ਹਿਜ਼ਕੀਏਲ Chapter 42

For English

Read ਹਿਜ਼ਕੀਏਲ Chapter 42 Online

Read ਹਿਜ਼ਕੀਏਲ Chapter 42 online from the Holy Bible. This chapter is part of the Book of ਹਿਜ਼ਕੀਏਲ in the Old Testament. Browse every verse with easy chapter navigation, continue to the next chapter, or explore the complete Book of ਹਿਜ਼ਕੀਏਲ and the Holy Bible online.

Choose a Chapter

ਹਿਜ਼ਕੀਏਲ 42

ਅਧਿਆਇ 42

1. ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫਾਟਕ ਰਾਹੀਂ ਬਾਹਰਲੇ ਵਿਹੜੇ ਵਿੱਚ ਲੈ ਗਿਆ। ਉਸਨੇ ਪੱਛਮ ਵੱਲ ਦੀ ਉਸ ਇਮਾਰਤ ਵੱਲ ਮੇਰੀ ਅਗਵਾਈ ਕੀਤੀ ਜਿਸਦੇ ਕਈ ਕਮਰੇ ਸਨ ਜਿਹੜੀ ਉੱਤਰ ਵਾਲੇ ਪਾਸੇ ਦੀ ਇਮਾਰਤ ਅਤੇ ਸੀਮਾਬਧ੍ਧ ਖੇਤਰ ਦੇ ਪੱਛਮ ਵੱਲ ਸੀ।

2. ਇਹ ਇਮਾਰਤ 100 ਹੱਥ ਲੰਮੀ ਅਤੇ 50 ਹੱਥ ਚੌੜੀ ਸੀ। ਲੋਕੀ ਇਸ ਵਿੱਚ ਉੱਤਰ ਵਾਲੇ ਪਾਸਿਓ ਵਿਹੜੇ ਵਿੱਚੋਂ ਦਾਖਲ ਹੁੰਦੇ ਸਨ।

3. ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਛਜ੍ਜੇ ਸਨ। 20 ਹੱਥ ਦਾ ਅੰਦਰਲਾ ਵਿਹੜਾ ਇਮਾਰਤ ਅਤੇ ਮੰਦਰ ਦੇ ਵਿਚਕਾਰ ਸੀ। ਦੂਸਰੇ ਪਾਸੇ ਤੇ ਕਮਰੇ ਬਾਹਰਲੇ ਵਿਹੜੇ ਦੀ ਪਟੜੀ ਵੱਲ ਸਾਮ੍ਹਣੇ ਸਨ।

4. ਇਮਾਰਤ ਦੀ ਦੱਖਣੀ ਵੱਖੀ ਦੇ ਨਾਲ-ਨਾਲ ਇੱਕ 10 ਹੱਥ ਚੌੜਾ ਅਤੇ 100 ਹੱਥ ਲੰਮਾ ਰਸਤਾ ਜਾਂਦਾ ਸੀ, ਅਤੇ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ।

5. ਕਿਉਂਕਿ ਇਹ ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਬਾਹਰਲੇ ਵਿਹੜੇ ਦੇ ਬਮਲਿਆਂ ਵਰਗੇ ਬਮਲੇ ਨਹੀਂ ਸਨ, ਇਸਦੇ ਉੱਪਰ ਕਮਰੇ ਵਿਚਕਾਰਲੀ ਅਤੇ ਹੇਠਲੀ ਮੰਜ਼ਿਲ ਦੇ ਕਮਰਿਆਂ ਨਾਲੋਂ ਵਧੇਰੇ ਪਿੱਛੇ ਹਟਵੇਂ ਸਨ। ਉਪਰਲੀ ਮੰਜ਼ਿਲ ਵਿਚਕਾਰਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ, ਜਿਹੜੀ ਕਿ ਹੇਠਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ। ਕਿਉਂ ਕਿ ਇਸ ਥਾਂ ਦੀ ਵਰਤੋਂ ਛਜਿਆਂ ਰ੍ਰਾਹੀਂ ਕੀਤੀ ਗਈ ਸੀ।

7. ਬਾਹਰਵਾਰ ਇੱਕ ਕੰਧ ਸੀ ਜਿਹੜੀ ਬਾਹਰਲੇ ਵਿਹੜੇ ਦੇ ਨਾਲ-ਨਾਲ ਕਮਰਿਆਂ ਦੇ ਸਮਾਨਂਤਰ ਜਾਂਦੀ ਸੀ। ਇਹ ਕਮਰਿਆਂ ਦੇ ਸਾਮ੍ਹਣੇ ਵੱਲ 50 ਹੱਥ ਤੱਕ ਵਧੀ ਹੋਈ ਸੀ।

8. ਉਨ੍ਹਾਂ ਕਮਰਿਆਂ ਦੀ ਕਤਾਰ ਜਿਹੜੇ ਬਾਹਰਲੇ ਵਿਹੜੇ ਦੇ ਨਾਲ-ਨਾਲ ਜਾਂਦੀ ਸੀ, 50 ਹੱਥ ਲੰਮੀ ਸੀ, ਭਾਵੇਂ ਮੰਦਰ ਵਾਲੇ ਪਾਸੇ ਵੱਲ ਇਮਾਰਤ ਦੀ ਕੁੱਲ ਲੰਬਾਈ 100 ਹੱਥ ਸੀ।

9. ਇਨ੍ਹਾਂ ਕਮਰਿਆਂ ਦੇ ਹੇਠਾਂ ਇਮਾਰਤ ਦੇ ਪੂਰਬੀ ਸਿਰੇ ਉੱਤੇ ਪ੍ਰਵੇਸ਼ ਦੁਆਰ ਸੀ ਤਾਂ ਜੋ ਲੋਕੀ ਬਾਹਰਲੇ ਵਿਹੜੇ ਵਿੱਚੋਂ ਇਸ ਵਿੱਚ ਦਾਖਲ ਹੋ ਸਕਣ।

10. ਪ੍ਰਵੇਸ਼ ਦੁਆਰ ਵਿਹੜੇ ਨਾਲ ਲਗਦੀ ਕੰਧ ਦੇ ਸ਼ੁਰੂ ਵਿੱਚ ਸੀ। ਸੀਮਾ ਬਧ੍ਧ ਖੇਤਰ ਅਤੇ ਦੂਸਰੀ ਇਮਾਰਤ ਤੋਂ ਅਗਾਂਹ।ਓਥੇ ਦੱਖਣੀ ਪਾਸੇ ਤੇ ਕਮਰੇ ਸਨ। ਓਥੇ ਇੱਕ ਰਸਤਾ ਸੀ।

11. ਇਨ੍ਹਾਂ ਕਮਰਿਆਂ ਦੇ ਸਾਹਮਣੇ। ਇਹ ਉੱਤਰ ਵਾਲੇ ਪਾਸੇ ਦੇ ਕਮਰਿਆਂ ਵਰਗੇ ਸਨ। ਇਨ੍ਹਾਂ ਦੀ ਲੰਬਾਈ ਅਤੇ ਚੌੜਾਈ ਉਨੀ ਹੀ ਸੀ ਅਤੇ ਓਹੋ ਜਿਹੇ ਹੀ ਦਰਵਾਜ਼ੇ ਸਨ।

12. ਦੱਖਣੀ ਕਮਰਿਆਂ ਦਾ ਦਾਖਲਾ ਇਮਾਰਤ ਦੇ ਪੂਰਬੀ ਸਿਰੇ ਉੱਤੇ ਸੀ ਤਾਂ ਜੋ ਲੋਕ ਕੰਧ ਦੇ ਨਾਲ ਲਗਦੇ ਰਸਤੇ ਦੇ ਖੁਲ੍ਹੇ ਸਿਰੇ ਵੱਲੋਂ ਦਾਖਲ ਹੋ ਸਕਣ।

13. ਆਦਮੀ ਨੇ ਮੈਨੂੰ ਆਖਿਆ, "ਸੀਮਾ ਬਧ੍ਧ ਖੇਤਰ ਦੇ ਸਾਮ੍ਹਣੇ ਉੱਤਰੀ ਕਮਰੇ ਅਤੇ ਦੱਖਣੀ ਕਮਰੇ ਪਵਿੱਤਰ ਹਨ। ਇਹ ਕਮਰੇ ਉਨ੍ਹਾਂ ਜਾਜਕਾਂ ਲਈ ਹਨ ਜਿਹੜੇ ਯਹੋਵਾਹ ਅੱਗੇ ਬਲੀਆਂ ਚੜਾਉਂਦੇ ਹਨ। ਇਹੀ ਥਾਂ ਹੈ ਜਿੱਥੇ ਜਾਜਕ ਸਭ ਤੋਂ ਪਵਿੱਤਰ ਭੇਟਾਂ ਦਾ ਭੋਜਨ ਛਕਣਗੇ। ਅਤੇ ਉਹੀ ਥਾਂ ਹੈ ਜਿੱਥੇ ਉਹ ਅੱਤ ਪਵਿੱਤਰ ਚੜਾਵਿਆਂ ਨੂੰ ਰੱਖਣਗੇ। ਕਿਉਂ ਕਿ ਇਹ ਥਾਂ ਪਵਿੱਤਰ ਹੈ। ਅੱਤ ਪਵਿੱਤਰ ਭੇਟਾਂ ਹਨ: ਅਨਾਜ਼ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ।

14. "ਜਿਹੜੇ ਜਾਜਕ ਉਸ ਪਵਿੱਤਰ ਖੇਤਰ ਵਿੱਚ ਦਾਖਲ ਹੁੰਦੇ ਹਨ ਉਨ੍ਹਾਂ ਨੂੰ ਬਾਹਰਲੇ ਵਿਹੜੇ ਵਿੱਚ ਜਾਣ ਤੋਂ ਪਹਿਲਾਂ ਆਪਣੇ ਸੇਵਾ ਵਾਲੇ ਕੱਪੜੇ ਉਸ ਪਵਿੱਤਰ ਸਬਾਨ ਵਿੱਚ ਹੀ ਛੱਡ ਦੇਣੇ ਚਾਹੀਦੇ ਹਨ। ਕਿਉਂ ਕਿ ਇਹ ਕੱਪੜਾ ਪਵਿੱਤਰ ਹੈ। ਜੇ ਕੋਈ ਜਾਜਕ ਮੰਦਰ ਦੇ ਉਸ ਹਿੱਸੇ ਵਿੱਚ ਜਾਣਾ ਚਾਹੁੰਦਾ ਹੈ ਜਿੱਥੇ ਹੋਰ ਲੋਕ ਹਨ, ਤਾਂ ਉਸਨੂੰ ਇਨ੍ਹਾਂ ਕਮਰਿਆਂ ਵਿੱਚ ਜਾਕੇ ਹੋਰ ਕੱਪੜੇ ਪਹਿਨਣੇ ਚਾਹੀਦੇ ਹਨ।

15. ਆਦਮੀ ਨੇ ਮੰਦਰ ਦੇ ਅੰਦਰਲੇ ਖੇਤਰ ਨੂੰ ਨਾਪਣ ਦਾ ਕੰਮ ਮੁਕਾ ਲਿਆ ਸੀ। ਫ਼ੇਰ ਉਹ ਮੈਨੂੰ ਪੂਰਬੀ ਫਾਟਕ ਤੋਂ ਬਾਹਰ ਲੈ ਆਇਆ ਅਤੇ ਉਸ ਖੇਤਰ ਦਾ ਆਲਾ-ਦੁਆਲਾ ਨਾਪਿਆ।

16. ਆਦਮੀ ਨੇ ਪੈਮਾਨੇ ਨਾਲ ਪੂਰਬ ਵਾਲੇ ਪਾਸੇ ਨੂੰ ਨਾਪਿਆ ਇਹ 500 ਹੱਥ ਲੰਮਾ ਸੀ।

17. ਉਸਨੇ ਉੱਤਰ ਵਾਲੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।

18. ਉਸਨੇ ਦੱਖਣ ਵੱਲ ਦੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।

19. ਉਹ ਪੱਛਮ ਵਾਲੇ ਪਾਸੇ ਵੱਲ ਗਿਆ ਅਤੇ ਉਸਨੂੰ ਨਾਪਿਆ। ਇਹ 500 ਹੱਥ ਲੰਮਾ ਸੀ।

20. ਉਸਨੇ ਉਨ੍ਹਾਂ ਚਹੁਂਆਂ ਕੰਧਾਂ ਨੂੰ ਨਾਪਿਆ ਜਿਹੜੀਆਂ ਮੰਦਰ ਦੇ ਚਾਰੇ ਪਾਸੇ ਜਾਂਦੀਆਂ ਸਨ। ਕੰਧ 500 ਹੱਥ ਲੰਮੀ ਅਤੇ 500 ਹੱਥ ਚੌੜੀ ਸੀ। ਇਹ ਪਵਿੱਤਰ ਖੇਤਰ ਨੂੰ ਉਸ ਖੇਤਰ ਨਾਲੋਂ ਵੱਖ ਕਰਦੀ ਸੀ ਜਿਹੜਾ ਪਵਿੱਤਰ ਨਹੀਂ ਹੈ।

About ਹਿਜ਼ਕੀਏਲ Chapter 42

Read ਹਿਜ਼ਕੀਏਲ Chapter 42 online from the Holy Bible. This chapter is part of the Book of ਹਿਜ਼ਕੀਏਲ in the Old Testament. Continue reading with the chapter navigation above or explore the complete book.

Book Information

Book: ਹਿਜ਼ਕੀਏਲ
Chapter: 42
Testament: Old Testament

How to Read this Chapter

Use the Previous and Next Chapter buttons to continue reading ਹਿਜ਼ਕੀਏਲ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਹਿਜ਼ਕੀਏਲ Chapter 42 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਹਿਜ਼ਕੀਏਲ Chapter 42?

ਹਿਜ਼ਕੀਏਲ Chapter 42 is part of the Book of ਹਿਜ਼ਕੀਏਲ in the Holy Bible.

Can I read this chapter online?

Yes. You can read the complete ਹਿਜ਼ਕੀਏਲ Chapter 42 online for free with easy chapter navigation.

More Chapters from ਹਿਜ਼ਕੀਏਲ

  1. ਹਿਜ਼ਕੀਏਲ Chapter 23
  2. ਹਿਜ਼ਕੀਏਲ Chapter 41
  3. ਹਿਜ਼ਕੀਏਲ Chapter 1
  4. ਹਿਜ਼ਕੀਏਲ Chapter 36
  5. ਹਿਜ਼ਕੀਏਲ Chapter 33
  6. ਹਿਜ਼ਕੀਏਲ Chapter 4
  7. ਹਿਜ਼ਕੀਏਲ Chapter 48

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 30
  2. ਯਿਰਮਿਯਾਹ Chapter 6
  3. ਯਹੋਸ਼ੁਆ Chapter 12
  4. 1 ਸਮੂਏਲ Chapter 17
  5. 2 ਇਤਹਾਸ Chapter 7
  6. ਯਸਾਯਾਹ Chapter 19
  7. ਲੇਵੀਆਂ Chapter 22

Related Chapters & Readings

  1. ਨਹਮਯਾਹ Chapter 2
  2. ਗਿਣਤੀ Chapter 27
  3. ਲੂਕਾ Chapter 23
  4. ਰੋਮੀਆਂ Chapter 15
  5. ਯਸਾਯਾਹ Chapter 40
  6. ਜ਼ਬੂਰ Chapter 62
  7. ਉਤਪਤ Chapter 15
Share Your Love

Leave a Reply

Your email address will not be published. Required fields are marked *