ਯਹੋਸ਼ੁਆ Chapter 6

For English

Read ਯਹੋਸ਼ੁਆ Chapter 6 Online

Read ਯਹੋਸ਼ੁਆ Chapter 6 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.

Choose a Chapter

ਯਹੋਸ਼ੁਆ 6

ਅਧਿਆਇ 6

1. ਯਰੀਹੋ ਇਸਰਾਏਲੀਆਂ ਦੇ ਕਾਰਨ ਵੱਡੀ ਪਕਿਆਈ ਨਾਲ ਬੰਦ ਕੀਤਾ ਹੋਇਆ ਸੀ, ਨਾ ਤਾਂ ਕੋਈ ਅੰਦਰ ਆ ਸਕਦਾ ਸੀ, ਨਾ ਕੋਈ ਬਾਹਰ ਜਾ ਸੱਕਦਾ ਸੀ।

2. ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਕਿ ਵੇਖ ਮੈਂ ਯਰੀਹੋ, ਉਸ ਦੇ ਰਾਜੇ ਅਤੇ ਉਸ ਦੇ ਸੂਰਬੀਰਾਂ ਨੂੰ ਤੇਰੇ ਹੱਥ ਦੇ ਦਿੱਤਾ ਹੈ।

3. ਸੋ ਤੁਸੀਂ ਸਾਰੇ ਜੋਧੇ ਸ਼ਹਿਰ ਨੂੰ ਘੇਰ ਲਓ ਅਤੇ ਇੱਕ ਵੇਰ ਸ਼ਹਿਰ ਦੇ ਆਲੇ ਦੁਆਲੇ ਫਿਰੋ ਅਤੇ ਛੇਆਂ ਦਿਨਾਂ ਤੀਕ ਤੁਸਾਂ ਏਵੇਂ ਹੀ ਕਰਨਾ।

4. ਸਭ ਜਾਜਕ ਸੰਦੂਕ ਦੇ ਅੱਗੇ ਮੈਢੇ ਦੇ ਸਿੰਙਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵੇਰੀ ਸ਼ਹਿਰ ਦੇ ਦੁਆਲੇ ਫਿਰਿਓ ਅਤੇ ਜਾਜਕ ਤੁਰ੍ਹੀਆਂ ਵਜਾਉਣ।

5. ਤਾਂ ਐਉਂ ਹੋਵੇਗਾ ਕਿ ਜਦ ਓਹ ਚਿਰ ਤੀਕ ਮੇਢੇ ਦੇ ਸਿੰਙਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜੋਰ ਨਾਲ ਜੈ ਕਾਰਾ ਗਜਾਉਣ। ਤਾਂ ਸ਼ਹਿਰ ਦਾ ਧੂੜਕੋਟ ਮੁੱਢ ਤੀਕ ਢਹਿ ਪਵੇਗਾ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ।

6. ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਜਾਜਕਾਂ ਨੂੰ ਬਲਾਇਆ ਅਤੇ ਉਨ੍ਹਾਂ ਆਖਿਆ, ਤੁਸੀ ਨੇਮ ਦੇ ਸੰਦੂਕ ਨੂੰ ਚੁੱਕ ਲਓ ਅਤੇ ਸੱਤ ਜਾਜਕ ਮੈਢੇ ਦਿਆਂ ਸਿੰਙਾਂ ਦੀਆਂ ਸੱਤ ਤੁਰ੍ਹੀਆਂ ਯਹੋਵਾਹ ਦੇ ਸੰਦੂਕ ਦੇ ਅੱਗੇ ਚੁੱਕ ਲੈਣ।

7. ਫੇਰ ਉਸ ਨੇ ਉਨ੍ਹਾਂ ਲੋਕਾਂ ਨੂੰ ਆਖਿਆ, ਲੰਘੋ ਅਤੇ ਸ਼ਹਿਰ ਨੂੰ ਘੇਰ ਲਓ ਅਰ ਸ਼ਸਤਰ ਧਾਰੀ ਯਹੋਵਾਹ ਦੇ ਸੰਦੂਕ ਦੇ ਅੱਗੇ ਲੰਘਣ।

8. ਅਤੇ ਐਉਂ ਹੋਇਆ ਕਿ ਜਦ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਤਾਂ ਸੱਤ ਜਾਜਕ ਮੇਢੇ ਦਿਆਂ ਸਿੰਙਾਂ ਦੀਆਂ ਸੱਤ ਤੁਰ੍ਹੀਆਂ ਲੈ ਕੇ ਯਹੋਵਾਹ ਦੇ ਅੱਗੇਂ ਦੀ ਲੰਘੇ ਅਤੇ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਯਹੋਵਾਹ ਦੇ ਨੇਮ ਦਾ ਸੰਦੂਕ ਉਨ੍ਹਾਂ ਦੇ ਮਗਰ ਆਉਂਦਾ ਸੀ।

9. ਅਤੇ ਸ਼ਸਤਰ ਧਾਰੀ ਜਾਜਕਾਂ ਦੇ ਜਿਹੜੇ ਤੁਰ੍ਹੀਆਂ ਵਜਾਉਂਦੇ ਸਨ ਅੱਗੇ ਅੱਗੇ ਤੁਰੇ ਜਾਂਦੇ ਸਨ ਅਤੇ ਪਿੱਛਲੇ ਸੰਦੂਕ ਦੇ ਮਗਰ ਮਗਰ ਤੁਰੇ ਆਉਂਦੇ ਸਨ ਜਦ ਓਹ ਜਾਂਦੇ ਜਾਂਦੇ ਤੁਰ੍ਹੀਆਂ ਵਜਾਉਂਦੇ ਸਨ।

10. ਤਾਂ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਤੁਸਾਂ ਜੈ ਕਾਰਾ ਨਾ ਗਜਾਉਣਾ ਅਤੇ ਨਾ ਹੀ ਤੁਹਾਡੀ ਅਵਾਜ਼ ਸੁਣਾਈ ਦੇਵੇ ਅਤੇ ਤੁਹਾਡੇ ਮੂੰਹੋ ਕੋਈ ਗੱਲ ਨਾ ਨਿੱਕਲੇ ਜਿਸ ਦਿਨ ਤੀਕ ਕਿ ਮੈਂ ਤੁਹਾਨੂੰ ਜੈ ਕਾਰਾ ਗਜਾਉਣ ਨੂੰ ਨਾ ਆਖਾ, ਤਦ ਤੁਸੀਂ ਜੈ ਕਾਰਾ ਗਜਾਇਓ।

11. ਉਪਰੰਤ ਯਹੋਵਾਹ ਦਾ ਸੰਦੂਕ ਸ਼ਹਿਰ ਦੇ ਦੁਆਲੇ ਇੱਕ ਵੇਰ ਭੌਂ ਆਇਆ ਤਾਂ ਓਹ ਡੇਰੇ ਵਿੱਚ ਮੁੜ ਆਏ ਅਤੇ ਡੇਰੇ ਵਿੱਚ ਰਾਤ ਰਹੇ।

12. ਤਾਂ ਯਹੋਸ਼ੁਆ ਤੜਕੇ ਉੱਠਿਆ ਅਤੇ ਜਾਜਕਾਂ ਨੇ ਯਹੋਵਾਹ ਦਾ ਸੰਦੂਕ ਚੁੱਕ ਲਿਆ।

13. ਅਤੇ ਸੱਤ ਜਾਜਕ ਮੇਢੇ ਦੇ ਸਿੰਙਾਂ ਦੀਆਂ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਨ੍ਹਾਂ ਦੇ ਅੱਗੇ ਤੁਰੇ ਜਾਂਦੇ ਸਨ। ਅਤੇ ਓਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ।

14. ਓਹ ਦੂਜੇ ਦਿਨ ਫੇਰ ਇੱਕ ਵਾਰੀ ਸ਼ਹਿਰ ਦੇ ਦੁਆਲੇ ਫਿਰੇ ਅਤੇ ਡੇਰੇ ਵਿੱਚ ਮੁੜ ਆਏ। ਇਉਂ ਉਨ੍ਹਾਂ ਨੇ ਛੇ ਦਿਨ ਤੀਕ ਕੀਤਾ।

15. ਅਤੇ ਐਉਂ ਹੋਇਆ ਕਿ ਸੱਤਵੇਂ ਦਿਨ ਓਹ ਤੜਕੇ ਹੀ ਦਿਨ ਚੜ੍ਹਨ ਦੇ ਵੇਲੇ ਉੱਠੇ ਅਤੇ ਓਵੇਂ ਹੀ ਸ਼ਹਿਰ ਦੇ ਦੁਆਲੇ ਸੱਤ ਵੇਰ ਫਿਰੇ। ਨਿਰਾ ਉੱਸੇ ਦਿਨ ਓਹ ਸ਼ਹਿਰ ਦੇ ਦੁਆਲੇ ਸੱਤ ਵੇਰ ਫਿਰੇ।

16. ਤਾਂ ਸੱਤਵੀਂ ਵਾਰ ਐਉਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈ ਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਏਹ ਸ਼ਹਿਰ ਤਹਾਨੂੰ ਦੇ ਦਿੱਤਾ ਹੈ?

17. ਏਹ ਸ਼ਹਿਰ ਅਤੇ ਜੋ ਕੁਝ ਉਸ ਵਿੱਚ ਹੈ ਯਹੋਵਾਹ ਲਈ ਅਰਪਣ ਕੀਤਾ ਜਾਵੇਗਾ ਪਰ ਨਿਰੀ ਰਾਹਾਬ ਵੇਸਬਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਓਹਨਾਂ ਹਲਕਾਰਿਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸਾਂ ਘੱਲਿਆ ਸੀ।

18. ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਮਣਸੀਆਂ ਹੋਇਆਂ ਚੀਜ਼ਾਂ ਤੋਂ ਬਚਾਈ ਰੱਖਿਓ ਮਤੇ ਤੁਸੀਂ ਅਰਪਣ ਕੀਤੇ ਹੋਏ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।

19. ਸਾਰੀ ਚਾਂਦੀ, ਸੋਨਾਂ, ਪਿੱਤਲ ਅਤੇ ਲੋਹੇ ਦੇ ਸਾਰੇ ਭਾਂਡੇ ਯਹੋਵਾਹ ਲਈ ਪਵਿੱਤ ਹਨ ਸੋ ਓਹ ਯਹੋਵਾਹ ਦੇ ਖਜ਼ਾਨੇ ਵਿੱਚ ਪਾਏ ਜਾਣਗੇ।

20. ਲੋਕਾਂ ਨੇ ਜੈ ਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਐਉਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈ ਕਾਰਾ ਬੋਲੇ ਤਾਂ ਧੂੜਕੋਟ ਮੁੱਢ ਤੀਕ ਢੈਹ ਗਿਆ ਏਥੋਂ ਤੀਕ ਕਿ ਲੋਕਾਂ ਵਿੱਚੋਂ ਹਰ ਇੱਕ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਸੋ ਸ਼ਹਿਰ ਨੂੰ ਲੈ ਲਿਆ।

21. ਅਤੇ ਉਨ੍ਹਾਂ ਨੇ ਓਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ ਕੀ ਮਨੁੱਖ ਕੀ ਤੀਵੀਂ, ਕੀ ਜੁਆਨ ਕੀ ਬੁੱਢਾ, ਕੀ ਬਲਦ ਕੀ ਭੇਡ ਕੀ ਖੋਤਾ, ਤੇਗ ਦੀ ਧਾਰ ਨਾਲ ਅਰਪਣ ਕਰ ਲਿਆ।

22. ਪਰ ਯਹੋਸ਼ੁਆ ਨੇ ਉਨ੍ਹਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦਾ ਖੋਜ ਕੱਢਣ ਗਏ ਸਨ ਆਖਿਆ ਕਿ ਉਸ ਬੇਸਵਾ ਦੇ ਘਰ ਜਾਓ ਅਤੇ ਉਸ ਤੀਵੀਂ ਨੂੰ ਅਰ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸਾਂ ਉਸ ਨਾਲ ਸੌਂਹ ਖਾਧੀ ਸੀ।

23. ਤਾਂ ਓਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੁੰ ਉਸ ਦੇ ਪਿਤਾ, ਮਾਤਾ ਅਤੇ ਭਾਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ।

24. ਫੇਰ ਉਨ੍ਹਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖਜ਼ਾਨੇ ਵਿੱਚ ਰੱਖ ਦਿੱਤੇ।

25. ਤਾਂ ਯਹੋਸ਼ੁਆ ਨੇ ਰਾਹਾਬ ਵੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਓਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੀਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਹਲਕਾਰਿਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖੋਜ ਕੱਢਣ ਲਈ ਘੱਲਿਆ ਸੀ ਉਸ ਨੇ ਲੁਕਾਇਆ ਸੀ।

26. ਤਾਂ ਯਹੋਸ਼ੁਆ ਨੇ ਉਸ ਵੇਲੇ ਸੌਂਹ ਖਾਧੀ ਸੀ ਭਈ ਜੋ ਮਨੁੱਖ ਉੱਠ ਕੇ ਏਸ ਸ਼ਹਿਰ ਯਰੀਹੋ ਨੂੰ ਫੇਰ ਬਣਾਵੇ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਉਹ ਆਪਣੇ ਪਲੋਠੇ ਉੱਤੇ ਉਹ ਦੀ ਨਿਉਂ ਰੱਖੇਗਾ ਅਤੇ ਆਪਣੇ ਛੋਟੇ ਪੁੱਤ੍ਰ ਉੱਤੇ ਉਹ ਦਾ ਬੂਹਾ ਲਾਵੇਗਾ।

27. ਪਰ ਯਹੋਵਾਹ ਯਹੋਸ਼ੁਆ ਦੇ ਅੰਗ ਸੰਗ ਸੀ ਅਤੇ ਉਸ ਦੀ ਧੁੰਮ ਸਾਰੇ ਦੇਸ ਵਿੱਚ ਪੈ ਗਈ।

About ਯਹੋਸ਼ੁਆ Chapter 6

Read ਯਹੋਸ਼ੁਆ Chapter 6 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.

Book Information

Book: ਯਹੋਸ਼ੁਆ
Chapter: 6
Testament: Old Testament

How to Read this Chapter

Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਹੋਸ਼ੁਆ Chapter 6 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਹੋਸ਼ੁਆ Chapter 6?

ਯਹੋਸ਼ੁਆ Chapter 6 is part of the Book of ਯਹੋਸ਼ੁਆ in the Holy Bible.

Can I read this chapter online?

Yes. You can read the complete ਯਹੋਸ਼ੁਆ Chapter 6 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. 2 ਸਮੂਏਲ Chapter 9
  4. ਗਿਣਤੀ Chapter 5
  5. ਵਿਰਲਾਪ Chapter 2
  6. ਉਪਦੇਸ਼ਕ Chapter 7
  7. ਜ਼ਬੂਰ Chapter 3

Explore More from ਯਹੋਸ਼ੁਆ

  1. ਯਹੋਸ਼ੁਆ Chapter 10
  2. ਯਹੋਸ਼ੁਆ Chapter 8
  3. ਯਹੋਸ਼ੁਆ Chapter 17
  4. ਯਹੋਸ਼ੁਆ Chapter 19
  5. ਯਹੋਸ਼ੁਆ Chapter 22
  6. ਯਹੋਸ਼ੁਆ Chapter 9
  7. ਯਹੋਸ਼ੁਆ Chapter 14

Related Chapters & Readings

  1. 2 ਰਾਜਿਆਂ Chapter 20
  2. ਰਸੂਲਾਂ ਦੇ ਕਰਤੱਬ Chapter 13
  3. ਜ਼ਬੂਰ Chapter 21
  4. 2 ਇਤਹਾਸ Chapter 8
  5. ਉਤਪਤ Chapter 43
  6. ਆਮੋਸ Chapter 2
  7. ਜ਼ਬੂਰ Chapter 117
Share Your Love

Leave a Reply

Your email address will not be published. Required fields are marked *