ਓਵੇਂ ਤੇਰੇ ਅੰਗ ਸੰਗ ਵੀ ਰਹੇ।

18. ਅਤੇ ਜੋ ਕੋਈ ਮਨੁੱਖ ਤੇਰੇ ਆਖੇ ਤੋਂ ਆਕੀ ਹੋਵੇ ਅਤੇ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਹ ਦੀ ਤੂੰ ਉਸ ਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਸਲਾ ਰੱਖ।

About ਯਹੋਸ਼ੁਆ Chapter 1

Read ਯਹੋਸ਼ੁਆ Chapter 1 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.

Book Information

Book: ਯਹੋਸ਼ੁਆ
Chapter: 1
Testament: Old Testament

How to Read this Chapter

Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਹੋਸ਼ੁਆ Chapter 1 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਹੋਸ਼ੁਆ Chapter 1?

ਯਹੋਸ਼ੁਆ Chapter 1 is part of the Book of ਯਹੋਸ਼ੁਆ in the Holy Bible.

Can I read this chapter online?

Yes. You can read the complete ਯਹੋਸ਼ੁਆ Chapter 1 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. 2 ਸਮੂਏਲ Chapter 9
  5. ਗਿਣਤੀ Chapter 5
  6. ਯਸਾਯਾਹ Chapter 12
  7. ਉਪਦੇਸ਼ਕ Chapter 7

Explore More from ਯਹੋਸ਼ੁਆ

  1. ਯਹੋਸ਼ੁਆ Chapter 11
  2. ਯਹੋਸ਼ੁਆ Chapter 5
  3. ਯਹੋਸ਼ੁਆ Chapter 10
  4. ਯਹੋਸ਼ੁਆ Chapter 23
  5. ਯਹੋਸ਼ੁਆ Chapter 3
  6. ਯਹੋਸ਼ੁਆ Chapter 14
  7. ਯਹੋਸ਼ੁਆ Chapter 16

Related Chapters & Readings

  1. ਗਲਾਤੀਆਂ Chapter 2
  2. ਪਰਕਾਸ਼ ਦੀ ਪੋਥੀ Chapter 7
  3. ਜ਼ਬੂਰ Chapter 30
  4. ਜ਼ਬੂਰ Chapter 80
  5. ਯਸਾਯਾਹ Chapter 20
  6. ਪਰਕਾਸ਼ ਦੀ ਪੋਥੀ Chapter 11
  7. ਹਿਜ਼ਕੀਏਲ Chapter 19
Share Your Love

Leave a Reply

Your email address will not be published. Required fields are marked *