Read ਰਸੂਲਾਂ ਦੇ ਕਰਤੱਬ Chapter 12 Online
Read ਰਸੂਲਾਂ ਦੇ ਕਰਤੱਬ Chapter 12 online from the Holy Bible. This chapter is part of the Book of ਰਸੂਲਾਂ ਦੇ ਕਰਤੱਬ in the New Testament. Browse every verse with easy chapter navigation, continue to the next chapter, or explore the complete Book of ਰਸੂਲਾਂ ਦੇ ਕਰਤੱਬ and the Holy Bible online.
Choose a Chapter
ਰਸੂਲਾਂ ਦੇ ਕਰਤੱਬ 12
ਅਧਿਆਇ 12
1. ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ।
2. ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਸੁੱਟਿਆ।
3. ਅਤੇ ਜਾਂ ਵੇਖਿਆ ਭਈ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ ਤਾਂ ਹੋਰ ਭੀ ਵਾਧਾ ਕੀਤਾ ਜੋ ਪਤਰਸ ਨੂੰ ਭੀ ਫੜ ਲਿਆ। ਏਹ ਪਤੀਰੀ ਰੋਟੀ ਦੇ ਦਿਨ ਸਨ।
4. ਸੋ ਉਹ ਨੂੰ ਫੜ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚੌਹੁੰ ਚੌਹੁੰ ਸਿਪਾਹੀਆਂ ਦੇ ਚੌਹੁੰ ਪਹਿਰਿਆਂ ਦੇ ਹਵਾਲੇ ਕੀਤਾ ਭਈ ਉਹ ਦੀ ਚੌਕਸੀ ਕਰਨ ਅਤੇ ਦਾਯਾ ਕੀਤਾ ਜੋ ਉਹ ਨੂੰ ਪਸਾਹ ਦੇ ਤਿਉਹਾਰ ਦੇ ਪਿੱਛੋਂ ਲੋਕਾਂ ਦੇ ਅੱਗੇ ਕੱਢ ਲਿਆਵੇ।
5. ਸੋ ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
6. ਜਾਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ ਉਸ ਰਾਤ ਪਤਰਸ ਦੋਹੁੰ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿਚਕਾਰ ਸੁੱਤਾ ਪਿਆ ਸੀ ਅਰ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
7. ਤਾਂ ਵੇਖੋ, ਪ੍ਰਭੁ ਦਾ ਇੱਕ ਦੂਤ ਆਣ ਖਲੋਤਾ ਅਤੇ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰਿਆ ਅਤੇ ਉਹ ਨੂੰ ਜਗਾ ਕੇ ਆਖਿਆ ਕਿ ਛੇਤੀ ਉੱਠ ਅਤੇ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
8. ਅਰ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ ਤਾਂ ਉਹ ਨੇ ਏਸੇ ਤਰਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੀ ਚਾਦਰ ਓੜ੍ਹ ਕੇ ਮੇਰੇ ਮਗਰ ਆ ਜਾਹ।
9. ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ ਪਿੱਛੇ ਤੁਰ ਪਿਆ ਅਰ ਨਾ ਜਾਤਾ ਭਈ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ ਸਗੋਂ ਇਹ ਸਮਝਿਆ ਜੋ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
10. ਤਦ ਓਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਲੋਹੇ ਦੇ ਫਾਟਕ ਤੀਕ ਆਏ ਜਿਹੜਾ ਸ਼ਹਿਰ ਵਿੱਚ ਪੁਚਾਉਂਦਾ ਹੈ ਅਰ ਉਹ ਆਪ ਤੋਂ ਆਪ ਉਨ੍ਹਾਂ ਲਈ ਖੁਲ੍ਹ ਗਿਆ ਅਤੇ ਓਹ ਨਿੱਕਲ ਕੇ ਇੱਕ ਗਲੀ ਦੇ ਰਾਹ ਤੁਰ ਪਏ ਤਾਂ ਓਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
11. ਤਦ ਪਤਰਸ ਨੇ ਸੋਝੀ ਵਿੱਚ ਆਣ ਕੇ ਕਿਹਾ ਕਿ ਹੁਣ ਮੈਂ ਠੀਕ ਜਾਣਿਆ ਭਈ ਪ੍ਰਭੁ ਨੇ ਆਪਣਾ ਦੂਤ ਘੱਲਿਆ ਅਤੇ ਮੈਨੂੰ ਹੇਰੋਦੇਸ ਦੇ ਹੱਥੋਂ ਅਰ ਯਹੂਦੀ ਕੌਮ ਦੀ ਸਾਰੀ ਆਸਾ ਤੋਂ ਛੁਡਾ ਦਿੱਤਾ ਹੈ !
12. ਫੇਰ ਸੋਚ ਕੇ ਯੂਹੰਨਾ ਜੋ ਮਰਕੁਸ ਕਹਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।
13. ਜਾਂ ਉਹ ਨੇ ਡੇਉੜ੍ਹੀ ਦਾ ਬੂਹਾ ਖੜਕਾਇਆ ਤਾਂ ਇੱਕ ਟਹਿਲਣ ਰੋਦੇ ਨਾਮੇ ਸੁਣਨ ਆਈ।
14. ਅਤੇ ਪਤਰਸ ਦਾ ਬੋਲ ਪਛਾਣ ਕੇ ਖੁਸ਼ੀ ਦੇ ਮਾਰੇ ਬੂਹਾ ਨਾ ਖੋਲ੍ਹਿਆ ਪਰ ਅੰਦਰ ਨੂੰ ਦੌੜ ਕੇ ਖਬਰ ਦਿੱਤੀ ਜੋ ਡੇਉੜੀ ਦੇ ਅੱਗੇ ਪਤਰਸ ਖੜਾ ਹੈ !
15. ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਵੱਡੇ ਹਠ ਨਾਲ ਬੋਲੀ ਭਈ ਗੱਲ ਏਵੇਂ ਹੀ ਹੈ ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਣਾ ਹੈ।
16. ਪਰ ਪਤਰਸ ਬੂਹਾ ਖੜਕਾਉਂਦਾ ਰਿਹਾ। ਤਾਂ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਅਚਰਜ ਰਹਿ ਗਏ।
17. ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਸੈਨਤ ਕੀਤੀ ਭਈ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੁ ਨੇ ਕਿਸ ਤਰਾਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਾਈਆਂ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿਓ, ਅਤੇ ਉਹ ਬਾਹਰ ਜਾ ਕੇ ਹੋਰ ਥਾਂ ਨੂੰ ਚੱਲਿਆ ਗਿਆ।
18. ਜਾਂ ਦਿਨ ਚੜ੍ਹਿਆ ਤਾਂ ਸਿਪਾਹੀਆਂ ਵਿੱਚ ਬਹੁਤ ਘਬਰਾਹਟ ਪੈ ਗਈ ਕਿ ਪਤਰਸ ਕਿੱਧਰ ਗਿਆ ?
19. ਜਾਂ ਹੇਰੋਦੇਸ ਨੇ ਉਹ ਦਾ ਖੋਜ ਕੀਤਾ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਚ ਕਰ ਕੇ ਹੁਕਮ ਦਿੱਤਾ ਜੋ ਓਹ ਵੱਢੇ ਜਾਣ ਅਰ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।
20. ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਓਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਰ ਬਲਾਸਤੁਸ ਨੂੰ ਜਿਹੜਾ ਰਾਜੇ ਦੇ ਮਹਿਲ ਦਾ ਨਾਜ਼ਰ ਸੀ ਫੁਸਲਾ ਕੇ ਸੁਲਾਹ ਲਈ ਅਰਜ਼ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਤਰਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।
21. ਹੇਰੋਦੇਸ ਇੱਕ ਮਿੱਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਰ ਉਨ੍ਹਾਂ ਦੇ ਅੱਗੇ ਬੋਲਣ ਲੱਗਾ।
22. ਅਤੇ ਲੋਕ ਉੱਚੀ ਦੇ ਕੇ ਬੋਲ ਉੱਠੇ ਭਈ ਇਹ ਤਾਂ ਦਿਓਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ !
23. ਤਾਂ ਓਵੇਂ ਪ੍ਰਭੁ ਦੇ ਇੱਕ ਦੂਤ ਨੇ ਉਹ ਨੂੰ ਮਾਰਿਆ ਇਸ ਲਈ ਜੋ ਉਹ ਨੇ ਪਰਮੇਸ਼ੁਰ ਦੀ ਵਡਿਆਈ ਨਾ ਕੀਤੀ ਅਤੇ ਕੀੜੇ ਪੈ ਕੇ ਮਰ ਗਿਆ।
24. ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।
25. ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰਕੇ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਸੱਦੀਦਾ ਹੈ ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।
About ਰਸੂਲਾਂ ਦੇ ਕਰਤੱਬ Chapter 12
Read ਰਸੂਲਾਂ ਦੇ ਕਰਤੱਬ Chapter 12 online from the Holy Bible. This chapter is part of the Book of ਰਸੂਲਾਂ ਦੇ ਕਰਤੱਬ in the New Testament. Continue reading with the chapter navigation above or explore the complete book.
Book Information
Book: ਰਸੂਲਾਂ ਦੇ ਕਰਤੱਬ
Chapter: 12
Testament: New Testament
How to Read this Chapter
Use the Previous and Next Chapter buttons to continue reading ਰਸੂਲਾਂ ਦੇ ਕਰਤੱਬ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਰਸੂਲਾਂ ਦੇ ਕਰਤੱਬ Chapter 12 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਰਸੂਲਾਂ ਦੇ ਕਰਤੱਬ Chapter 12?
ਰਸੂਲਾਂ ਦੇ ਕਰਤੱਬ Chapter 12 is part of the Book of ਰਸੂਲਾਂ ਦੇ ਕਰਤੱਬ in the Holy Bible.
Can I read this chapter online?
Yes. You can read the complete ਰਸੂਲਾਂ ਦੇ ਕਰਤੱਬ Chapter 12 online for free with easy chapter navigation.
More Chapters from ਨਵਾਂ ਨੇਮ
- ਇਬਰਾਨੀਆਂ Chapter 2
- ਮੱਤੀ Chapter 10
- ਮੱਤੀ Chapter 27
- ਲੂਕਾ Chapter 24
- ਲੂਕਾ Chapter 11
- ਲੂਕਾ Chapter 15
- ਲੂਕਾ Chapter 16
Explore More from ਰਸੂਲਾਂ ਦੇ ਕਰਤੱਬ
- ਰਸੂਲਾਂ ਦੇ ਕਰਤੱਬ Chapter 15
- ਰਸੂਲਾਂ ਦੇ ਕਰਤੱਬ Chapter 9
- ਰਸੂਲਾਂ ਦੇ ਕਰਤੱਬ Chapter 18
- ਰਸੂਲਾਂ ਦੇ ਕਰਤੱਬ Chapter 2
- ਰਸੂਲਾਂ ਦੇ ਕਰਤੱਬ Chapter 5
- ਰਸੂਲਾਂ ਦੇ ਕਰਤੱਬ Chapter 3
- ਰਸੂਲਾਂ ਦੇ ਕਰਤੱਬ Chapter 17