ਹਿਜ਼ਕੀਏਲ Chapter 37

For English

Read ਹਿਜ਼ਕੀਏਲ Chapter 37 Online

Read ਹਿਜ਼ਕੀਏਲ Chapter 37 online from the Holy Bible. This chapter is part of the Book of ਹਿਜ਼ਕੀਏਲ in the Old Testament. Browse every verse with easy chapter navigation, continue to the next chapter, or explore the complete Book of ਹਿਜ਼ਕੀਏਲ and the Holy Bible online.

Choose a Chapter

ਹਿਜ਼ਕੀਏਲ 37

ਅਧਿਆਇ 37

1. ਯਹੋਵਾਹ ਦੀ ਸ਼ਕਤੀ ਮੇਰੇ ਉੱਪਰ ਆਈ। ਯਹੋਵਾਹ ਦਾ ਆਤਮਾ ਮੈਨੂੰ ਚੁੱਕ ਕੇ (ਸ਼ਹਿਰ ਤੋਂ ਬਾਹਰ) ਲੈ ਗਿਆ ਅਤੇ ਮੈਨੂੰ ਵਾਦੀ ਦੇ ਵਿਚਕਾਰ ਛੱਡ ਦਿੱਤਾ। ਵਾਦੀ ਮਰੇ ਹੋਏ ਬੰਦਿਆਂ ਦੀਆਂ ਹੱਡੀਆਂ ਨਾਲ ਭਰੀ ਹੋਈ ਸੀ।

2. ਵਾਦੀ ਵਿੱਚ ਧਰਤੀ ਉੱਤੇ ਬਹੁਤ-ਬਹੁਤ ਸਾਰੀਆਂ ਹੱਡੀਆਂ ਪਈਆਂ ਹੋਈਆਂ ਸਨ। ਯਹੋਵਾਹ ਨੇ ਮੈਨੂੰ ਉਨ੍ਹਾਂ ਹੱਡੀਆਂ ਦੇ ਆਲੇ-ਦੁਆਲੇ ਤੁਰਨ ਲਈ ਮਜ਼ਬੂਰ ਕੀਤਾ। ਮੈਂ ਦੇਖਿਆ ਕਿ ਹੱਡੀਆਂ ਬਹੁਤ ਖੁਸ਼ਕ ਸਨ।

3. ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਕੀ ਇਹ ਹੱਡੀਆਂ ਮੁੜਕੇ ਜਿਉਂਦੀਆਂ ਹੋ ਸਕਦੀਆਂ ਹਨ?"ਮੈਂ ਜਵਾਬ ਦਿੱਤਾ, "ਯਹੋਵਾਹ ਮੇਰੇ ਪ੍ਰਭੂ, ਸਿਰਫ਼ ਤੁਸੀਂ ਹੀ ਇਹ ਸਵਾਲ ਦਾ ਜਵਾਬ ਜਾਣਦੇ ਹੋ।"

4. ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, "ਮੇਰੇ ਲਈ ਉਨ੍ਹਾਂ ਹੱਡੀਆਂ ਨਾਲ ਗੱਲ ਕਰ। ਉਨ੍ਹਾਂ ਹੱਡੀਆਂ ਨੂੰ ਆਖ, 'ਖੁਸ਼ਕ ਹਡ੍ਡੀਓ, ਯਹੋਵਾਹ ਦੇ ਸ਼ਬਦ ਨੂੰ ਸੁਣੋ!

5. ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਇਨ੍ਹਾਂ ਹੱਡੀਆਂ ਨੂੰ ਆਖਦਾ ਹੈ; ਮੈਂ ਤੁਹਾਡੇ ਅੰਦਰ ਸਾਹ ਨੂੰ ਆਉਣ ਦੇਵਾਂਗਾ, ਅਤੇ ਤੁਸੀਂ ਜਿਉਂਦੀਆਂ ਹੋ ਜਾਵੋਁਗੀਆਂ!

6. ਮੈਂ ਤੁਹਾਡੇ ਉੱਤੇ ਮਾਸ ਪੇਸ਼ੀਆਂ ਅਤੇ ਡੌਲਿਆਂ ਨੂੰ ਪਾਵਾਂਗਾ। ਅਤੇ ਮੈਂ ਤੁਹਾਨੂੰ ਚਮੜੀ ਨਾਲ ਢਕ੍ਕ ਦਿਆਂਗਾ। ਫ਼ੇਰ ਮੈਂ ਤੁਹਾਡੇ ਅੰਦਰ ਸਾਹ ਭਰ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦਿਆਂ ਹੋ ਜਾਵੋਁਗੀਆਂ! ਫ਼ੇਰ ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।"'

7. ਇਸ ਲਈ ਮੈਂ ਹੱਡੀਆਂ ਨਾਲ ਯਹੋਵਾਹ ਦੇ ਹੁਕਮ ਅਨੁਸਾਰ ਗੱਲ ਕੀਤੀ ਜਿਵੇਂ ਕਿ ਉਸਨੇ ਆਖਿਆ ਸੀ। ਮੈਂ ਹਾਲੇ ਗੱਲ ਹੀ ਕਰ ਰਿਹਾ ਸੀ ਕਿ ਮੈਂ ਉੱਚਾ ਸ਼ੋਰ ਸੁਣਿਆ। ਹੱਡੀਆਂ ਕੜਕਣ ਲੱਗੀਆਂ ਅਤੇ ਇੱਕ ਹੱਡੀ ਦੂਜੀ ਹੱਡੀ ਨਾਲ ਜੁੜਨ ਲਗੀ।

8. ਓਥੇ ਮੇਰੀਆਂ ਅੱਖਾਂ ਸਾਮ੍ਹਣੇ ਮੈਂ ਦੇਖਿਆ ਕਿ ਮਾਸਪੇਸ਼ੀਆਂ ਅਤੇ ਪੱਠੇ ਹੱਡੀਆਂ ਨੂੰ ਢਕਣ ਲੱਗੇ। ਅਤੇ ਚਮੜੀ ਉਨ੍ਹਾਂ ਨੂੰ ਢਕਣ ਲੱਗ ਪਈ। ਪਰ ਉਨ੍ਹਾਂ ਵਿੱਚ ਸਾਹ ਨਹੀਂ ਸਨ।

9. ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, "ਹਵਾ ਨਾਲ ਗੱਲ ਕਰ, ਮੇਰੇ ਲਈ। ਆਦਮੀ ਦੇ ਪੁੱਤਰ ਮੇਰੇ ਲਈ ਹਵਾ ਨਾਲ ਗੱਲ ਕਰ। ਹਵਾ ਨੂੰ ਆਖ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: 'ਹਵਾਏ, ਹਰ ਦਿਸ਼ਾ ਵਿੱਚੋਂ ਆ ਅਤੇ ਇਨ੍ਹਾਂ ਮੁਰਦਾ ਸ਼ਰੀਰਾਂ ਵਿੱਚ ਸਾਹ ਫ਼ੂਕ ਦੇ! ਉਨ੍ਹਾਂ ਵਿੱਚ ਸਾਹ ਫ਼ੂਕ ਅਤੇ ਉਹ ਫ਼ੇਰ ਜਿਉਂਦੀਆਂ ਹੋ ਜਾਣਗੀਆਂ!"'

10. ਇਸ ਲਈ ਮੈਂ ਹਵਾ ਨਾਲ ਯਹੋਵਾਹ ਲਈ ਗੱਲ ਕੀਤੀ ਜਿਵੇਂ ਕਿ ਉਸਨੇ ਆਖਿਆ ਸੀ। ਅਤੇ ਸਾਹ ਮੁਰਦਾ ਸ਼ਰੀਰਾਂ ਵਿੱਚ ਆ ਗਿਆ। ਉਹ ਜਿਉਂ ਪਏ ਅਤੇ ਖੜੇ ਹੋ ਗਏ। ਓਥੇ ਬਹੁਤ, ਬਹੁਤ ਸਾਰੇ ਆਦਮੀ ਸਨ – ਉਹ ਇੱਕ ਬਹੁਤ ਵੱਡੀ ਫ਼ੌਜ ਸੀ।

11. ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, 'ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!'

12. ਇਸ ਲਈ ਉਨ੍ਹਾਂ ਨਾਲ ਮੇਰੇ ਲਈ ਗੱਲ ਕਰੀਂ। ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, 'ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹ ਲਵਾਂਗਾ! ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਵਾਂਗਾ। ਫ਼ੇਰ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਲਿਆਵਾਂਗਾ।

13. ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਖੋਲ੍ਹ ਦਿਆਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਿਆਵਾਂਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।

14. ਮੈਂ ਆਪਣਾ ਆਤਮਾ ਤੁਹਾਡੇ ਅੰਦਰ ਪਾ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦੇ ਹੋ ਜਾਵੋਂਗੇ। ਫੇਰ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲੈ ਜਾਵਾਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਇਹ ਗੱਲਾਂ ਆਖੀਆਂ ਅਤੇ ਇਨ੍ਹਾਂ ਨੂੰ ਵਾਪਰਨ ਦਿੱਤਾ ਸੀ।"' ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।

15. ਯਹੋਵਾਹ ਦਾ ਸ਼ਬਦ ਫ਼ੇਰ ਮੇਰੇ ਕੋਲ ਆਇਆ। ਉਸਨੇ ਆਖਿਆ,

16. "ਆਦਮੀ ਦੇ ਪੁੱਤਰ, ਇੱਕ ਸੋਟੀ ਲੈ ਲੈ ਅਤੇ ਇਸ ਉੱਤੇ ਇਹ ਸੰਦੇਸ਼ ਲਿਖ ਲੈ: 'ਇਹ ਸੋਟੀ ਯਹੂਦਾਹ ਅਤੇ ਉਸਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੀ ਹੈ।' ਫ਼ੇਰ ਇੱਕ ਹੋਰ ਸੋਟੀ ਲੈ ਅਤੇ ਇਸ ਉੱਤੇ ਲਿਖ, 'ਇਹ ਅਫ਼ਰਾਈਮ ਦੀ ਸੋਟੀ ਯੂਸੁਫ਼ ਅਤੇ ਉਸਦੇ ਦੋਸਤਾਂ, ਇਸਰਾਏਲ ਦੇ ਲੋਕਾਂ, ਦੀ ਹੈ'

17. ਫ਼ੇਰ ਇਨ੍ਹਾਂ ਦੋਹਾਂ ਸੋਟੀਆਂ ਨੂੰ ਜੋੜ ਦੇਵੀਂ। ਤੇਰੇ ਹੱਥ ਵਿੱਚ, ਉਹ ਇੱਕ ਸੋਟੀਆਂ ਹੋਣਗੀਆਂ।

18. "ਤੇਰੇ ਲੋਕ ਤੈਨੂੰ ਇਹ ਸਮਝਾਉਣ ਲਈ ਆਖਣਗੇ ਕਿ ਇਸਦਾ ਕੀ ਅਰਬ ਹੈ।

19. ਉਨ੍ਹਾਂ ਨੂੰ ਆਖ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, 'ਮੈਂ ਯੂਸੁਫ਼ ਦੀ ਸੋਟੀ ਲਵਾਂਗਾ ਜਿਹੜੀ ਅਫ਼ਰਾਈਮ ਅਤੇ ਉਸਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੇ ਹੱਥ ਵਿੱਚ ਹੈ। ਫ਼ੇਰ ਮੈਂ ਉਸ ਸੋਟੀ ਨੂੰ ਯਹੂਦਾਹ ਦੀ ਸੋਟੀ ਦੇ ਨਾਲ ਰੱਖ ਦਿਆਂਗਾ। ਅਤੇ ਉਨ੍ਹਾਂ ਨੂੰ ਇੱਕ ਸੋਟੀ ਬਣਾ ਦਿਆਂਗਾ। ਮੇਰੇ ਹੱਥ ਵਿੱਚ ਉਹ ਇੱਕ ਸੋਟੀ ਬਣ ਜਾਣਗੇ!'

20. "ਉਨ੍ਹਾਂ ਸੋਟੀਆਂ ਨੂੰ ਆਪਣੇ ਸਾਮ੍ਹਣੇ ਕਰਕੇ ਆਪਣੇ ਹੱਥਾਂ ਵਿੱਚ ਫ਼ੜ। ਤੂੰ ਉਨ੍ਹਾਂ ਸੋਟੀਆਂ ਉੱਤੇ ਉਹ ਨਾਮ ਲਿਖੇ ਸਨ।

21. ਲੋਕਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ: 'ਮੈਂ ਕੌਮਾਂ ਵਿੱਚੋਂ ਇਸਰਾਏਲ ਦੇ ਲੋਕਾਂ ਨੂੰ ਲਵਾਂਗਾ ਜਿੱਥੇ ਉਹ ਚਲੇ ਗਏ ਹਨ। ਮੈਂ ਉਨ੍ਹਾਂ ਨੂੰ ਹਰ ਪਾਸਿਓ ਇਕਠਿਆਂ ਕਰਾਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਲਿਆਵਾਂਗਾ।

22. ਮੈਂ ਉਨ੍ਹਾਂ ਨੂੰ ਇਸਰਾਏਲ ਦੇ ਪਰਬਤਾਂ ਉਤਲੀ ਧਰਤੀ ਉੱਤੇ ਇੱਕ ਕੌਮ ਬਣਾ ਦਿਆਂਗਾ। ਇੱਕ ਰਾਜਾ ਉਨ੍ਹਾਂ ਸਾਰਿਆਂ ਦਾ ਰਾਜਾ ਹੋਵੇਗਾ। ਉਹ ਦੋ ਕੌਮਾਂ ਨਹੀਂ ਬਣੀਆਂ ਰਹਿਣਗੀਆਂ ਉਹ ਫ਼ੇਰ ਹੋਰ ਵਧੇਰੇ ਦੋ ਰਾਜਾਂ ਵਿੱਚ ਨਹੀਂ ਵੰਡੀਆਂ ਰਹਿਣਗੀਆਂ।

23. ਅਤੇ ਉਹ ਆਪਣੇ ਆਪਨੂੰ ਆਪਣੇ ਬੁੱਤਾਂ ਅਤੇ ਭਿਆਨਕ ਮੂਰਤੀਆਂ ਜਾਂ ਆਪਣੇ ਹੋਰਨਾਂ ਪਾਪਾਂ ਨਾਲ ਨਾਪਾਕ ਬਨਾਉਣਾ ਜਾਰੀ ਨਹੀਂ ਰੱਖਣਗੇ। ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਨ੍ਹਾਂ ਨੇ ਪਾਪ ਕੀਤੇ ਸਨ। ਅਤੇ ਮੈਂ ਉਨ੍ਹਾਂ ਨੂੰ ਸ਼ੁਧ ਬਣਾ ਦਿਆਂਗਾ। ਅਤੇ ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।

24. "'ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।

25. ਉਹ ਉਸ ਧਰਤੀ ਉੱਤੇ ਰਹਿਣਗੇ ਜਿਹੜੀ ਮੈਂ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ ਤੁਹਾਡੇ ਪੁਰਖੇ ਉੱਥੇ ਰਹਿੰਦੇ ਸਨ ਅਤੇ ਮੇਰੇ ਲੋਕ ਓਥੇ ਰਹਿਣਗੇ। ਉਹ ਅਤੇ ਉਨ੍ਹਾਂ ਦੇ ਪੁੱਤ ਪੋਤੇ ਹਮੇਸ਼ਾ ਲਈ ਓਥੇ ਰਹਿਣਗੇ। ਅਤੇ ਮੇਰਾ ਸੇਵਕ ਦਾਊਦ ਸਦਾ ਲਈ ਉਨ੍ਹਾਂ ਦਾ ਆਗੂ ਹੋਵੇਗਾ।

26. ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਸਦਾ ਜਾਰੀ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇਣ ਲਈ ਸਹਿਮਤ ਹਾਂ। ਮੈਂ ਉਨ੍ਹਾਂ ਨੂੰ ਬਹੁਤ, ਬਹੁਤ ਲੋਕ ਬਣ ਜਾਣ ਵਿੱਚ ਸਹਿਮਤ ਹਾਂ। ਅਤੇ ਮੈਂ ਆਪਣਾ ਪਵਿੱਤਰ ਸਬਾਨ ਹਮੇਸ਼ਾ ਲਈ ਉਨ੍ਹਾਂ ਦਰਮਿਆਨ ਰੱਖਣ ਲਈ ਸਹਿਮਤ ਹਾਂ।

27. ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।

28. ਅਤੇ ਹੋਰਨਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ ਅਤੇ ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਨੂੰ, ਉਨ੍ਹਾਂ ਦਰਮਿਆਨ ਸਦਾ ਲਈ ਆਪਣਾ ਪਵਿੱਤਰ ਸਬਾਨ ਰੱਖਕੇ, ਆਪਣੇ ਖਾਸ ਬੰਦੇ ਬਣਾਉਂਦਾ ਹਾਂ।"'

About ਹਿਜ਼ਕੀਏਲ Chapter 37

Read ਹਿਜ਼ਕੀਏਲ Chapter 37 online from the Holy Bible. This chapter is part of the Book of ਹਿਜ਼ਕੀਏਲ in the Old Testament. Continue reading with the chapter navigation above or explore the complete book.

Book Information

Book: ਹਿਜ਼ਕੀਏਲ
Chapter: 37
Testament: Old Testament

How to Read this Chapter

Use the Previous and Next Chapter buttons to continue reading ਹਿਜ਼ਕੀਏਲ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਹਿਜ਼ਕੀਏਲ Chapter 37 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਹਿਜ਼ਕੀਏਲ Chapter 37?

ਹਿਜ਼ਕੀਏਲ Chapter 37 is part of the Book of ਹਿਜ਼ਕੀਏਲ in the Holy Bible.

Can I read this chapter online?

Yes. You can read the complete ਹਿਜ਼ਕੀਏਲ Chapter 37 online for free with easy chapter navigation.

More Chapters from ਹਿਜ਼ਕੀਏਲ

  1. ਹਿਜ਼ਕੀਏਲ Chapter 41
  2. ਹਿਜ਼ਕੀਏਲ Chapter 35
  3. ਹਿਜ਼ਕੀਏਲ Chapter 20
  4. ਹਿਜ਼ਕੀਏਲ Chapter 8
  5. ਹਿਜ਼ਕੀਏਲ Chapter 45
  6. ਹਿਜ਼ਕੀਏਲ Chapter 21
  7. ਹਿਜ਼ਕੀਏਲ Chapter 4

Explore More from ਪੁਰਾਣਾ ਨੇਮ

  1. ਅੱਯੂਬ Chapter 7
  2. ਬਿਵਸਥਾ ਸਾਰ Chapter 16
  3. ਹਿਜ਼ਕੀਏਲ Chapter 35
  4. ਯਸਾਯਾਹ Chapter 41
  5. ਅੱਯੂਬ Chapter 41
  6. ਬਿਵਸਥਾ ਸਾਰ Chapter 30
  7. ਯਿਰਮਿਯਾਹ Chapter 19

Related Chapters & Readings

  1. ਜ਼ਬੂਰ Chapter 6
  2. ਜ਼ਬੂਰ Chapter 101
  3. ਬਿਵਸਥਾ ਸਾਰ Chapter 9
  4. 1 ਇਤਹਾਸ Chapter 16
  5. ਫ਼ਿਲਿੱਪੀਆਂ Chapter 2
  6. ਯਸਾਯਾਹ Chapter 8
  7. ਕਹਾਉਤਾਂ Chapter 7
Share Your Love

Leave a Reply

Your email address will not be published. Required fields are marked *