ਯਹੋਸ਼ੁਆ Chapter 14

For English

Read ਯਹੋਸ਼ੁਆ Chapter 14 Online

Read ਯਹੋਸ਼ੁਆ Chapter 14 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.

Choose a Chapter

ਯਹੋਸ਼ੁਆ 14

ਅਧਿਆਇ 14

1. ਏਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ ਵਿੱਚ ਵੰਡੀਆਂ।

2. ਅਤੇ ਗੁਣਿਆਂ ਨਾਲ ਉਨ੍ਹਾਂ ਨੂੰ ਮਿਲਖ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢਿਆਂ ਨੌਵਾਂ ਗੋਤਾਂ ਨੂੰ ਹੁਕਮ ਦਿੱਤਾ ਸੀ।

3. ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈਆਂ ਗੋਤਾਂ ਨੂੰ ਮਿਲਖ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਨ੍ਹਾਂ ਦੇ ਵਿੱਚ ਮਿਲਖ ਨਾ ਦਿੱਤੀ।

4. ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਅਤੇ ਉਨ੍ਹਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਹਿੱਸਾ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਨ੍ਹਾਂ ਦੇ ਪਸੂਆਂ ਅਤੇ ਮਾਲ ਲਈ ਸ਼ਾਮਲਾਤ ਦਿੱਤੀ।

5. ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਓਵੇਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੱਡ ਲਿਆ।

6. ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼ ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਕੀਤੀ ਸੀ।

7. ਮੈਂ ਚਾਲੀਆਂ ਵਰਿਹਾਂ ਦਾ ਸਾਂ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼ ਬਰਨੇਆ ਤੋਂ ਉਸ ਦੇਸ ਦਾ ਖੋਜ ਕੱਢਣ ਲਈ ਘੱਲਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖਬਰ ਉਹ ਨੂੰ ਦਿੱਤੀ।

8. ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਪਾਣੀਓਂ ਪਾਣੀ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ।

9. ਤਾਂ ਮੂਸਾ ਨੇ ਉੱਸੇ ਦਿਨ ਏਹ ਸੌਂਹ ਖਾਧੀ ਭਈ ਜ਼ਰੂਰ ਏਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤ੍ਰਾਂ ਲਈ ਏਸ ਕਾਰਨ ਸਦਾ ਦੀ ਮਿਲਖ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ।

10. ਹੁਣ ਵੇਖੋ ਯਹੋਵਾਹ ਨੇ ਮੈਨੂੰ ਏਹ ਪੰਤਾਲੀ ਵਰਹੇ ਜੀਉਂਦਾ ਰੱਖਿਆ ਹੈ ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਏਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਵਰਿਹਾਂ ਦਾ ਹਾਂ।

11. ਮੈਂ ਅੱਜੇ ਤੀਕ ਇੰਨਾ ਬਲਵੰਤ ਹਾਂ ਜਿੰਨਾ ਉਸ ਦਿਨ ਸਾਂ ਜਦ ਮੂਸਾ ਨੇ ਮੈਨੂੰ ਘੱਲਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਓਵੇਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।

12. ਹੁਣ ਮੈਨੂੰ ਏਹ ਪਹਾੜੀ ਦੇਸ ਦੇਹ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੈਂ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ। ਸ਼ਾਇਤ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਓਹਨਾਂ ਨੂੰ ਕੱਢ ਸੱਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।

13. ਤਾਂ ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਹਬਰੋਨ ਮਿਲਖ ਵਿੱਚ ਦਿੱਤਾ।

14. ਏਸ ਕਾਰਨ ਅੱਜ ਦੇ ਦਿਨ ਹਬਰੋਨ ਯਫੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਦੀ ਮਿਲਖ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ ਮਗਰ ਤੁਰਦਾ ਰਿਹਾ।

15. ਅਤੇ ਹਬਰੋਨ ਦਾ ਨਾਉਂ ਏਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫੇਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।

About ਯਹੋਸ਼ੁਆ Chapter 14

Read ਯਹੋਸ਼ੁਆ Chapter 14 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.

Book Information

Book: ਯਹੋਸ਼ੁਆ
Chapter: 14
Testament: Old Testament

How to Read this Chapter

Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਹੋਸ਼ੁਆ Chapter 14 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਹੋਸ਼ੁਆ Chapter 14?

ਯਹੋਸ਼ੁਆ Chapter 14 is part of the Book of ਯਹੋਸ਼ੁਆ in the Holy Bible.

Can I read this chapter online?

Yes. You can read the complete ਯਹੋਸ਼ੁਆ Chapter 14 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. 2 ਸਮੂਏਲ Chapter 9
  3. ਜ਼ਬੂਰ Chapter 3
  4. ਗਿਣਤੀ Chapter 5
  5. ਯਸਾਯਾਹ Chapter 32
  6. ਯਸਾਯਾਹ Chapter 14
  7. 1 ਇਤਹਾਸ Chapter 28

Explore More from ਯਹੋਸ਼ੁਆ

  1. ਯਹੋਸ਼ੁਆ Chapter 23
  2. ਯਹੋਸ਼ੁਆ Chapter 4
  3. ਯਹੋਸ਼ੁਆ Chapter 15
  4. ਯਹੋਸ਼ੁਆ Chapter 12
  5. ਯਹੋਸ਼ੁਆ Chapter 6
  6. ਯਹੋਸ਼ੁਆ Chapter 18
  7. ਯਹੋਸ਼ੁਆ Chapter 8

Related Chapters & Readings

  1. ਬਿਵਸਥਾ ਸਾਰ Chapter 19
  2. ਨਿਆਂਈਆਂ Chapter 5
  3. ਗਿਣਤੀ Chapter 16
  4. ਲੂਕਾ Chapter 11
  5. ਦਾਨੀਏਲ Chapter 5
  6. 1 ਇਤਹਾਸ Chapter 12
  7. ਉਪਦੇਸ਼ਕ Chapter 12
Share Your Love

Leave a Reply

Your email address will not be published. Required fields are marked *