Read ਯਹੋਸ਼ੁਆ Chapter 4 Online
Read ਯਹੋਸ਼ੁਆ Chapter 4 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.
Choose a Chapter
ਯਹੋਸ਼ੁਆ 4
ਅਧਿਆਇ 4
1. ਤਾਂ ਐਉਂ ਹੋਇਆ ਕਿ ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ।
2. ਕਿ ਲੋਕਾਂ ਵਿੱਚੋਂ ਆਪਣੇ ਲਈ ਬਾਰਾਂ ਮਨੁੱਖ ਲੈ ਲਓ, ਇੱਕ ਇੱਕ ਗੋਤ ਦਾ ਇੱਕ ਇੱਕ ਮਨੁੱਖ
3. ਅਤੇ ਓਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਓ ਅਤੇ ਉਨ੍ਹਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਪੜਾਓ ਵਿੱਚ ਰੱਖੋ ਜਿੱਥੇ ਅੱਜ ਦੀ ਰਾਤ ਵਸੇਰਾ ਕਰਨਾ।
4. ਤਾਂ ਯਹੋਸ਼ੁਆ ਨੇ ਓਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸ ਨੇ ਇਸਰਾਏਲੀਆਂ ਵਿੱਚੋਂ ਇੱਕ ਇੱਕ ਮਨੁੱਖ ਹਰ ਇੱਕ ਗੋਤ ਪਿੱਛੇ ਤਿਆਰ ਕੀਤਾ ਸੀ।
5. ਤਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਇਸਰਾਏਲੀਆਂ ਦਿਆਂ ਗੋਤਾਂ ਦੀ ਗਿਣਤੀ ਅਨੁਸਾਰ ਇੱਕ ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ।
6. ਏਸ ਲਈ ਭਈ ਤੁਹਾਡੇ ਵਿੱਚ ਇੱਕ ਨਿਸ਼ਾਨੀ ਹੋਵੇ ਜਦ ਤੁਹਾਡੀ ਸੰਤਾਨ ਆਉਣ ਵਾਲੇ ਸਮੇਂ ਪੁੱਛੇ ਭਈ ਏਹਨਾਂ ਪੱਥਰਾਂ ਦਾ ਕੀ ਮਤਲਬ ਹੈ?
7. ਤਾਂ ਤੁਸੀਂ ਉਨ੍ਹਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਅੱਗੇ ਯਰਦਨ ਦੇ ਪਾਣੀ ਵੱਖੋ ਵੱਖ ਹੋ ਗਏ ਸਨ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ ਵੱਖ ਹੋ ਗਏ, ਸੋ ਏਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗੀਰੀ ਲਈ ਹੋਣਗੇ।
8. ਉਪਰੰਤ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਓਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਨ੍ਹਾਂ ਨੂੰ ਆਪਣੇ ਨਾਲ ਪੜਾਓ ਵਿੱਚ ਲੈ ਗਏ ਅਤੇ ਉਨ੍ਹਾਂ ਨੂੰ ਉੱਥੇ ਰੱਖ ਦਿੱਤਾ।
9. ਤਾਂ ਯਹੋਸ਼ੁਆ ਨੇ ਯਰਦਨ ਦੇ ਵਿੱਚ ਜਿੱਥੇ ਜਾਜਕਾਂ ਦੇ ਪੈਰ ਟਿਕੇ ਸਨ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਬਾਰਾਂ ਪੱਥਰ ਖੜੇ ਕੀਤੇ ਅਤੇ ਓਹ ਅੱਜ ਦੇ ਦਿਨ ਤੀਕ ਉੱਥੇ ਹਨ।
10. ਕਿਉਂ ਜੋ ਓਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੀਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਨ੍ਹਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਛੇਤੀ ਕੀਤੀ ਅਤੇ ਪਾਰ ਲੰਘ ਗਏ।
11. ਤਾਂ ਐਉਂ ਹੋਇਆਂ ਕਿ ਜਦ ਸਾਰੇ ਲੋਕ ਪਾਰ ਲੰਘ ਚੁੱਕੇ ਤਦ ਯਹੋਵਾਹ ਦਾ ਸੰਦੂਕ ਅਤੇ ਜਾਜਕ ਲੋਕਾਂ ਦੇ ਸਾਹਮਣੇ ਪਾਰ ਲੰਘੇ।
12. ਫਿਰ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ।
13. ਤਾਂ ਚਾਲੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਜੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮਦਾਨ ਵਿੱਚ ਲੜਾਈ ਲਈ ਪਾਰ ਲੰਘੇ।
14. ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੀ ਨਿਗਾਹ ਵਿੱਚ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਓਹ ਮੂਸਾ ਕੋਲੋਂ ਉਸ ਦੀ ਸਾਰੀ ਅਵਸਥਾ ਤੀਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।
15. ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ।
16. ਕਿ ਉਨ੍ਹਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਦੇਹ ਭਈ ਓਹ ਯਰਦਨ ਤੋਂ ਉਤਾਹਾਂ ਆਉਣ।
17. ਉਪਰੰਤ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਉਤਾਹਾਂ ਆਓ।
18. ਤਾਂ ਐਉਂ ਹੋਇਆ ਕਿ ਜਦ ਓਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਉਤਾਹਾਂ ਆਏ ਅਤੇ ਜਦ ਉਨ੍ਹਾਂ ਜਾਜਕਾਂ ਦਿਆਂ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਙੁ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।
19. ਤਾਂ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਰੀਕ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ।
20. ਤਾਂ ਯਹੋਸ਼ੁਆ ਨੇ ਉਨ੍ਹਾਂ ਬਾਰਾਂ ਪੱਥਰਾਂ ਨੂੰ ਜਿਨ੍ਹਾਂ ਨੂੰ ਯਰਦਨ ਵਿੱਚੋਂ ਚੁੱਕ ਲਿਆਏ ਸਨ ਗਿਲਗਾਲ ਵਿੱਚ ਖੜਾ ਕੀਤਾ।
21. ਤਾਂ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਆਪਣਿਆਂ ਪੇਵਾਂ ਕੋਲੋਂ ਪੁੱਛਣ ਕਿ ਏਹ ਪੱਥਰ ਕੇਹੇ ਹਨ।
22. ਤਦ ਤੁਸੀਂ ਆਪਣੇ ਬਾਲਕਾਂ ਨੂੰ ਇਉਂ ਸਮਝਾਇਓ ਕਿ ਇਸਰਾਏਲ ਏਸ ਯਰਦਨ ਤੋਂ ਸੁੱਕੀ ਭੂਮੀ ਉੱਤੋਂ ਪਾਰ ਲੰਘਿਆ ਸੀ।
23. ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਯਰਦਨ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੀਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਿਹ ਨੂੰ ਸਾਡੇ ਸਾਹਮਣੇ ਸੁਕਾ ਦਿੱਤਾ ਸੀ ਜਦ ਤੀਕ ਅਸੀਂ ਪਾਰ ਨਾ ਲੰਘੇ।
24. ਏਸ ਲਈ ਭਈ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੀਕ ਡਰਦੇ ਰਿਹਾ ਕਰੋ।
About ਯਹੋਸ਼ੁਆ Chapter 4
Read ਯਹੋਸ਼ੁਆ Chapter 4 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.
Book Information
Book: ਯਹੋਸ਼ੁਆ
Chapter: 4
Testament: Old Testament
How to Read this Chapter
Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਹੋਸ਼ੁਆ Chapter 4 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਹੋਸ਼ੁਆ Chapter 4?
ਯਹੋਸ਼ੁਆ Chapter 4 is part of the Book of ਯਹੋਸ਼ੁਆ in the Holy Bible.
Can I read this chapter online?
Yes. You can read the complete ਯਹੋਸ਼ੁਆ Chapter 4 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਵਿਰਲਾਪ Chapter 2
- ਸੁਲੇਮਾਨ ਦਾ ਗੀਤ Chapter 3
- 2 ਇਤਹਾਸ Chapter 9
- ਉਪਦੇਸ਼ਕ Chapter 7
- 2 ਇਤਹਾਸ Chapter 32
- 2 ਸਮੂਏਲ Chapter 9
Explore More from ਯਹੋਸ਼ੁਆ
- ਯਹੋਸ਼ੁਆ Chapter 15
- ਯਹੋਸ਼ੁਆ Chapter 12
- ਯਹੋਸ਼ੁਆ Chapter 21
- ਯਹੋਸ਼ੁਆ Chapter 8
- ਯਹੋਸ਼ੁਆ Chapter 3
- ਯਹੋਸ਼ੁਆ Chapter 9
- ਯਹੋਸ਼ੁਆ Chapter 11