Read ਯਹੋਸ਼ੁਆ Chapter 3 Online
Read ਯਹੋਸ਼ੁਆ Chapter 3 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.
Choose a Chapter
ਯਹੋਸ਼ੁਆ 3
ਅਧਿਆਇ 3
1. ਯਹੋਸ਼ੁਆ ਤੜਕੇ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰ ਕੇ ਯਰਦਨ ਕੋਲ ਆਏ ਅਤੇ ਓਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਟਿਕ ਗਏ।
2. ਤਾਂ ਐਉਂ ਹੋਇਆ ਕਿ ਤਿੰਨਾ ਦਿਨਾਂ ਦੇ ਪਿੱਛੋਂ ਹੁੱਦੇਦਾਰ ਡੇਰੇ ਦੇ ਵਿਚਕਾਰ ਦੀ ਲੰਘੇ।
3. ਉਨ੍ਹਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀਂ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਅਸਥਾਨ ਤੋਂ ਕੂਚ ਕਰ ਕੇ ਉਹ ਦੇ ਮਗਰ ਮਗਰ ਚੱਲਿਓ।
4. ਪਰ ਤੁਹਾਡੇ ਅਤੇ ਉਹ ਦੇ ਵਿੱਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦੀ ਵਿੱਥ ਹੋਵੇ ਅਤੇ ਉਹ ਦੇ ਨੇੜੇ ਨਾ ਢੁੱਕਿਓ ਤਾਂ ਜੋ ਤੁਸੀਂ ਉਸ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਏਸ ਲਈ ਭਈ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਥਾਣੀ ਕਦੀ ਨਹੀਂ ਲੰਘੇ।
5. ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਭਈ ਆਪਣੇ ਆਪ ਨੂੰ ਪਵਿੱਤਰ ਕਰੋਂ ਕਿਉਂ ਜੋ ਭਲਕੇ ਯਹੋਵਾਹ ਤੁਹਾਡੇ ਵਿੱਚ ਅਚੰਭਾ ਵਿਖਾਲੇਗਾ।
6. ਫੇਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ ਅੱਗੇ ਪਾਰ ਲੰਘੋ ਤਾਂ ਉਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ ਅੱਗੇ ਤੁਰੇ।
7. ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦਾ ਅਰੰਭ ਕਰਾਂਗਾ ਏਸ ਲਈ ਭਈ ਓਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਵੀ ਸੰਗ ਰਹਾਂਗਾ।
8. ਅਤੇ ਤੂੰ ਓਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਦੇਹ ਭਈ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਢੇ ਉੱਤੇ ਅੱਪੜੋ ਤਾਂ ਤੁਸਾਂ ਯਰਦਨ ਦੇ ਵਿੱਚ ਖਲੋ ਜਾਣਾ।
9. ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਉਰੇ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ।
10. ਤਾਂ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਏਸ ਤੋਂ ਜਾਣੋਗੇ ਭਈ ਜੀਉਂਦਾ ਪਰਮੇਸ਼ੁਰ ਤੁਹਾਡੇ ਵਿੱਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫਰਿੱਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਜ਼ਰੂਰ ਧੱਕ ਦੇਵੇਗਾ।
11. ਵੇਖੋ, ਸਾਰੀ ਧਰਤੀ ਦੇ ਪ੍ਰਭੂ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ।
12. ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦਿਆਂ ਗੋਤਾਂ ਵਿੱਚੋਂ ਇੱਕ ਇੱਕ ਗੋਤ ਪਿੱਛੇ ਇੱਕ ਇੱਕ ਮਨੁੱਖ ਆਪਣੇ ਲਈ ਲਓ।
13. ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੂ ਦਾ ਸੰਦੂਕ ਚੁੱਕਦੇ ਹਨ ਯਰਦਨ ਦਿਆਂ ਪਾਣੀਆਂ ਵਿੱਚ ਧਰੀਆਂ ਜਾਣ ਤਾਂ ਯਰਦਨ ਦੇ ਪਾਣੀ ਉਨ੍ਹਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ ਵੱਖਰੇ ਹੋ ਜਾਣਗੇ ਅਤੇ ਓਹ ਇੱਕ ਢੇਰ ਹੋ ਕੇ ਖਲੋ ਜਾਣਗੇ।
14. ਤਾਂ ਐਉਂ ਹੋਇਆਂ ਜਦ ਲੋਕਾਂ ਨੇ ਆਪਣਿਆਂ ਤੰਬੂਆਂ ਤੋਂ ਕੂਚ ਕੀਤਾ ਭਈ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ।
15. ਅਤੇ ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੀਕ ਅੱਪੜੇ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਓਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਡਣ ਦੇ ਸਮੇਂ ਵਿੱਚ ਆਪਣੇ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ।
16. ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਓਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਉੱਕੇ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਦੇ ਸਾਹਮਣੇ ਹੀ ਪਾਰ ਲੰਘੇ।
17. ਅਤੇ ਓਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿੱਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਉੱਤੋਂ ਦੀ ਲੰਘ ਗਏ ਜਦ ਤੀਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।
About ਯਹੋਸ਼ੁਆ Chapter 3
Read ਯਹੋਸ਼ੁਆ Chapter 3 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.
Book Information
Book: ਯਹੋਸ਼ੁਆ
Chapter: 3
Testament: Old Testament
How to Read this Chapter
Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਹੋਸ਼ੁਆ Chapter 3 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਹੋਸ਼ੁਆ Chapter 3?
ਯਹੋਸ਼ੁਆ Chapter 3 is part of the Book of ਯਹੋਸ਼ੁਆ in the Holy Bible.
Can I read this chapter online?
Yes. You can read the complete ਯਹੋਸ਼ੁਆ Chapter 3 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਵਿਰਲਾਪ Chapter 2
- ਸੁਲੇਮਾਨ ਦਾ ਗੀਤ Chapter 3
- 2 ਇਤਹਾਸ Chapter 9
- ਉਪਦੇਸ਼ਕ Chapter 7
- 2 ਇਤਹਾਸ Chapter 32
- 2 ਸਮੂਏਲ Chapter 9
Explore More from ਯਹੋਸ਼ੁਆ
- ਯਹੋਸ਼ੁਆ Chapter 15
- ਯਹੋਸ਼ੁਆ Chapter 5
- ਯਹੋਸ਼ੁਆ Chapter 6
- ਯਹੋਸ਼ੁਆ Chapter 16
- ਯਹੋਸ਼ੁਆ Chapter 7
- ਯਹੋਸ਼ੁਆ Chapter 19
- ਯਹੋਸ਼ੁਆ Chapter 20