ਯਾਕੂਬ Chapter 1

For English

Read ਯਾਕੂਬ Chapter 1 Online

Read ਯਾਕੂਬ Chapter 1 online from the Holy Bible. This chapter is part of the Book of ਯਾਕੂਬ in the New Testament. Browse every verse with easy chapter navigation, continue to the next chapter, or explore the complete Book of ਯਾਕੂਬ and the Holy Bible online.

Choose a Chapter

ਯਾਕੂਬ 1

ਅਧਿਆਇ 1

1. ਲਿਖਤੁਮ ਯਾਕੂਬ ਜਿਹੜਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦਾ ਦਾਸ ਹਾਂ ਅੱਗੇ ਜੋਗ ਉਨ੍ਹਾਂ ਬਾਰਾਂ ਗੋਤਾਂ ਦੀ ਜਿਹੜੇ ਖਿੰਡੇ ਹੋਏ ਹਨ ਸੁਖ ਸਾਂਦ ਹੋਵੇ।

2. ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ।

3. ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ।

4. ਅਤੇ ਧੀਰਜ ਦੇ ਕੰਮ ਨੂੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।

5. ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲੇ ਦਿਲ ਨਾਲ ਬਿਨਾ ਉਲਾਂਭੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ।

6. ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ।

7. ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ।

8. ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।

9. ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ।

10. ਅਤੇ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਙੁ ਜਾਂਦਾ ਰਹੇਗਾ।

11. ਕਿਉਂ ਜੋ ਸੂਰਜ ਲੋ ਨਾਲ ਚੜ੍ਹਿਆ ਅਤੇ ਘਾਹ ਨੂੰ ਸੁਕਾ ਦਿੱਤਾ ਅਤੇ ਉਹ ਦਾ ਫੁੱਲ ਝੜ ਗਿਆ ਅਤੇ ਉਹ ਦੇ ਰੂਪ ਦਾ ਸੁਹੱਪਣ ਨਸ਼ਟ ਹੋ ਗਿਆ। ਇਸੇ ਤਰਾਂ ਧਨਵਾਨ ਭੀ ਆਪਣਿਆਂ ਚਲਣਾਂ ਵਿੱਚ ਕੁਮਲਾ ਜਾਵੇਗਾ।

12. ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ।

13. ਕੋਈ ਮਨੁੱਖ ਜਦ ਪਰਤਾਇਆ ਜਾਵੇ ਤਾਂ ਇਹ ਨਾ ਆਖੇ ਭਈ ਮੈਂ ਪਰਮੇਸ਼ੁਰ ਵੱਲੋਂ ਪਰਤਾਇਆ ਜਾਂਦਾ ਹਾਂ ਕਿਉਂ ਜੋ ਪਰਮੇਸ਼ੁਰ ਬਦੀਆਂ ਤੋਂ ਪਰਤਾਇਆ ਨਹੀਂ ਜਾਂਦਾ ਹੈ ਅਤੇ ਨਾ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ।

14. ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ।

15. ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ।

16. ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਧੋਖਾ ਨਾ ਖਾਓ।

17. ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ।

18. ਉਹ ਨੇ ਆਪਣੀ ਹੀ ਮਨਸ਼ਾ ਤੋਂ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਭਈ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜੇਹੇ ਹੋਈਏ।

19. ਇਹ ਤਾਂ ਤੁਸੀਂ ਜਾਣਦੇ ਹੋ, ਹੇ ਮੇਰੇ ਪਿਆਰੇ ਭਰਾਵੋ। ਪਰ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ ਅਤੇ ਬੋਲਣ ਵਿੱਚ ਧੀਰਾ ਅਤੇ ਕ੍ਰੋਧ ਵਿੱਚ ਵੀ ਧੀਰਾ ਹੋਵੇ।

20. ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੇ ਧਰਮ ਦਾ ਕੰਮ ਨਹੀਂ ਕਰਦਾ।

21. ਇਸ ਕਾਰਨ ਤੁਸੀਂ ਹਰ ਪਰਕਾਰ ਦੇ ਗੰਦ ਮੰਦ ਅਤੇ ਬਦੀ ਦੀ ਵਾਫ਼ਰੀ ਨੂੰ ਪਰੇ ਸੁੱਟ ਕੇ ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸੱਕਦਾ ਹੈ ਨਰਮਾਈ ਨਾਲ ਕਬੂਲ ਕਰ ਲਓ।

22. ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ।

23. ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੈ ਅਤੇ ਓਸ ਉੱਤੇ ਅਮਲ ਕਰਨ ਵਾਲਾ ਨਹੀਂ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।

24. ਕਿਉਂ ਜੋ ਉਹ ਆਪਣੇ ਆਪ ਨੂੰ ਵੇਖ ਕੇ ਚਲਿਆ ਗਿਆ ਅਤੇ ਓਸੇ ਵੇਲੇ ਭੁੱਲ ਗਿਆ ਜੋ ਮੈਂ ਕਿਹੋ ਜਿਹਾ ਸਾਂ।

25. ਪਰ ਜਿਹ ਨੇ ਪੂਰੀ ਸ਼ਰਾ ਨੂੰ ਅਰਥਾਤ ਅਜ਼ਾਦੀ ਦੀ ਸ਼ਰਾ ਨੂੰ ਗੌਹ ਨਾਲ ਵੇਖਿਆ ਅਤੇ ਵੇਖਦਾ ਰਹਿੰਦਾ ਹੈ ਉਹ ਇਹੋ ਜਿਹਾ ਸੁਣਨ ਵਾਲਾ ਨਹੀਂ ਜਿਹੜਾ ਭੁੱਲ ਜਾਵੇ ਸਗੋਂ ਕਰਮ ਦਾ ਕਰਤਾ ਹੋ ਕੇ ਆਪਣੇ ਕੰਮ ਵਿੱਚ ਧੰਨ ਹੋਵੇਗਾ।

26. ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਚਾੜ੍ਹੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਓਸ ਮਨੁੱਖ ਦੀ ਭਗਤੀ ਅਵਿਰਥੀ ਹੈ।

27. ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਭਈ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀ ਬਿਪਤਾ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਜਗਤ ਤੋਂ ਨਿਹਕਲੰਕ ਰੱਖਣਾ।

About ਯਾਕੂਬ Chapter 1

Read ਯਾਕੂਬ Chapter 1 online from the Holy Bible. This chapter is part of the Book of ਯਾਕੂਬ in the New Testament. Continue reading with the chapter navigation above or explore the complete book.

Book Information

Book: ਯਾਕੂਬ
Chapter: 1
Testament: New Testament

How to Read this Chapter

Use the Previous and Next Chapter buttons to continue reading ਯਾਕੂਬ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਾਕੂਬ Chapter 1 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਾਕੂਬ Chapter 1?

ਯਾਕੂਬ Chapter 1 is part of the Book of ਯਾਕੂਬ in the Holy Bible.

Can I read this chapter online?

Yes. You can read the complete ਯਾਕੂਬ Chapter 1 online for free with easy chapter navigation.

More Chapters from ਨਵਾਂ ਨੇਮ

  1. ਇਬਰਾਨੀਆਂ Chapter 2
  2. ਮੱਤੀ Chapter 10
  3. ਮੱਤੀ Chapter 27
  4. ਲੂਕਾ Chapter 24
  5. ਲੂਕਾ Chapter 11
  6. ਲੂਕਾ Chapter 15
  7. ਲੂਕਾ Chapter 16

Explore More from ਯਾਕੂਬ

  1. ਯਾਕੂਬ Chapter 3
  2. ਯਾਕੂਬ Chapter 2
  3. ਯਾਕੂਬ Chapter 5
  4. ਯਾਕੂਬ Chapter 4

Related Chapters & Readings

  1. ਬਿਵਸਥਾ ਸਾਰ Chapter 26
  2. ਯਿਰਮਿਯਾਹ Chapter 35
  3. 2 ਇਤਹਾਸ Chapter 13
  4. ਹਿਜ਼ਕੀਏਲ Chapter 19
  5. ਰੋਮੀਆਂ Chapter 7
  6. ਨਿਆਂਈਆਂ Chapter 7
  7. ਕੂਚ Chapter 37
Share Your Love

Leave a Reply

Your email address will not be published. Required fields are marked *