ਹਿਜ਼ਕੀਏਲ Chapter 22

For English

Read ਹਿਜ਼ਕੀਏਲ Chapter 22 Online

Read ਹਿਜ਼ਕੀਏਲ Chapter 22 online from the Holy Bible. This chapter is part of the Book of ਹਿਜ਼ਕੀਏਲ in the Old Testament. Browse every verse with easy chapter navigation, continue to the next chapter, or explore the complete Book of ਹਿਜ਼ਕੀਏਲ and the Holy Bible online.

Choose a Chapter

ਹਿਜ਼ਕੀਏਲ 22

ਅਧਿਆਇ 22

1. ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸਨੇ ਆਖਿਆ,

2. "ਆਦਮੀ ਦੇ ਪੁੱਤਰ, ਕੀ ਤੂੰ ਕਾਤਲਾਂ ਦੇ ਸ਼ਹਿਰ ਬਾਰੇ ਨਿਰਣਾ ਕਰੇਂਗਾ? ਕੀ ਤੂੰ ਉਸਨੂੰ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਬਾਰੇ ਦਸ੍ਸੇਁਗਾ ਜਿਹੜੀਆਂ ਉਸਨੇ ਕੀਤੀਆਂ ਸਨ?

3. ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, 'ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਸ਼ਹਿਰ ਕਾਤਲਾਂ ਨਾਲ ਭਰਿਆ ਹੋਇਆ ਹੈ। ਇਸ ਲਈ ਇਸਦੀ ਸਜ਼ਾ ਦਾ ਸਮਾਂ ਆ ਗਿਆ ਹੈ! ਇਸਨੇ ਆਪਣੇ ਲਈ ਬੁੱਤ ਬਣਾਏ। ਅਤੇ ਉਨ੍ਹਾਂ ਬੁੱਤਾਂ ਨੇ ਉਸ ਨੂੰ ਕਰ ਦਿੱਤਾ!

4. "'ਯਰੂਸ਼ਲਮ ਦੇ ਲੋਕੋ, ਤੁਸੀਂ ਬਹੁਤ ਬੰਦਿਆਂ ਨੂੰ ਮਾਰਿਆ। ਤੁਸੀਂ ਬੁੱਤ ਬਣਾਏ। ਤੁਸੀਂ ਦੋਸ਼ੀ ਹੋ, ਅਤੇ ਤੁਹਾਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਤੁਹਾਡਾ ਅੰਤ ਆ ਗਿਆ ਹੈ। ਦੂਸਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਣਗੀਆਂ। ਉਹ ਦੇਸ ਤੁਹਾਡੇ ਉੱਤੇ ਹਸ੍ਸਣਗੇ।

5. ਦੂਰ ਨੇੜੇ ਦੇ ਲੋਕ ਤੁਹਾਡਾ ਮਜ਼ਾਕ ਉਡਾਉਣਗੇ। ਤੁਸੀਂ ਆਪਣਾ ਨਾਮ ਬਦਨਾਮ ਕਰ ਲਿਆ ਹੈ। ਤੁਸੀਂ ਉੱਚਾ ਹਾਸਾ ਸੁਣ ਸਕਦੇ ਹੋ।

6. "'ਦੇਖੋ, ਯਰੂਸ਼ਲਮ ਵਿੱਚ, ਇਸਰਾਏਲ ਦੇ ਹਰ ਹਾਕਮ ਨੇ ਆਪਣੇ ਆਪ ਨੂੰ ਇੰਨਾ ਮਜ਼ਬੂਤ ਬਣਾ ਲਿਆ ਸੀ ਕਿ ਉਹ ਹੋਰਨਾਂ ਲੋਕਾਂ ਨੂੰ ਮਾਰ ਸਕਦਾ ਸੀ।

7. ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ।

8. ਤੁਸੀਂ ਲੋਕ ਮੇਰੀਆਂ ਪਵਿੱਤਰ ਵਸਤੂਆਂ ਨੂੰ ਨਫ਼ਰਤ ਕਰਦੇ ਹੋ। ਤੁਸੀਂ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਇਸ ਤਰ੍ਹਾਂ ਵਿਹਾਰ ਕਰਦੇ ਹੋ ਜਿਵੇਂ ਉਹ ਮਹਤ੍ਤਵਪੂਣ ਨਾ ਹੋਣ।

9. ਯਰੂਸ਼ਲਮ ਦੇ ਲੋਕ ਹੋਰਨਾਂ ਲੋਕਾਂ ਬਾਰੇ ਝੂਠ ਬੋਲਦੇ ਹਨ। ਉਹ ਅਜਿਹਾ ਉਨ੍ਹਾਂ ਬੇਪਾਪਾਂ ਨੂੰ ਮਾਰਨ ਲਈ ਕਰਦੇ ਹਨ। ਲੋਕ ਪਹਾੜਾਂ ਉੱਤੇ ਜਾਂਦੇ ਨੇ (ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ) ਅਤੇ ਫ਼ੇਰ ਯਰੂਸ਼ਲਮ ਵਾਪਸ ਆਉਂਦੇ ਨੇ (ਆਪਣੀ ਸੰਗਤ ਦੇ ਭੋਜਨ ਨੂੰ) ਖਾਣ ਲਈ।"ਯਰੂਸ਼ਲਮ ਵਿੱਚ ਲੋਕ ਬਹੁਤ ਸਾਰੇ ਜਿਨਸੀ ਪਾਪ ਕਰਦੇ ਹਨ।

10. ਯਰੂਸ਼ਲਮ ਵਿੱਚ ਲੋਕ ਆਪਣੇ ਪਿਤਾ ਦੀ ਪਤਨੀ ਨਾਲ ਵੀ ਬਦਕਾਰੀ ਕਰਦੇ ਹਨ। ਯਰੂਸ਼ਲਮ ਵਿੱਚ ਆਦਮੀ ਔਰਤਾਂ ਨਾਲ ਬਲਾਤਕਾਰ ਕਰਦੇ ਹਨ – ਉਨ੍ਹਾਂ ਦੇ ਮਾਹਵਾਰੀ ਦੇ ਦਿਨਾਂ ਵਿੱਚ ਵੀ।

11. ਕੋਈ ਇੱਕ ਬੰਦਾ ਆਪਣੇ ਹੀ ਗਵਾਂਢੀ ਦੀ ਪਤਨੀ ਨਾਲ ਅਜਿਹਾ ਭਿਆਨਕ ਪਾਪ ਕਰਦਾ ਹੈ। ਕੋਈ ਦੂਸਰਾ ਬੰਦਾ ਆਪਣੀ ਹੀ ਨੂੰਹ ਨਾਲ ਬਦਕਾਰੀ ਕਰਦਾ ਹੈ ਅਤੇ ਉਸਨੂੰ ਨਾਪਾਕ ਬਣਾ ਦਿੰਦਾ ਹੈ। ਅਤੇ ਕੋਈ ਹੋਰ ਬੰਦਾ ਆਪਣੇ ਪਿਤਾ ਦੀ ਧੀ – ਆਪਣੀ ਹੀ ਭੈਣ ਨਾਲ – ਬਲਾਤਕਾਰ ਕਰਦਾ ਹੈ।

12. 'ਯਰੂਸ਼ਲਮ ਵਿੱਚ, ਤੁਸੀਂ ਲੋਕ ਲੋਕਾਂ ਨੂੰ ਮਾਰਨ ਲਈ ਪੈਸਾ ਲੈਂਦੇ ਹੋ। ਤੁਸੀਂ ਲੋਕ ਪੈਸਾ ਉਧਾਰ ਦਿੰਦੇ ਹੋ ਅਤੇ ਉਨ੍ਹਾਂ ਕਰਜ਼ਿਆਂ ਉੱਤੇ ਸੂਦ ਵਸੂਲ ਕਰਦੇ ਹੋ। ਤੁਸੀਂ ਲੋਕ ਬੋੜੇ ਜਿੰਨੇ ਪੈਸੇ ਲਈ ਆਪਣੇ ਗੁਵਾਂਢੀਆਂ ਨੂੰ ਧੋਖਾ ਦਿੰਦੇ ਹੋ। ਅਤੇ ਤੁਸੀਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।' ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।

13. 'ਪਰਮੇਸ਼ੁਰ ਨੇ ਆਖਿਆ, 'ਹੁਣ ਦੇਖ! ਅਵੱਸ਼ ਹੀ ਮੈਂ ਆਪਣਾ ਹੱਥ ਹੇਠਾਂ ਮਾਰਾਂਗਾ ਅਤੇ ਤੁਹਾਨੂੰ ਰੋਕ ਦੇਵਾਂਗਾ! ਮੈਂ ਤੁਹਾਨੂੰ ਲੋਕਾਂ ਨੂੰ ਧੋਖਾ ਦੇਣ ਲਈ ਅਤੇ ਮਾਰਨ ਲਈ ਸਜ਼ਾ ਦੇਵਾਂਗਾ।

14. ਕੀ ਤੁਸੀਂ ਉਦੋਂ ਬਹਾਦਰ ਬਣੋਁਗੇ? ਕੀ ਤੁਸੀਂ ਉਦੋਂ ਮਜ਼ਬੂਤ ਬਣੋਁਗੇ ਜਿਸ ਵੇਲੇ ਮੈਂ ਤੁਹਾਨੂੰ ਸਜ਼ਾ ਦੇਣ ਲਈ ਆਵਾਂਗਾ! ਨਹੀਂ! ਮੈਂ ਯਹੋਵਾਹ ਹਾਂ। ਮੈਂ ਬੋਲ ਦਿੱਤਾ ਹੈ। ਅਤੇ ਮੈਂ ਉਹੋ ਗੱਲਾਂ ਕਰਾਂਗਾ ਜੋ ਮੈਂ ਆਖੀਆਂ ਸੀ!

15. ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦੇਵਾਂਗਾ। ਮੈਂ ਤੁਹਾਨੂੰ ਬਹੁਤ ਸਾਰੇ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਇਸ ਸ਼ਹਿਰ ਦੀਆਂ ਅਸ਼ੁਧਤਾਵਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗਾ।

16. ਪਰ ਯਰੂਸ਼ਲਮ, ਤੂੰ ਅਪਵਿੱਤਰ ਹੋ ਜਾਵੇਂਗਾ। ਅਤੇ ਹੋਰ ਕੌਮਾਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਣਗੀਆਂ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"'

17. ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸਨੇ ਆਖਿਆ,

18. "ਆਦਮੀ ਦੇ ਪੁੱਤਰ, ਚਾਂਦੀ ਦੇ ਮੁਕਾਬਲੇ ਤੇ ਕਾਂਸੀ, ਲੋਹਾ, ਸਿਕ੍ਕਾ ਅਤੇ ਟੀਨ ਨਿਕੰਮੇ ਹਨ। ਕਾਰੀਗਰ ਚਾਂਦੀ ਨੂੰ ਸ਼ੁਧ੍ਧ ਕਰਨ ਲਈ ਉਸਨੂੰ ਅੱਗ ਵਿੱਚ ਸੁੱਟ ਦਿੰਦੇ ਹਨ। ਚਾਂਦੀ ਪਿਘਲ ਜਾਂਦੀ ਹੈ ਅਤੇ ਕਾਰੀਗਰ ਉਸਨੂੰ ਕੂੜੇ ਤੋਂ ਵੱਖ ਕਰ ਲੈਂਦੇ ਹਨ। ਇਸਰਾਏਲ ਦੀ ਕੌਮ ਉਸ ਨਿਕੰਮੇ ਕੂੜੇ ਵਰਗੀ ਬਣ ਗਈ ਹੈ।

19. ਇਸ ਲਈ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, 'ਤੁਸੀਂ ਸਾਰੇ ਲੋਕ ਨਿਕੰਮੇ ਕੂੜੇ ਵਰਗੇ ਬਣ ਗਏ ਹੋ। ਇਸ ਲਈ ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕਠਿਆਂ ਕਰਾਂਗਾ।

20. ਕਾਰੀਗਰ ਚਾਂਦੀ, ਕਾਂਸੀ, ਲੋਹੇ, ਸਿੱਕੇ ਅਤੇ ਟੀਨ ਨੂੰ ਅੱਗ ਵਿੱਚ ਸੁੱਟਦੇ ਹਨ। ਉਹ ਅੱਗ ਨੂੰ ਹੋਰ ਤੇਜ਼ ਕਰਨ ਲਈ ਫ਼ੂਕਾਂ ਮਾਰਦੇ ਹਨ। ਫ਼ੇਰ ਧਾਤਾਂ ਪਿਘਲਣ ਲਗਦੀਆਂ ਹਨ। ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਆਪਣੀ ਅੱਗ ਵਿੱਚ ਸੁੱਟਾਂਗਾ ਅਤੇ ਪਿਘਲਾ ਦੇਵਾਂਗਾ। ਉਹ ਅੱਗ ਮੇਰਾ ਭਖਦਾ ਕਹਿਰ ਹੈ।

21. ਮੈਂ ਤੁਹਾਨੂੰ ਉਸ ਅੱਗ ਵਿੱਚ ਸੁੱਟਾਂਗਾ। ਮੈਂ ਆਪਣੇ ਕਹਿਰ ਦੀ ਅੱਗ ਨੂੰ ਫ਼ੂਕਾਂ ਮਾਰਾਂਗਾ। ਅਤੇ ਤੁਸੀਂ ਪਿਘਲਣ ਲੱਗ ਪਵੋਁਗੇ।

22. ਚਾਂਦੀ ਅੱਗ ਵਿੱਚ ਪਿਘਲ ਜਾਂਦੀ ਹੈ (ਅਤੇ ਕਾਰੀਗਰ ਚਾਂਦੀ ਨੂੰ ਨਿਤਾਰ ਲੈਂਦੇ ਹਨ ਅਤੇ ਉਸਨੂੰ ਬਚਾ ਲੈਂਦੇ ਨੇ।) ਓਸੇ ਤਰ੍ਹਾਂ ਤੁਸੀਂ ਸ਼ਹਿਰ ਵਿੱਚ ਪਿਘਲ ਜਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਆਪਣਾ ਕਹਿਰ ਤੁਹਾਡੇ ਵਿਰੁੱਧ ਢਾਲ ਦਿੱਤਾ ਹੈ।"'

23. ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,

24. "ਆਦਮੀ ਦੇ ਪੁੱਤਰ, ਇਸਰਾਏਲ ਨਾਲ ਗੱਲ ਕਰ। ਉਸਨੂੰ ਆਖ ਕਿ ਉਹ ਪਵਿੱਤਰ ਨਹੀਂ ਹੈ। ਮੈਂ ਉਸ ਦੇਸ ਨਾਲ ਨਾਰਾਜ਼ ਹਾਂ, ਇਸੇ ਲਈ ਉਸ ਦੇਸ ਵਿੱਚ ਬਾਰਿਸ਼ ਨਹੀਂ ਹੋਈ।

25. ਯਰੂਸ਼ਲਮ ਦੇ ਨਬੀ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਸ਼ੇਰ ਵਾਂਗ ਹਨ – ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾਣ ਲਗਿਆਂ ਦ੍ਦਹਾੜਦਾ ਹੈ। ਉਨ੍ਹਾਂ ਨਬੀਆਂ ਨੇ ਬਹੁਤ ਜ਼ਿਂਦਗੀਆਂ ਤਬਾਹ ਕਰ ਦਿੱਤੀਆਂ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਈਆਂ ਹਨ। ਉਨ੍ਹਾਂ ਕਾਰਣ ਯਰੂਸ਼ਲਮ ਦੀਆਂ ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਗਈਆਂ ਹਨ।

26. "ਜਾਜਕ ਨੇ ਸੱਚਮੁੱਚ ਮੇਰੀਆਂ ਬਿਵਸਬਾ ਨੂੰ ਨੁਕਸਾਨ ਪੁਚਾਇਆ ਹੈ। ਉਹ ਮੇਰੀਆਂ ਪਵਿੱਤਰ ਚੀਜ਼ਾਂ ਨਾਲ ਠੀਕ ਤਰ੍ਹਾਂ ਵਿਹਾਰ ਨਹੀਂ ਕਰਦੇ – ਉਹ ਇਹ ਨਹੀਂ ਦਰਸਾਂਉਦੇ ਕਿ ਇਹ ਮਹੱਤਵਪੂਰਣ ਹਨ। ਉਹ ਪਵਿੱਤਰ ਚੀਜ਼ਾਂ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਹਨ ਜਿਵੇਂ ਉਹ ਪਵਿੱਤਰ ਨਾ ਹੋਣ। ਉਹ ਪਾਕ ਚੀਜ਼ਾਂ ਨਾਲ ਨਾਪਾਕ ਚੀਜ਼ਾਂ ਵਰਗਾ ਵਿਹਾਰ ਕਰਦੇ ਹਨ। ਉਹ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਸਿਖਿਆ ਨ੍ਨਹੀਁ ਦਿੰਦੇ। ਉਹ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਨੂੰ ਆਦਰ ਦੇਣ ਤੋਂ ਇਨਕਾਰੀ ਹਨ। ਉਹ ਮੇਰੇ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਨੇ ਜਿਵੇਂ ਮੈਂ ਮਹੱਤਵਪੂਰਣ ਨਹੀਂ ਹਾਂ।

27. "ਯਰੂਸ਼ਲਮ ਦੇ ਆਗੂ ਉਸ ਬਘਿਆੜ ਵਰਗੇ ਹਨ ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾ ਰਿਹਾ ਹੋਵੇ। ਉਹ ਆਗੂ ਸਿਰਫ਼ ਅਮੀਰ ਹੋਣ ਲਈ ਲੋਕਾਂ ਉੱਤੇ ਹਮਲਾ ਕਰਦੇ ਅਤੇ ਮਾਰਦੇ ਹਨ।

28. "ਨਬੀ ਲੋਕਾਂ ਨੂੰ ਚੇਤਾਵਨੀ ਨਹੀਂ ਦਿੰਦੇ-ਉਹ ਸੱਚ ਉੱਤੇ ਪਰਦਾ ਪਾਉਂਦੇ ਹਨ। ਉਹ ਉਨ੍ਹਾਂ ਕਾਰੀਗਰਾਂ ਵਰਗੇ ਹਨ ਜਿਹੜੇ ਸੱਚਮੁੱਚ ਦੀਵਾਰ ਨੂੰ ਠੀਕ ਨਹੀਂ ਕਰਦੇ। – ਉਹ ਸਿਰਫ਼ ਸੁਰਾਖਾਂ ਉੱਤੇ ਪਲਸਤਰ ਫ਼ੇਰਦੇ ਹਨ। ਉਹ ਸਿਰਫ਼ ਝੂਠ ਹੀ ਦੇਖਦੇ ਹਨ। ਉਹ ਆਪਣਾ ਜਾਦੂ ਕਰਕੇ ਭਵਿੱਖ ਦਾ ਹਾਲ ਜਾਨਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹ ਸਿਰਫ਼ ਝੂਠ ਬੋਲਦੇ ਹਨ। ਉਹ ਆਖਦੇ ਹਨ, 'ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।' ਪਰ ਉਹ ਸਿਰਫ਼ ਝੂਠ ਬੋਲ ਰਹੇ ਹਨ – ਯਹੋਵਾਹ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ!

29. "ਆਮ ਆਦਮੀ ਇੱਕ ਦੂਸਰੇ ਦਾ ਲਾਭ ਉਠਾਂਦੇ ਹਨ। ਉਹ ਇੱਕ ਦੂਜੇ ਨੂੰ ਧੋਖਾ ਦਿੰਦੇ ਹਨ ਅਤੇ ਚੋਰੀ ਕਰਦੇ ਹਨ। ਉਹ ਗਰੀਬ ਬੇਸਹਾਰਾ ਮਂਗਤਿਆਂ ਦਾ ਲਾਭ ਉਠਾਂਦੇ ਹੋਏ ਅਮੀਰ ਹੁੰਦੇ ਹਨ। ਅਤੇ ਉਹ ਸੱਚਮੁੱਚ ਵਿਦੇਸ਼ੀ ਨਿਵਾਸੀਆਂ ਨੂੰ ਧੋਖਾ ਦਿੰਦੇ ਹਨ – ਉਹ ਬਿਲਕੁਲ ਵੀ ਉਨ੍ਹਾਂ ਨਾਲ ਨਿਆਂਈ ਹਨ!

30. "ਮੈਂ ਲੋਕਾਂ ਨੂੰ ਉਨ੍ਹਾਂ ਦਾ ਬਚਾਉ ਕਰਨ ਲਈ ਉਨ੍ਹਾਂ ਦੀਆਂ ਜ਼ਿਂਦਗੀਆਂ ਬਦਲਣ ਲਈ ਆਖਿਆ ਸੀ। ਮੈਂ ਲੋਕਾਂ ਨੂੰ ਦੀਵਾਰਾਂ ਦੀ ਮੁਰੰਮਤ ਕਰਨ ਲਈ ਆਖਿਆ ਸੀ। ਮੈਂ ਉਨ੍ਹਾਂ ਨੂੰ ਕੰਧਾਂ ਦੇ ਉਨ੍ਹਾਂ ਸੁਰਾਖਾਂ ਕੋਲ ਖੜੇ ਹੋਣ ਲਈ ਆਖਿਆ ਸੀ ਅਤੇ ਆਪਣੇ ਸ਼ਹਿਰ ਲਈ ਲੜਨ ਅਤੇ ਰੱਖਿਆ ਕਰਨ ਲਈ ਆਖਿਆ ਸੀ। ਪਰ ਕੋਈ ਬੰਦਾ ਸਹਾਇਤਾ ਲਈ ਨਹੀਂ ਬਹੁੜਿਆ!

31. ਇਸ ਲਈ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਦਰਸਾਵਾਂਗਾ – ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ! ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦੀ ਸਜ਼ਾ ਦਿਆਂਗਾ। ਇਹ ਸਾਰਾ ਉਨ੍ਹਾਂ ਦਾ ਕਸੂਰ ਹੈ!" ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।

About ਹਿਜ਼ਕੀਏਲ Chapter 22

Read ਹਿਜ਼ਕੀਏਲ Chapter 22 online from the Holy Bible. This chapter is part of the Book of ਹਿਜ਼ਕੀਏਲ in the Old Testament. Continue reading with the chapter navigation above or explore the complete book.

Book Information

Book: ਹਿਜ਼ਕੀਏਲ
Chapter: 22
Testament: Old Testament

How to Read this Chapter

Use the Previous and Next Chapter buttons to continue reading ਹਿਜ਼ਕੀਏਲ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਹਿਜ਼ਕੀਏਲ Chapter 22 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਹਿਜ਼ਕੀਏਲ Chapter 22?

ਹਿਜ਼ਕੀਏਲ Chapter 22 is part of the Book of ਹਿਜ਼ਕੀਏਲ in the Holy Bible.

Can I read this chapter online?

Yes. You can read the complete ਹਿਜ਼ਕੀਏਲ Chapter 22 online for free with easy chapter navigation.

More Chapters from ਹਿਜ਼ਕੀਏਲ

  1. ਹਿਜ਼ਕੀਏਲ Chapter 41
  2. ਹਿਜ਼ਕੀਏਲ Chapter 1
  3. ਹਿਜ਼ਕੀਏਲ Chapter 48
  4. ਹਿਜ਼ਕੀਏਲ Chapter 35
  5. ਹਿਜ਼ਕੀਏਲ Chapter 33
  6. ਹਿਜ਼ਕੀਏਲ Chapter 23
  7. ਹਿਜ਼ਕੀਏਲ Chapter 21

Explore More from ਪੁਰਾਣਾ ਨੇਮ

  1. ਅੱਯੂਬ Chapter 10
  2. ਕਹਾਉਤਾਂ Chapter 2
  3. ਅਜ਼ਰਾ Chapter 10
  4. 2 ਇਤਹਾਸ Chapter 5
  5. ਲੇਵੀਆਂ Chapter 14
  6. ਦਾਨੀਏਲ Chapter 12
  7. ਅੱਯੂਬ Chapter 19

Related Chapters & Readings

  1. ਜ਼ਬੂਰ Chapter 114
  2. ਜ਼ਬੂਰ Chapter 42
  3. ਅੱਯੂਬ Chapter 15
  4. ਲੂਕਾ Chapter 16
  5. ਹਬੱਕੂਕ Chapter 3
  6. 1 ਰਾਜਿਆਂ Chapter 7
  7. ਕੂਚ Chapter 14
Share Your Love

Leave a Reply

Your email address will not be published. Required fields are marked *