ਸੁਲੇਮਾਨ ਦਾ ਗੀਤ Chapter 5

For English

Read ਸੁਲੇਮਾਨ ਦਾ ਗੀਤ Chapter 5 Online

Read ਸੁਲੇਮਾਨ ਦਾ ਗੀਤ Chapter 5 online from the Holy Bible. This chapter is part of the Book of ਸੁਲੇਮਾਨ ਦਾ ਗੀਤ in the Old Testament. Browse every verse with easy chapter navigation, continue to the next chapter, or explore the complete Book of ਸੁਲੇਮਾਨ ਦਾ ਗੀਤ and the Holy Bible online.

Choose a Chapter

ਸੁਲੇਮਾਨ ਦਾ ਗੀਤ 5

ਅਧਿਆਇ 5

1. ਹੇ ਮੇਰੀ ਪਿਆਰੀ, ਮੇਰੀ ਬਨਰੀ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਣੇ ਇਕੱਠਾ ਕਰ ਲਿਆ ਹੈ, ਮੈਂ ਆਪਣਾ ਮਖੀਰ ਸ਼ਹਿਤ ਸਣੇ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਣੇ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!

2. ਮੈਂ ਸੁੱਤੀ ਹੋਈ ਸਾਂ ਪਰ ਮੇਰਾ ਮਨ ਜਾਗਦਾ ਸੀ, ਏਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ।”

3. ਮੈਂ ਆਪਣਾ ਝੱਗਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?

4. ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!

5. ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵੱਜਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬਿੱਲੀ ਦੇ ਦਸਤੇ ਉੱਤੇ ਚੋ ਪਿਆ।

6. ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਲੰਘ ਗਿਆ ਸੀ, ਮੇਰੇ ਪ੍ਰਾਣ ਘੱਟ ਗਏ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।

7. ਪਹਿਰੇ ਵਾਲੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਘਾਇਲ ਕਰ ਸੁੱਟਿਆ, ਸਫ਼ੀਲ ਦੇ ਪਹਿਰੇ ਵਾਲਿਆਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।

8. ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸੁਗੰਦ ਦਿੰਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਕੀ ਤੁਸੀਂ ਉਹ ਨੂੰ ਦੱਸੋਗੀਆਂ ਕਿ ਮੈਂ ਪ੍ਰੀਤ ਦੀ ਰੋਗਣ ਹਾਂ?

9. ਤੇਰਾ ਬਾਲਮ ਦੂਜੇ ਬਾਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤ੍ਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਾਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਇਉਂ ਸੁਗੰਦ ਦਿੰਦੀ ਹੈਂ!

10. ਮੇਰਾ ਬਾਲਮ ਗੋਰਾ ਤੇ ਲਾਲ ਹੈ, ਉਹ ਤਾਂ ਹਜ਼ਾਰਾਂ ਵਿੱਚ ਮੰਨਿਆ ਦੰਨਿਆ ਹੈ!

11. ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ ਘੁੰਗਰੂਆਂ ਵਾਲੇ ਤੇ ਪਹਾੜੀ ਕਾਂ ਵਾਂਙੁ ਕਾਲੇ ਹਨ।

12. ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਦੇ ਕਬੂਤਰਾਂ ਵਾਂਙੁ ਹਨ, ਜਿਹੜੀਆਂ ਦੁੱਧ ਨਾਲ ਨਹਾ ਕੇ ਪੂਰੇ ਤੌਰ ਤੇ ਬੈਠੀਆਂ ਹਨ।

13. ਉਸ ਦੀਆਂ ਗੱਲ੍ਹਾਂ ਬਲਸਾਨ ਦੀ ਕਿਆਰੀ, ਅਤੇ ਮੁਸ਼ਕ ਦੀਆਂ ਬੁਰਜੀਆਂ ਵਾਂਙੁ ਹਨ, ਉਸ ਦੇ ਬੁੱਲ੍ਹ ਸੋਸਨ ਹਨ, ਜਿਨ੍ਹਾਂ ਤੋਂ ਪਤਲਾ ਗੰਧਰਸ ਚੋਂਦਾ ਹੈ।

14. ਉਸ ਦੇ ਹੱਥ ਸੋਨੇ ਦੇ ਕੁੰਡਲ ਹਨ, ਜਿਨ੍ਹਾਂ ਵਿੱਚ ਜ਼ਬਰ ਜਦ ਜੜੇ ਹੋਏ ਹਨ। ਉਸ ਦਾ ਪੇਟ ਹਾਥੀ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਗਚਕਾਰੀ ਹੈ।

15. ਉਸ ਦੀਆਂ ਲੱਤਾਂ ਸੰਗ ਮਰਮਰ ਦੇ ਪੀਲ ਪਾਏ ਹਨ, ਜਿਹੜੀਆਂ ਕੁੰਦਨ ਸੋਨੇ ਦੀਆਂ ਚੀਥੀਆਂ ਉੱਤੇ ਰੱਖੀਆਂ ਹੋਈਆਂ ਹਨ। ਉਸ ਦਾ ਆਕਾਰ ਲਬਾਨੋਨ ਵਰਗਾ, ਦਿਆਰ ਵਾਂਙੁ ਉੱਤਮ ਹੈ।

16. ਉਸ ਦਾ ਮੂੰਹ ਬਹੁਤ ਮਿੱਠਾ, ਅਤੇ ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਏਹ ਮੇਰਾ ਬਾਲਮ ਤੇ ਏਹ ਮੇਰਾ ਪ੍ਰੀਯਾ ਹੈ।

About ਸੁਲੇਮਾਨ ਦਾ ਗੀਤ Chapter 5

Read ਸੁਲੇਮਾਨ ਦਾ ਗੀਤ Chapter 5 online from the Holy Bible. This chapter is part of the Book of ਸੁਲੇਮਾਨ ਦਾ ਗੀਤ in the Old Testament. Continue reading with the chapter navigation above or explore the complete book.

Book Information

Book: ਸੁਲੇਮਾਨ ਦਾ ਗੀਤ
Chapter: 5
Testament: Old Testament

How to Read this Chapter

Use the Previous and Next Chapter buttons to continue reading ਸੁਲੇਮਾਨ ਦਾ ਗੀਤ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਸੁਲੇਮਾਨ ਦਾ ਗੀਤ Chapter 5 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਸੁਲੇਮਾਨ ਦਾ ਗੀਤ Chapter 5?

ਸੁਲੇਮਾਨ ਦਾ ਗੀਤ Chapter 5 is part of the Book of ਸੁਲੇਮਾਨ ਦਾ ਗੀਤ in the Holy Bible.

Can I read this chapter online?

Yes. You can read the complete ਸੁਲੇਮਾਨ ਦਾ ਗੀਤ Chapter 5 online for free with easy chapter navigation.

More Chapters from ਸੁਲੇਮਾਨ ਦਾ ਗੀਤ

  1. ਸੁਲੇਮਾਨ ਦਾ ਗੀਤ Chapter 3
  2. ਸੁਲੇਮਾਨ ਦਾ ਗੀਤ Chapter 4
  3. ਸੁਲੇਮਾਨ ਦਾ ਗੀਤ Chapter 1
  4. ਸੁਲੇਮਾਨ ਦਾ ਗੀਤ Chapter 6
  5. ਸੁਲੇਮਾਨ ਦਾ ਗੀਤ Chapter 7
  6. ਸੁਲੇਮਾਨ ਦਾ ਗੀਤ Chapter 2
  7. ਸੁਲੇਮਾਨ ਦਾ ਗੀਤ Chapter 8

Explore More from ਪੁਰਾਣਾ ਨੇਮ

  1. ਅੱਯੂਬ Chapter 1
  2. ਜ਼ਬੂਰ Chapter 3
  3. ਉਤਪਤ Chapter 30
  4. 1 ਰਾਜਿਆਂ Chapter 19
  5. 2 ਇਤਹਾਸ Chapter 32
  6. 1 ਇਤਹਾਸ Chapter 26
  7. 1 ਇਤਹਾਸ Chapter 14

Related Chapters & Readings

  1. ਜ਼ਬੂਰ Chapter 21
  2. ਯਹੋਸ਼ੁਆ Chapter 4
  3. ਇਬਰਾਨੀਆਂ Chapter 3
  4. ਨਿਆਂਈਆਂ Chapter 1
  5. 2 ਇਤਹਾਸ Chapter 20
  6. 2 ਰਾਜਿਆਂ Chapter 16
  7. ਲੇਵੀਆਂ Chapter 10
Share Your Love

Leave a Reply

Your email address will not be published. Required fields are marked *