ਯਾਕੂਬ Chapter 4

For English

Read ਯਾਕੂਬ Chapter 4 Online

Read ਯਾਕੂਬ Chapter 4 online from the Holy Bible. This chapter is part of the Book of ਯਾਕੂਬ in the New Testament. Browse every verse with easy chapter navigation, continue to the next chapter, or explore the complete Book of ਯਾਕੂਬ and the Holy Bible online.

Choose a Chapter

ਯਾਕੂਬ 4

ਅਧਿਆਇ 4

1. ਲੜਾਈਆਂ ਕਿੱਥੋਂ ਅਤੇ ਝਗੜੇ ਕਿੱਥੋਂ ਤੁਹਾਡੇ ਵਿੱਚ ਆਉਂਦੇ ਹਨ ? ਕੀ ਐਥੋਂ ਨਹੀਂ ਅਰਥਾਤ ਤੁਹਾਡਿਆਂ ਭੋਗ ਬਿਲਾਸਾਂ ਤੋਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਜੁੱਧ ਕਰਦੇ ਹਨ ?

2. ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪਰਾਪਤ ਨਹੀਂ ਕਰ ਸੱਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਡੇ ਪੱਲੇ ਕੁਝ ਨਹੀਂ ਪੈਂਦਾ ਇਸ ਲਈ ਜੋ ਮੰਗਦੇ ਨਹੀਂ।

3. ਤੁਸੀਂ ਮੰਗਦੇ ਹੋ ਪਰ ਲੱਭਦਾ ਨਹੀਂ ਕਿਉਂ ਜੋ ਬਦਨੀਤੀ ਨਾਲ ਮੰਗਦੇ ਹੋ ਭਈ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।

4. ਹੇ ਵਿਭਚਾਰਣੋ, ਕੀ ਤੁਹਾਨੂੰ ਮਲੂਮ ਨਹੀਂ ਭਈ ਸੰਸਾਰ ਦਾ ਮਿੱਤ੍ਰਚਾਰਾ ਪਰਮੇਸ਼ੁਰ ਦਾ ਵੈਰ ਹੈ ? ਫੇਰ ਜੇ ਕੋਈ ਸੰਸਾਰ ਦਾ ਮਿੱਤਰ ਹੋਇਆ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।

5. ਅਥਵਾ ਕੀ ਤੁਸੀਂ ਇਹ ਭਰਮ ਕਰਦੇ ਹੋ ਜੋ ਧਰਮ ਪੁਸਤਕ ਐਂਵੇਂ ਕਹਿੰਦਾ ਹੈ ਭਈ ਉਹ ਉਸ ਆਤਮਾ ਲਈ ਜਿਹੜਾ ਉਹ ਨੇ ਸਾਡੇ ਵਿੱਚ ਵਸਾਇਆ ਹੈ ਅਣਖ ਨਾਲ ਲੋਚਦਾ ਹੈ ?

6. ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਉਹ ਕਹਿੰਦਾ ਹੈ ਭਈ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।

7. ਉਪਰੰਤ ਤੁਸੀਂ ਪਰਮੇਸ਼ੁਰ ਦੇ ਅਧੀਨ ਹੋਵੋ। ਪਰ ਸ਼ਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।

8. ਪਰਮੇਸ਼ੁਰ ਦੇ ਨੇੜੇ ਜਾਓ ਤਾਂ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।

9. ਦੁਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਨਾਲ ਅਤੇ ਤੁਹਾਡਾ ਅਨੰਦ ਉਦਾਸੀ ਨਾਲ ਬਦਲ ਜਾਵੇ।

10. ਪ੍ਰਭੁ ਦੇ ਅੱਗੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਿਆਂ ਕਰੇਗਾ।

11. ਹੇ ਭਰਾਵੋ, ਇੱਕ ਦੂਏ ਦੇ ਵਿਰੁੱਧ ਨਾ ਬੋਲੋ। ਜੋ ਕੋਈ ਭਰਾ ਦੇ ਵਿਰੁੱਧ ਬੋਲਦਾ ਹੈ ਅਥਵਾ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਸ਼ਰਾ ਦੇ ਵਿਰੁੱਧ ਬੋਲਦਾ ਹੈ ਅਤੇ ਸ਼ਰਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਸ਼ਰਾ ਉੱਤੇ ਦੋਸ਼ ਲਾਉਂਦਾ ਹੈ ਤਾਂ ਤੂੰ ਸ਼ਰਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ।

12. ਸ਼ਰਾ ਦਾ ਦੇਣ ਵਾਲਾ ਅਤੇ ਨਿਆਈ ਇੱਕੋ ਹੈ ਅਰਥਾਤ ਉਹ ਜਿਹੜਾ ਮੁਕਤੀ ਦੇਣ ਅਤੇ ਨਾਸ ਕਰਨ ਨੂੰ ਸਮਰੱਥ ਹੈ। ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ ?

13. ਓਏ ਤੁਸੀਂ ਜੋ ਇਹ ਆਖਦੇ ਹੋ ਭਈ ਅਸੀਂ ਅੱਜ ਯਾ ਭਲਕੇ ਫ਼ਲਾਣੇ ਨਗਰ ਨੂੰ ਜਾਵਾਂਗੇ ਅਤੇ ਉੱਥੇ ਇੱਕ ਵਰਹਾ ਕੱਟਾਂਗੇ ਅਤੇ ਵਣਜ ਬੁਪਾਰ ਕਰਾਂਗੇ ਅਤੇ ਕੁਝ ਖੱਟਾਂਗੇ।

14. ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਭਲਕੇ ਕੀ ਹੋਵੇਗਾ ! ਤੁਹਾਡੀ ਜਿੰਦ ਹੈ ਹੀ ਕੀ ? ਕਿਉਂ ਜੋ ਤੁਸੀਂ ਤਾਂ ਭਾਫ਼ ਹੋ ਜਿਹੜੀ ਥੋੜਾਕੁ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ।

15. ਸਗੋਂ ਤੁਸਾਂ ਇਹ ਆਖਣਾ ਸੀ ਭਈ ਪ੍ਰਭੁ ਚਾਹੇ ਤਾਂ ਅਸੀਂ ਜੀਉਂਦੇ ਰਹਾਂਗੇ ਅਤੇ ਇਹ ਯਾ ਉਹ ਕੰਮ ਕਰਾਂਗੇ।

16. ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘੁਮੰਡ ਕਰਦੇ ਹੋ। ਇਹੋ ਜਿਹਾ ਘੁਮੰਡ ਸਾਰਾ ਹੀ ਬੁਰਾ ਹੁੰਦਾ ਹੈ।

17. ਸੋ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਏਹ ਉਹ ਦੇ ਲਈ ਪਾਪ ਹੈ।

About ਯਾਕੂਬ Chapter 4

Read ਯਾਕੂਬ Chapter 4 online from the Holy Bible. This chapter is part of the Book of ਯਾਕੂਬ in the New Testament. Continue reading with the chapter navigation above or explore the complete book.

Book Information

Book: ਯਾਕੂਬ
Chapter: 4
Testament: New Testament

How to Read this Chapter

Use the Previous and Next Chapter buttons to continue reading ਯਾਕੂਬ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਾਕੂਬ Chapter 4 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਾਕੂਬ Chapter 4?

ਯਾਕੂਬ Chapter 4 is part of the Book of ਯਾਕੂਬ in the Holy Bible.

Can I read this chapter online?

Yes. You can read the complete ਯਾਕੂਬ Chapter 4 online for free with easy chapter navigation.

More Chapters from ਨਵਾਂ ਨੇਮ

  1. ਇਬਰਾਨੀਆਂ Chapter 2
  2. ਲੂਕਾ Chapter 24
  3. 1 ਕੁਰਿੰਥੀਆਂ Chapter 12
  4. 1 ਕੁਰਿੰਥੀਆਂ Chapter 9
  5. ਲੂਕਾ Chapter 8
  6. 1 ਯੂਹੰਨਾ Chapter 3
  7. 1 ਕੁਰਿੰਥੀਆਂ Chapter 7

Explore More from ਯਾਕੂਬ

  1. ਯਾਕੂਬ Chapter 3
  2. ਯਾਕੂਬ Chapter 2
  3. ਯਾਕੂਬ Chapter 5
  4. ਯਾਕੂਬ Chapter 1

Related Chapters & Readings

  1. ਲੂਕਾ Chapter 13
  2. ਜ਼ਬੂਰ Chapter 3
  3. ਕੂਚ Chapter 16
  4. ਬਿਵਸਥਾ ਸਾਰ Chapter 21
  5. ਯਿਰਮਿਯਾਹ Chapter 49
  6. ਜ਼ਬੂਰ Chapter 19
  7. 1 ਸਮੂਏਲ Chapter 1
Share Your Love

Leave a Reply

Your email address will not be published. Required fields are marked *