ਯਹੋਸ਼ੁਆ Chapter 15

For English

Read ਯਹੋਸ਼ੁਆ Chapter 15 Online

Read ਯਹੋਸ਼ੁਆ Chapter 15 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.

Choose a Chapter

ਯਹੋਸ਼ੁਆ 15

ਅਧਿਆਇ 15

1. ਯਹੂਦੀਆਂ ਦੇ ਗੋਤ ਦਾ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੀਕ ਸੀ ਅਰਥਾਤ ਦੱਖਣ ਵੱਲ ਸੀਨ ਦੀ ਉਜਾੜ ਤੀਕ ਜਿਹੜੀ ਦੱਖਣ ਦੇ ਸਿਰੇ ਉੱਤੇ ਹੀ ਹੈ।

2. ਅਤੇ ਉਨ੍ਹਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।

3. ਅਤੇ ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੀਕ ਅੱਪੜਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼ ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸ਼ਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।

4. ਤਾਂ ਅਸਮੋਨ ਤੀਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੀਕ ਸੀ। ਏਹ ਤੁਹਾਡੀ ਦੱਖਣੀ ਹੱਦ ਰਹੇਗੀ।

5. ਅਤੇ ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੀਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।

6. ਤਾਂ ਉਹ ਹੱਦ ਬੈਤ ਹਗਲਾਹ ਤੀਕ ਚੜ੍ਹ ਕੇ ਬੈਤ ਅਰਬਾਹ ਦੇ ਉੱਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤ੍ਰ ਬੋਹਨ ਦੇ ਪੱਥਰ ਤੀਕ ਚੜ੍ਹੀ।

7. ਫੇਰ ਉਹ ਹੱਦ ਆਕੋਰ ਦੀ ਖੱਡ ਤੋਂ ਦਬਿਰ ਤੀਕ ਚੜ੍ਹ ਗਈ ਅਤੇ ਉੱਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅਦੋਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੀਕ ਲੰਘੀ ਅਤੇ ਉਸ ਦਾ ਫੈਲਾਓ ਏਨ ਰੋਗੇਲ ਤੀਕ ਸੀ।

8. ਤਾਂ ਫੇਰ ਉਹ ਹੱਦ ਬਨ ਹਿੰਨੋਮ ਦੀ ਵਾਦੀ ਥਾਣੀ ਯਬੂਸੀਆਂ ਦੀ ਚੜ੍ਹਾਈ ਤੀਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਹਾੜ ਦੀ ਟੀਸੀ ਤੀਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।

9. ਤਾਂ ਉਹ ਹੱਦ ਪਹਾੜ ਦੀ ਟੀਸੀ ਤੋਂ ਨਫਤੋਆ ਦੇ ਸੋਤੇ ਦੇ ਪਾਣੀਆਂ ਤੀਕ ਜਾ ਅੱਪੜੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੀਕ ਗਈ ਫੇਰ ਉਹ ਹੱਦ ਬਆਲਾਹ ਤੀਕ ਜਿਹੜਾ ਕਿਰਯਥ ਯਾਰੀਮ ਹੈ ਅੱਪੜੀ।

10. ਤਾਂ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੀਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੀਕ ਉੱਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ । ਫੇਰ ਬੈਤ-ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।

11. ਫੇਰ ਉਹ ਹੱਦ ਅਕਰੋਨ ਦੀ ਉਚਿਆਈ ਤੀਕ ਉੱਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੀਕ ਅੱਪੜੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੀਕ ਸੀ।

12. ਲਹਿੰਦੀ ਹੱਦ ਵੱਡੇ ਸਮੁੰਦਰ ਦੇ ਕੰਢੇ ਤੀਕ ਸੀ। ਏਹ ਯਹੂਦੀਆਂ ਦੇ ਆਲੇ ਦੁਆਲੇ ਦੀ ਹੱਦ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਹੈ।

13. ਯਫੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਹਿੱਸਾ ਦਿੱਤਾ ਅਰਥਾਤ ਕਿਰਯਬ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।

14. ਤਾਂ ਕਾਲੇਬ ਨੇ ਉਥੋਂ ਅਨਾਕ ਦੇ ਤੇਹਾਂ ਪੁੱਤ੍ਰਾਂ ਨੂੰ ਕੱਢ ਦਿੱਤਾ ਅਰਥਾਤ ਸੇਸੈ, ਅਹੀਮਾਨ ਅਤੇ ਤਲਮੈ ਅਨਾਕ ਦੀ ਅੰਸ ਨੂੰ।

15. ਉੱਥੋਂ ਉਹ ਨੇ ਦਬਿਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬਿਰ ਦਾ ਨਾਉਂ ਪਹਿਲਾਂ ਕਿਰਯਥ ਸੇਫਰ ਸੀ।

16. ਤਾਂ ਕਾਲੇਬ ਨੇ ਆਖਿਆ, ਜੋ ਕੋਈ ਕਿਰਯਬ ਸੇਫਰ ਨੂੰ ਮਾਰ ਕੇ ਲੈ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।

17. ਕਾਲੇਬ ਦੇ ਭਰਾ ਕਨਜ ਦੇ ਪੁੱਤ੍ਰ ਆਥਨੀਏਲ ਨੇ ਉਸ ਨੂੰ ਲੈ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।

18. ਫੇਰ ਐਉਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਚੁੱਕਿਆ ਕਿ ਕਿ ਉਹ ਉਹ ਦੇ ਪਿਤਾ ਤੋਂ ਇੱਕ ਪੈਲੀ ਮੰਗੇ। ਜਦ ਉਹ ਆਪਣੇ ਖੋਤੇ ਤੋਂ ਉਤਰੀ ਤਾਂ ਕਾਲੇਬ ਨੇ ਉਹ ਨੂੰ ਆਖਿਆ, ਤੂੰ ਕੀ ਮੰਗਦੀ ਹੈਂ?

19. ਤਾਂ ਉਸ ਆਖਿਆ, ਮੈਨੂੰ ਬਰਕਤ ਦੇਹ ਕਿਉਂ ਜੋ ਤੂੰ ਮੈਨੂੰ ਦੱਖਣੀ ਦੇਸ ਦਾਨ ਦਿੱਤਾ । ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦੇਹ । ਉਪਰੰਤ ਉਸ ਨੇ ਉਹ ਨੂੰ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਦੇ ਦਿੱਤੇ।

20. ਇਹ ਯਹੂਦੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਹੈ।

21. ਅਤੇ ਯਹੂਦੀਆਂ ਦੇ ਗੋਤ ਦੇ ਸਿਰੇ ਵਾਲੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਏਹ ਹਨ-ਕਬਸਏਲ ਅਤੇ ਏਦਰ ਅਤੇ ਯਾਗੂਰ।

22. ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ।

23. ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ।

24. ਜ਼ੀਫ ਅਤੇ ਤਲਮ ਅਤੇ ਬਆਲੋਥ।

25. ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ।

26. ਅਮਾਮ ਅਤੇ ਸ਼ਮਾ ਅਤੇ ਮੋਲਾਦਾਹ।

27. ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ ਪਾਲਟ।

28. ਅਤੇ ਹਸਰ-ਸੂਆਲ ਅਤੇ ਬਏਰ-ਸ਼ਬਾ ਅਤੇ ਬਿਜ਼ਯੋਥਯਾਹ।

29. ਬਆਲਾਹ ਅਤੇ ਇੱਯੀਮ ਅਤੇ ਆਸਮ।

30. ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ।

31. ਅਤੇ ਸਿਕਲਾਗ ਅਤੇ ਮਦਮੰਨਾਹ ਅਤੇ ਸਨਸੰਨਾਹ।

32. ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਅਯਿਨ ਅਤੇ ਰਿੰਮੋਨ । ਸਾਰੇ ਸ਼ਹਿਰ ਉਨੱਤੀ ਉਨ੍ਹਾਂ ਦੇ ਪਿੰਡਾਂ ਸਣੇ ਹਨ।

33. ਮਦਾਨ ਵਿੱਚ ਅਸ਼ਤਾਓਲ ਅਤੇ ਸਾਰਾਹ ਅਤੇ ਅਸਨਾਹ।

34. ਅਤੇ ਜਾਨੋਅਹ ਅਤੇ ਏਨ ਗੱਨੀਮ, ਤੱਪੂਅਹ ਅਤੇ ਏਨਾਮ।

35. ਯਰਮੂਥ ਅਤੇ ਅੱਦੁਲਾਮ, ਸੋਕੋਹ ਅਤੇ ਅਜ਼ੇਕਾਹ।

36. ਅਤੇ ਸ਼ਅਰਯਿਮ ਅਤੇ ਅਦੀਥਯਿਮ ਅਤੇ ਗਦੇਰਾਹ ਅਤੇ ਗਦੇਰੋਥਯਿਮ । ਚੌਦਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।

37. ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ।

38. ਅਤੇ ਦਿਲਾਨ ਅਤੇ ਮਿਸਪਹ ਅਤੇ ਯਾਕਥਏਲ।

39. ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ।

40. ਅਤੇ ਕੱਬੋਨ ਲਹਮਾਸ ਅਤੇ ਕਿਥਲੀਸ਼।

41. ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।

42. ਲਿਬਨਾਹ ਅਤੇ ਅਥਰ ਅਤੇ ਆਸ਼ਾਨ।

43. ਅਤੇ ਯਿਫਤਾਹ ਅਤੇ ਅਸ਼ਨਾਹ ਅਤੇ ਨਸੀਬ।

44. ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।

45. ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ।

46. ਅਕਰੋਨ ਤੋਂ ਸਮੁੰਦਰ ਤੀਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਨ੍ਹਾਂ ਦੇ ਪਿੰਡ।

47. ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕੰਢੇ ਤੀਕ।

48. ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ।

49. ਅਤੇ ਦੰਨਾਹ ਅਤੇ ਕਿਰਯਥ ਸੰਨਾਹ ਜਿਹੜਾ ਦਬਿਰ ਹੈ।

50. ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ।

51. ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।

52. ਅਰਾਬ ਅਤੇ ਦੂਮਾਹ ਅਸ਼ਾਨ।

53. ਅਤੇ ਯਾਨੀਮ ਅਤੇ ਬੈਤ ਤੱਪੂਅਹ ਅਤੇ ਅਫੇਕਾਹ।

54. ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।

55. ਮਾਓਨ ਕਰਮਲ ਅਤੇ ਜ਼ੀਫ ਅਤੇ ਯੂਟਾਹ।

56. ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ।

57. ਕਯਿਨ ਗਿਬਾਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।

58. ਹਲਹੂਲ ਬੈਤ ਸੂਰ ਅਤੇ ਗਦੋਰ।

59. ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।

60. ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।

61. ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ।

62. ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ ਗੱਦੀ। ਛੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।

63. ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਨ੍ਹਾਂ ਨੂੰ ਨਾ ਕੱਢ ਸੱਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੀਕ ਵੱਸਦੇ ਹਨ।

About ਯਹੋਸ਼ੁਆ Chapter 15

Read ਯਹੋਸ਼ੁਆ Chapter 15 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.

Book Information

Book: ਯਹੋਸ਼ੁਆ
Chapter: 15
Testament: Old Testament

How to Read this Chapter

Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਹੋਸ਼ੁਆ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਹੋਸ਼ੁਆ Chapter 15?

ਯਹੋਸ਼ੁਆ Chapter 15 is part of the Book of ਯਹੋਸ਼ੁਆ in the Holy Bible.

Can I read this chapter online?

Yes. You can read the complete ਯਹੋਸ਼ੁਆ Chapter 15 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਇਤਹਾਸ Chapter 9
  6. 2 ਸਮੂਏਲ Chapter 9
  7. ਗਿਣਤੀ Chapter 5

Explore More from ਯਹੋਸ਼ੁਆ

  1. ਯਹੋਸ਼ੁਆ Chapter 13
  2. ਯਹੋਸ਼ੁਆ Chapter 14
  3. ਯਹੋਸ਼ੁਆ Chapter 21
  4. ਯਹੋਸ਼ੁਆ Chapter 11
  5. ਯਹੋਸ਼ੁਆ Chapter 2
  6. ਯਹੋਸ਼ੁਆ Chapter 8
  7. ਯਹੋਸ਼ੁਆ Chapter 6

Related Chapters & Readings

  1. 1 ਸਮੂਏਲ Chapter 31
  2. ਜ਼ਕਰਯਾਹ Chapter 13
  3. 1 ਸਮੂਏਲ Chapter 3
  4. ਅਫ਼ਸੀਆਂ Chapter 1
  5. ਹੋਸ਼ੇਆ Chapter 13
  6. ਹੋਸ਼ੇਆ Chapter 11
  7. 2 ਰਾਜਿਆਂ Chapter 3
Share Your Love

Leave a Reply

Your email address will not be published. Required fields are marked *